ਮੋਹਾਲੀ: ਲੰਬੇ ਸਮੇਂ ਤੋਂ ਸਿੱਖਿਆ ਵਿਭਾਗ ਬਾਹਰ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦੇ ਰਹੇ ਕੱਚੇ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਨਾਲ ਮੁਲਾਕਾਤ ਰੱਦ ਹੋਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕੀਤਾ ਗਿਆ।
ਇਸ ਦੌਰਾਨ ਚੰਡੀਗੜ੍ਹ ਪੁਲਿਸ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ ਕਰ ਰਹੇ ਅਧਿਆਪਕਾਂ ਉੱਪਰ ਪਾਣੀ ਦੀਆਂ ਬੁਛਾੜਾਂ ਛੱਡਣ ਤੇ ਅੱਥਰੂ ਗੈਸ ਦੇ ਗੋਲੇ ਤੇ ਲਾਠੀਚਾਰਜ ਕੀਤਾ ਗਿਆ। ਇਸ ਦੌਰਾਨ ਕਈ ਕੱਚੇ ਅਧਿਆਪਕ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ।
ਇਸ ਦੌਰਾਨ ਈ.ਟੀ.ਵੀ ਭਾਰਤ ਨਾਲ ਗੱਲਬਾਤ ਕਰਦਿਆਂ,ਪ੍ਰਦਰਸ਼ਨਕਾਰੀ ਕੱਚੇ ਅਧਿਆਪਕਾਂ ਨੇ ਕਿਹਾ, ਕਿ ਉਹ ਕਈ ਸਾਲਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਨਾਲ ਬੈਠਕਾਂ ਕਰ ਰਹੇ ਹਨ। ਪਰ ਸਰਕਾਰ ਵੱਲੋਂ ਹਰ ਵਾਰ ਉਨ੍ਹਾਂ ਨੂੰ ਲਾਰਾ ਲਾ ਦਿੱਤਾ ਜਾਂਦਾ ਹੈ, ਜ਼ਖ਼ਮੀ ਕੱਚੇ ਅਧਿਆਪਕਾਂ ਨੇ ਈ.ਟੀ.ਵੀ ਭਾਰਤ ਤੇ ਕਿਹਾ, ਕਿ ਉਨ੍ਹਾਂ ਨੂੰ ਚੰਡੀਗੜ੍ਹ ਪੁਲਿਸ ਵੱਲੋਂ ਬੁਰੇ ਤਰੀਕੇ ਨਾਲ ਜਿੱਥੇ ਕੁੱਟਿਆ ਗਿਆ ਹੈ, ਉੱਥੇ ਹੀ ਉਨ੍ਹਾਂ ਨੂੰ ਹਸਪਤਾਲ ਭੇਜਣ ਲਈ ਕੋਈ ਐਂਬੂਲੈਂਸ ਦੀ ਸੁਵਿਧਾ ਵੀ ਨਹੀਂ ਦਿੱਤੀ ਗਈ। ਜਦੋ ਕਿ ਜ਼ਖ਼ਮੀਆਂ ਨੂੰ ਖੁਦ ਅਧਿਆਪਕਾਂ ਵੱਲੋਂ ਹੀ ਆਪਣੀ ਨਿੱਜੀ ਗੱਡੀਆਂ ਵਿੱਚ ਹਸਪਤਾਲ ਪਹੁੰਚਾਇਆ ਗਿਆ।
ਇਹ ਵੀ ਪੜ੍ਹੋ:- ਕੋਟਕਪੂਰਾ ਗੋਲੀਕਾਂਡ, ਉਮਰਾਨੰਗਲ ਲਾਈ ਡਿਟੈਕਟਿਵ ਲਈ ਰਾਜੀ