ETV Bharat / state

ਮੋਹਾਲੀ ਚ ਕਰਫ਼ਿਊ ਦੌਰਾਨ ਚੱਲਣ ਵਾਲੀਆਂ ਕਾਰਾਂ ਹੋਣ ਗਿਆ ਜ਼ਬਤ

ਕੋਵਿਡ ਦੇ ਕੇਸਾਂ ਵਿੱਚ ਤੇਜ਼ੀ ਨਾਲ ਹੋ ਰਹੇ ਵਾਧੇ ਦੇ ਮੱਦੇਨਜ਼ਰ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ ਸਬੰਧੀ ਸੁਰੱਖਿਆ ਪ੍ਰੋਟੋਕੋਲਾਂ ਨੂੰ ਸਖ਼ਤੀ ਨਾਲ ਲਾਗੂ ਕਰਦਿਆਂ ਵਾਧੂ ਪਾਬੰਦੀਆਂ ਲਗਾਈਆਂ ਗਈਆਂ ਹਨ।

ਕਰਫ਼ਿਊ ਦੌਰਾਨ ਚੱਲਣ ਵਾਲੀਆਂ ਕਾਰਾਂ ਨੂੰ ਕੀਤਾ ਜਾਵੇਗਾ ਜ਼ਬਤ

author img

By

Published : Apr 16, 2021, 7:37 PM IST

ਮੋਹਾਲੀ: ਕੋਵਿਡ ਦੇ ਕੇਸਾਂ ਵਿੱਚ ਤੇਜ਼ੀ ਨਾਲ ਹੋ ਰਹੇ ਵਾਧੇ ਦੇ ਮੱਦੇਨਜ਼ਰ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ ਸਬੰਧੀ ਸੁਰੱਖਿਆ ਪ੍ਰੋਟੋਕੋਲਾਂ ਨੂੰ ਸਖ਼ਤੀ ਨਾਲ ਲਾਗੂ ਕਰਦਿਆਂ ਵਾਧੂ ਪਾਬੰਦੀਆਂ ਲਗਾਈਆਂ ਗਈਆਂ ਹਨ। ਇਸ ਦੇ ਨਾਲ ਹੀ ਇਲਾਜ਼, ਟੀਕਾਕਰਣ ਅਤੇ ਆਊਟਰੀਚ ਸਬੰਧੀ ਗਤੀਵਿਧੀਆਂ ਵਿੱਚ ਕਈ ਗੁਣਾ ਵਾਧਾ ਕੀਤਾ ਗਿਆ ਹੈ।

ਇਸ ਸਬੰਧੀ ਵੇਰਵੇ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਜ਼ਿਲੇ ’ਚ ਵਿਆਹ ਅਤੇ ਅੰਤਿਮ ਸੰਸਕਾਰ ਵਿਚ ਇਕੱਠ ਨੂੰ 20 ਵਿਅਕਤੀਆਂ ਤੱਕ ਸੀਮਿਤ ਕੀਤਾ ਗਿਆ ਹੈ ਅਤੇ ਕੰਟੇਨਮੈਂਟ ਜ਼ੋਨਾਂ ਦੇ ਆਲੇ-ਦੁਆਲੇ ਅਣਅਧਿਕਾਰਤ ਇਕੱਠ 'ਤੇ ਸਖ਼ਤ ਨਿਗਰਾਨੀ ਰੱਖਣ ਲਈ ਵਿਸ਼ੇਸ਼ ਨਾਕੇ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਪੁਲਿਸ ਅਤੇ ਮਾਲ ਅਧਿਕਾਰੀ ਪ੍ਰੋਟੋਕੋਲਾਂ ਦੀ ਉਲੰਘਣਾਂ ਕਰਨ ਵਾਲਿਆਂ ਦੇ ਚਲਾਨ ਕੱਟਣ ਲਈ ਬਾਜ਼ਾਰਾਂ ਅਤੇ ਭੀੜ ਵਾਲੇ ਖੇਤਰਾਂ ਵਿਚ ਅਚਨਚੇਤ ਚੈਕਿੰਗ ਕਰਨਗੇ। ਉਹ ਮੈਰਿਜ ਪੈਲੇਸਾਂ ਦੀ ਨਿਗਰਾਨੀ ਵੀ ਕਰਨਗੇ ਜਿਸ ਵਿੱਚ ਸੁਰੱਖਿਆ ਪ੍ਰੋਟੋਕੋਲ ਦੀ ਉਲੰਘਣਾ ਕਰਨ ਵਾਲੇ ਮਹਿਮਾਨਾਂ ਨੂੰ ਜ਼ੁਰਮਾਨੇ ਲਗਾਉਣ ਦੇ ਨਾਲ ਨਾਲ ਆਪਣੇ ਪੈਲੇਸ ਵਿੱਚ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਵਿੱਚ ਅਸਫਲ ਰਹਿਣ 'ਤੇ ਮੈਰਿਜ ਪੈਲੇਸ ਦੇ ਮਾਲਕ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ।

