ETV Bharat / state

ਯੂਨੀਵਰਸਿਟੀ ਵੀਡੀਓ ਮਾਮਲਾ: ਕੁੜੀਆਂ ਦਾ ਦਾਅਵਾ, ਵਿਦੇਸ਼ੀ ਨੰਬਰਾਂ ਤੋਂ ਮਿਲ ਰਹੀਆਂ ਹਨ ਧਮਕੀਆਂ - ਚੰਡੀਗੜ੍ਹ ਯੂਨੀਵਰਸਿਟੀ ਇਤਰਾਜ਼ਯੋਗ ਵੀਡੀਓ ਮਾਮਲਾ

ਚੰਡੀਗੜ੍ਹ ਯੂਨੀਵਰਸਿਟੀ ਇਤਰਾਜ਼ਯੋਗ ਵੀਡੀਓ ਮਾਮਲਾ (Chandigarh University alleged video leaked case) ਲਗਾਤਾਰ ਜਾਰੀ ਹੈ। ਯੂਨੀਵਰਸਿਟੀ ਪ੍ਰਬੰਧਕਾਂ ਵੱਲੋਂ ਇਕ ਹਫ਼ਤੇ ਲਈ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਗਰਲਜ਼ ਹੋਸਟਲ ਐਲਈ ਦੀਆਂ 2 ਵਾਰਡਨਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਖਰੜ ਅਦਾਲਤ ਨੇ ਮੁਲਜ਼ਮ ਲੜਕੀ ਅਤੇ 2 ਲੜਕਿਆਂ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।

Chandigarh University alleged video leaked case

author img

By

Published : Sep 19, 2022, 10:22 AM IST

Updated : Sep 19, 2022, 4:22 PM IST

ਮੋਹਾਲੀ: ਚੰਡੀਗੜ੍ਹ ਯੂਨੀਵਰਸਿਟੀ ਘੜੂੰਆ 'ਚ ਇਤਰਾਜ਼ਯੋਗ ਵਾਇਰਲ ਵੀਡੀਓ (Chandigarh University alleged video leaked case) ਨੂੰ ਲੈ ਕੇ ਪਿਛਲੇ 2 ਦਿਨਾਂ ਤੋਂ ਲਗਾਤਾਰ ਘਟਨਾਵਾਂ ਦਾ ਸਿਲਸਿਲਾ ਜਾਰੀ ਹੈ। ਇੱਥੇ ਕਈ ਵਿਦਿਆਰਥੀ ਜਿਨ੍ਹਾਂ 'ਚ ਲੜਕੇ-ਲੜਕੀਆਂ ਸ਼ਾਮਲ ਹਨ, ਉਹ ਘਰ ਵਾਪਸ ਜਾ ਰਹੇ ਹਨ। ਦੱਸ ਦਈਏ ਕਿ ਯੂਨੀਵਰਸਿਟੀ ਪ੍ਰਬੰਧਕਾਂ ਵੱਲੋਂ ਇਕ ਹਫ਼ਤੇ ਲਈ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਗਰਲਜ਼ ਹੋਸਟਲ ਐਲਈ ਦੇ 2ਵਾਰਡਨਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੋਹਾਲੀ ਤੋਂ ਸੀਆਈਏ ਸਟਾਫ਼ ਦਾ ਆਉਣਾ-ਜਾਣਾ ਜਾਰੀ ਹੈ, ਜਿਸ ਕਾਰਨ ਟੀਮ ਇੱਥੇ ਪਹੁੰਚੀ ਹੈ।

