ਮੁੁਹਾਲੀ:ਕੋਰੋਨਾ ਦੀ ਇਸ ਲੜਾਈ 'ਚ ਬਹੁਤ ਸਾਰੀਆਂ ਸਮਾਜਿਕ ਸੰਸਥਾਵਾ ਆਪਣਾ ਹਿੱਸਾ ਪਾ ਰਹੀਆਂ ਹਨ। ਇਸ ਦੇ ਚਲਦੇ ਹੀ ਵਿਸ਼ਵਾਸ ਫਾਊਂਡੇਸ਼ਨ ਅਤੇ ਯੂਨਾਈਟਿਡ ਸਿੱਖ ਆਰਗੇਨਾਈਜੇਸ਼ਨ ਨੇ ਟਰਾਈਸਿਟੀ ਦੇ ਹਸਪਤਾਲਾਂ ਵਿਚ ਖੂਨ ਦੀ ਘਾਟ ਨੂੰ ਪੂਰਾ ਕਰਨ ਲਈ ਸ਼ੁੱਕਰਵਾਰ ਨੂੰ ਮਾਰਕੀਟ ਫੇਜ਼ 10 ਮੁਹਾਲੀ ਵਿੱਚ ਖੂਨ ਦਾਨ ਕੈਂਪ ਲਗਾਇਆ। ਇਹ ਕੈਂਪ ਇੰਡੀਅਨ ਰੈੱਡ ਕਰਾਸ ਸੁਸਾਇਟੀ ਜ਼ਿਲ੍ਹਾ ਸ਼ਾਖਾ ਮੁਹਾਲੀ ਦੇ ਸਹਿਯੋਗ ਨਾਲ ਲਗਾਇਆ ਗਿਆ।
ਕੈਂਪ ਵਿੱਚ ਸਮਾਜਿਕ ਦੂਰੀ ਅਤੇ ਮਾਸਕ ਪਾਉਣ ਦਾ ਖਾਸ ਧਿਆਨ ਰੱਖਿਆ ਗਿਆ। ਕੈਂਪ ਦਾ ਉਦਘਾਟਨ ਯੂਨਾਈਟਿਡ ਸਿੱਖਜ਼ ਆਰਗੇਨਾਈਜੇਸ਼ਨ ਪੰਜਾਬ ਦੇ ਮੀਡੀਆ ਮੁਖੀ ਡਾ ਰੁਪਿੰਦਰ ਸਿੰਘ ਨੇ ਕੀਤਾ ਰੁਪਿੰਦਰ ਸਿੰਘ ਨੇ ਕੀਤਾ ਉਨ੍ਹਾ ਦੱਸਿਆ ਕਿ ਉਹ ਪੰਜਾਬ ਵਿੱਚ ਕੁਝ ਆਕਸੀਜਨ ਕੇਂਦਰ ਖੋਲ੍ਹਣ ਜਾ ਰਹੇ ਹਨ ਜਿੱਥੇ ਐਮਰਜੈਂਸੀ ਮਰੀਜ਼ਾਂ ਦੀ ਮਦਦ ਕੀਤੀ ਜਾਵੇਗੀ ਅਤੇ ਮਰੀਜ਼ਾਂ ਦੀ ਆਕਸੀਜਨ ਦੀ ਘਾਟ ਨੂੰ ਪੂਰਾ ਕੀਤਾ ਜਾਵੇਗਾ।