ਪੁਲਿਸ ਅਧਿਕਾਰੀ ਕਰਫਿਊ ਦੌਰਾਨ ਚੱਲਣ ਵਾਲੀਆਂ ਕਾਰਾਂ ਨੂੰ ਜ਼ਬਤ ਕਰਨਗੇ ਅਤੇ ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਸਮੇਤ ਠੀਕ 9 ਵਜੇ ਕਰਫਿਊ ਲਾਗੂ ਕਰਨਾ ਯਕੀਨੀ ਬਣਾਉਣਗੇ। ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਸਾਂਝੀ ਟੀਮਾਂ ਘਰੇਲੂ ਇਕਾਂਤਵਾਸ ਅਤੇ ਜੀਓ-ਫੈਨਸਿੰਗ ਸਬੰਧੀ ਉਲੰਘਣਾ ਕਰਨ ਵਾਲੇ ਕੋਵਿਡ ਦੇ ਮਰੀਜ਼ਾਂ 'ਤੇ ਨਜ਼ਰ ਰੱਖਣਗੇ।

ਹਦਾਇਤਾਂ ਸਬੰਧੀ ਡੀ.ਸੀ ਨੇ ਦੱਸਿਆ ਕਿ ਅਸੀਂ ਪੀੜਤਾਂ ਦੀਆਂ ਕਾਲਾਂ ਦਾ ਤੁਰੰਤ ਜਵਾਬ ਦੇਣ ਲਈ ਹਰੇਕ ਸਬ ਡਵੀਜ਼ਨ ਵਿਚ 10 ਵਾਧੂ ਰੈਪਿਡ ਰਿਸਪਾਂਸ ਟੀਮਾਂ (ਆਰਆਰਟੀਜ਼) ਦਾ ਗਠਨ ਕੀਤਾ ਹੈ। ਉਹ ਕੋਵਿਡ ਕਿੱਟਾਂ ਦੀ ਵੰਡ ਨੂੰ ਯਕੀਨੀ ਬਣਾਉਣਗੇ ਅਤੇ ਕੋਵਿਡ ਪਾਜ਼ੇਟਿਵ ਮਰੀਜ਼ਾਂ ਦੀ ਸਿਹਤ ਦੀ ਨਿਗਰਾਨੀ ਕਰਨਗੇ। ਉਹਨਾਂ ਅੱਗੇ ਕਿਹਾ ਕਿ ਜਿੱਥੋਂ ਤੱਕ ਇਲਾਜ ਦੀ ਸਹੂਲਤ ਦੀ ਗੱਲ ਹੈ ਜ਼ਿਲ੍ਹੇ ਦੇ ਹਸਪਤਾਲਾਂ ਨੂੰ ਲੇਵਲ 2, ਲੇਵਲ 3 ਬੈੱਡਾਂ ਵਿੱਚ ਵਾਧਾ ਕਰਨ ਅਤੇ ਕੋਵਿਡ ਦੇਖਭਾਲ ਲਈ ਹਸਪਤਾਲਾਂ ਵਿਚ ਵਿਸ਼ੇਸ਼ ਬਲਾਕ ਸਥਾਪਤ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ: ਪੰਜਾਬ 'ਚ SIT ਦਾ ਮਤਲਬ 'SIT Down': ਨਵਜੋਤ ਸਿੱਧੂ

ETV Bharat Logo

Copyright © 2024 Ushodaya Enterprises Pvt. Ltd., All Rights Reserved.