ਲੜਕੀਆਂ ਨੂੰ ਵਿਦੇਸ਼ੀ ਨੰਬਰਾਂ ਤੋਂ ਮਿਲ ਰਹੀਆਂ ਧਮਕੀਆਂ ! : ਮੋਹਾਲੀ ਐਮਐਮਐਸ ਮਾਮਲੇ ਵਿੱਚ, ਕੁਝ ਕੁੜੀਆਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਕੈਨੇਡਾ ਦੇ ਮੈਨੀਟੋਬਾ ਵਿੱਚ ਵਿਦੇਸ਼ੀ ਨੰਬਰ +1 (204) 819-9002 ਤੋਂ ਧਮਕੀ ਭਰੀਆਂ ਕਾਲਾਂ ਆ ਰਹੀਆਂ ਹਨ ਅਤੇ ਕਾਲ ਕਰਨ ਵਾਲਾ ਲੜਕੀਆਂ ਨੂੰ ਧਮਕੀਆਂ ਦੇ ਰਿਹਾ ਹੈ ਅਤੇ ਉਨ੍ਹਾਂ ਨੂੰ ਚੁੱਪ ਰਹਿਣ ਲਈ ਕਹਿ ਰਿਹਾ ਹੈ। ਅਜਿਹਾ ਨਾ ਕਰਨ 'ਤੇ ਵੀਡੀਓ ਵਾਇਰਲ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਜਿਨ੍ਹਾਂ ਕੁੜੀਆਂ ਨੂੰ ਅਜਿਹੀਆਂ ਕਾਲਾਂ ਆ ਰਹੀਆਂ ਹਨ, ਉਹ ਫਿਲਹਾਲ ਪੁਲਿਸ ਅਤੇ ਮੀਡੀਆ ਦੇ ਸਾਹਮਣੇ ਆਉਣ ਤੋਂ ਪਰਹੇਜ਼ ਕਰ ਰਹੀਆਂ ਹਨ।

ਤਿੰਨ ਮੈਂਬਰੀ ਮਹਿਲਾ SIT ਦਾ ਗਠਨ : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀਆਂ ਹਦਾਇਤਾਂ 'ਤੇ ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ਦੀ ਜਾਂਚ ਲਈ ਸੀਨੀਅਰ ਆਈਪੀਐਸ ਅਧਿਕਾਰੀ ਗੁਰਪ੍ਰੀਤ ਕੌਰ ਦੇਵ ਦੀ ਨਿਗਰਾਨੀ ਹੇਠ ਤਿੰਨ ਮੈਂਬਰੀ ਮਹਿਲਾ ਐਸਆਈਟੀ ਦਾ ਗਠਨ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਇੱਕ ਵਿਦਿਆਰਥੀ ਅਤੇ ਦੋ ਹੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਨੇ ਹਿਮਾਚਲ ਦੇ ਡੀਜੀਪੀ ਅਤੇ ਪੁਲਿਸ ਦਾ ਇਸ ਮਾਮਲੇ ਵਿੱਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਇਲੈਕਟ੍ਰਾਨਿਕ ਉਪਕਰਨਾਂ ਨੂੰ ਜ਼ਬਤ ਕਰਕੇ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ। SIT ਸਾਜ਼ਿਸ਼ ਦੀ ਤਹਿ ਤੱਕ ਪਹੁੰਚੇਗੀ। ਜੇਕਰ ਕੋਈ ਵੀ ਦੋਸ਼ੀ ਪਾਇਆ ਗਿਆ ਤਾਂ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਸਾਰਿਆਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ। ਉਨ੍ਹਾਂ ਕਿਹਾ ਕਿ ਬੇਬੁਨਿਆਦ ਅਫਵਾਹਾਂ ਵਿੱਚ ਨਾ ਫਸੋ, ਆਉ ਮਿਲ ਕੇ ਸਮਾਜ ਵਿੱਚ ਸ਼ਾਂਤੀ ਲਈ ਕੰਮ ਕਰੀਏ।

ਮੁਲਜ਼ਮ ਇਕ ਲੜਕੀ ਤੇ 2 ਲੜਕਿਆਂ ਦੀ ਅੱਜ ਅਦਾਲਤ 'ਚ ਪੇਸ਼ੀ: ਵੀਡੀਓ ਵਾਇਰਲ ਮਾਮਲੇ ਨੂੰ ਲੈ ਕੇ ਇੱਕ ਲੜਕੀ ਅਤੇ ਦੋ ਲੜਕਿਆਂ ਸਣੇ ਤਿੰਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅੱਜ ਦੁਪਹਿਰ ਬਾਅਦ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਖਰੜ ਅਦਾਲਤ ਨੇ ਤਿੰਨੋ ਮੁਲਜ਼ਮਾਂ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ਉੱਤੇ ਭੇਜ ਦਿੱਤਾ ਹੈ।

ਚੰਡੀਗੜ੍ਹ ਯੂਨੀਵਰਸਿਟੀ ਇਤਰਾਜ਼ਯੋਗ ਵੀਡੀਓ ਮਾਮਲਾ

ਮਾਮਲੇ ਦੀ ਜਾਂਚ ਐਸਆਈਟੀ ਤੋਂ ਕਰਵਾਉਣ ਲਈ ਤਿਆਰ:
ਪੰਜਾਬ ਪੁਲਿਸ ਦੇ ਡੀਆਈਜੀ ਰੋਪੜ ਰੇਂਜ ਗੁਰਪ੍ਰੀਤ ਭੁੱਲਰ (DIG Ropar Range Gurpreet Bhullar) ਨੇ ਕਿਹਾ ਕਿ ਅਸੀਂ ਇਸ ਮਾਮਲੇ ਵਿੱਚ ਡੀਜੀਪੀ ਗੌਰਵ ਯਾਦਵ ਨਾਲ ਗੱਲ ਕੀਤੀ ਹੈ। ਅਸੀਂ ਮਾਮਲੇ ਦੀ ਜਾਂਚ ਐਸਆਈਟੀ (SIT) ਤੋਂ ਕਰਵਾਉਣ ਲਈ ਤਿਆਰ ਹਾਂ। ਵਿਦਿਆਰਥੀਆਂ ਦੀ 10 ਮੈਂਬਰੀ ਕਮੇਟੀ ਰੋਜ਼ਾਨਾ ਐਸਆਈਟੀ ਦੀ ਜਾਂਚ ਦੀ ਨਿਗਰਾਨੀ ਕਰੇਗੀ।

ਦੱਸ ਦੇਈਏ ਕਿ ਚੰਡੀਗੜ੍ਹ ਯੂਨੀਵਰਸਿਟੀ 'ਚ ਲੜਕੀਆਂ ਦੇ ਬਾਥਰੂਮ ਦੇ ਅੰਦਰੋਂ ਵੀਡੀਓ ਬਣਾਉਂਦੇ ਹੋਏ ਇਕ ਲੜਕੀ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸ ਘਟਨਾ ਦੀ ਵੀਡੀਓ ਯੂਨੀਵਰਸਿਟੀ ਦੇ ਹੀ ਇਕ ਵਿਦਿਆਰਥੀ ਨੇ ਸੋਸ਼ਲ ਸਾਈਟ 'ਤੇ ਪਾਈ ਹੈ। ਲੜਕੀ 'ਤੇ ਇਤਰਾਜ਼ਯੋਗ ਵੀਡੀਓ ਕਿਸੇ ਨੂੰ ਭੇਜਣ ਦਾ ਦੋਸ਼ ਵੀ ਹਨ। ਇਸ ਮਾਮਲੇ ਤੋਂ ਬਾਅਦ ਚੰਡੀਗੜ੍ਹ ਯੂਨੀਵਰਸਿਟੀ 'ਚ ਵਿਦਿਆਰਥਣਾਂ ਨੇ ਰਾਤ ਨੂੰ ਜ਼ਬਰਦਸਤ ਹੰਗਾਮਾ ਕੀਤਾ। ਪੰਜਾਬ ਸਰਕਾਰ ਨੇ ਇਸ ਪੂਰੇ ਮਾਮਲੇ ਉੱਤੇ ਨੋਟਿਸ ਲਿਆ ਹੈ। ਪੁਲਿਸ ਨੇ ਮੁਲਜ਼ਮ ਵਿਦਿਆਰਥਣ (girls viral video chandigarh university case) ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਚ ਪੱਧਰੀ ਜਾਂਚ ਦੇ ਆਦੇਸ਼ ਦੇ ਦਿੱਤੇ ਹਨ।

ਇਹ ਵੀ ਪੜ੍ਹੋ: ਵੀਡੀਓ ਬਣਾਉਣ ਵਾਲੀ ਲੜਕੀ ਨੇ ਦਿਖਾਈ ਲੜਕੇ ਦੀ ਫੋਟੋ, ਕਿਹਾ- "ਪ੍ਰੈਸ਼ਰ ਸੀ"

etv play button

Last Updated : Sep 19, 2022, 4:22 PM IST

For All Latest Updates

ETV Bharat Logo

Copyright © 2025 Ushodaya Enterprises Pvt. Ltd., All Rights Reserved.