ETV Bharat / state

ਮੋਦੀ ਬਦਲਣ ਨਾਲ ਸਾਰੀਆਂ ਸਮੱਸਿਆਵਾਂ ਦਾ ਹੋਵੇਗਾ ਹੱਲ-ਚੜੂਨੀ - ਕੇਂਦਰ ਸਰਕਾਰ ਖਿਲਾਫ਼ ਸੰਘਰਸ਼ ਜਾਰੀ

ਖੇਤੀ ਕਾਨੂੰਨਾਂ (Agricultural laws) ਨੂੰ ਲੈਕੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ (Gurnam Singh Chaduni) ਵੱਲੋਂ ਕੇਂਦਰ ਸਰਕਾਰ ‘ਤੇ ਜੰਮਕੇ ਨਿਸ਼ਾਨੇ ਸਾਧੇ ਗਏ। ਇਸ ਦੌਰਾਨ ਚੜੂਨੀ ਨੇ ਕਿਹਾ ਹੈ ਕਿ ਜੇ ਪੀਐੱਮ ਮੋਦੀ (PM Modi) ਨੂੰ ਬਦਲ ਦਿੱਤਾ ਜਾਵੇ ਤਾਂ ਸਾਰੀਆਂ ਸਮੱਸਿਆਵਾਂ ਦਾ ਹੱਲ ਹੋ ਸਕਦਾ ਹੈ।

ਮੋਦੀ ਬਦਲਣ ਨਾਲ ਸਾਰੀਆਂ ਸਮੱਸਿਆਵਾਂ ਦਾ ਹੋਵੇਗਾ ਹੱਲ-ਚੜੂਨੀ

author img

By

Published : Jul 3, 2021, 4:34 PM IST

ਮੁਹਾਲੀ: ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਕੇਂਦਰ ਸਰਕਾਰ ਖਿਲਾਫ਼ ਸੰਘਰਸ਼ ਜਾਰੀ ਹੈ। ਕਿਸਾਨਾਂ ਵੱਲੋਂ ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਧਰਨਾ ਦਿੱਤਾ ਜਾ ਰਿਹਾ ਹੈ ਪਰ ਕੇਂਦਰ ਸਰਕਾਰ ਦੇ ਵੱਲੋਂ ਕਿਸਾਨਾਂ ਦੀ ਇਸ ਸਮੱਸਿਆ ਦਾ ਕੋਈ ਹੱਲ ਨਹੀਂ ਕੱਢਿਆ ਗਿਆ। ਇਸਦੇ ਚੱਲਦੇ ਹੀ ਵੱਡੀ ਗਿਣਤੀ ਦੇ ਵਿੱਚ ਕਿਸਾਨ ਦੇਸ਼ ਦੇ ਵੱਖ ਵੱਖ ਹਿੱਸਿਆਂ ਚੋਂ ਕਿਸਾਨਾਂ ਦੇ ਸਮਰਥਨ ਦੇ ਵਿੱਚ ਦਿੱਲੀ ਵੱਲ ਨੂੰ ਕੂਚ ਕਰ ਹਨ ਤਾਂ ਕਿ ਕੇਂਦਰ ਸਰਕਾਰ ਤੇ ਕਾਨੂੰਨ ਰੱਦ ਕਰਨ ਦੇ ਲਈ ਦਬਾਅ ਬਣਾਇਆ ਜਾ ਸਕੇ।

ਮੋਦੀ ਬਦਲਣ ਨਾਲ ਸਾਰੀਆਂ ਸਮੱਸਿਆਵਾਂ ਦਾ ਹੋਵੇਗਾ ਹੱਲ-ਚੜੂਨੀ

ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਨੂੰ ਜਾਗਰੂਕ ਕਰਨ ਦੇ ਲਈ ਮੁਹਾਲੀ ਚ ਕਿਸਾਨ ਆਗੂ ਗੁਰਨਾਮ ਚੜੂਨੀ ਤੇ ਪੰਜਾਬੀ ਗਾਇਕ ਜੱਸ ਬਾਜਵਾ ਦੀ ਅਗਵਾਈ ਵਿੱਚ ਇੱਕ ਜਾਗੋ ਰੈਲੀ ਕੱਢੀ ਗਈ। ਇਹ ਰੈਲੀ ਇਤਿਹਾਸਿਕ ਗੁਰਦੁਆਰਾ ਸਿੰਘ ਸ਼ਹੀਦਾਂ ਤੋਂ ਸ਼ੁਰੂ ਹੋ ਕੇ ਵੱਖ ਵੱਖ ਥਾਵਾਂ ਤੋਂ ਹੋ ਕੇ ਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ ਦੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਦੌਰਾਨ ਇੱਥੋਂ ਸ਼ਹਿਰ ਦੇ ਲੋਕਾਂ ਦਾ ਇੱਕ ਵੱਡਾ ਜੱਥਾ ਦਿੱਲੀ ਵੱਲ ਵੀ ਰਵਾਨਾ ਹੋਇਆ। ਇਸ ਦੌਰਾਨ ਰਵਾਨਾ ਹੋਣ ਵਾਲੇ ਲੋਕਾਂ ਨੇ ਕਿਹਾ ਕਿ ਉਹ ਉਨ੍ਹਾਂ ਸਮਾਂ ਕਿਸਾਨਾਂ ਦੇ ਹੱਕ ਚ ਡਟੇ ਰਹਿਣਗੇ ਜਿੰਨ੍ਹਾਂ ਸਮਾਂ ਕਾਨੂੰਨ ਰੱਦ ਨਹੀਂ ਹੋਣਗੇ।

ਇਸ ਜਾਗੋ ਰੈਲੀ ਦੌਰਾਨ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੇ ਵੱਲੋਂ ਖੇਤੀ ਕਾਨੂੰਨਾਂ ਲੈਕੇ ਕੇਂਦਰ ਸਰਕਾਰ ਦੇ ਜੰਮਕੇ ਨਿਸ਼ਾਨੇ ਸਾਧੇ ਗਏ। ਚੜੂਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਵਰ੍ਹਦਿਆਂ ਕਿਹਾ ਕਿ ਜੇਕਰ ਪੀਐਮ ਮੋਦੀ ਨੂੰ ਬਦਲ ਦਿੱਤਾ ਜਾਵੇ ਤਾਂ ਸਾਰੀ ਸਮੱਸਿਆ ਦਾ ਹੱਲ ਹੋ ਜਾਵੇਗਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਕੇਂਦਰ ਦੇ ਨਾਲ 11 ਦੌਰ ਦੀ ਮੀਟਿੰਗ ਕਰ ਚੁੱਕੇ ਹਨ ਪਰ ਕੇਂਦਰ ਉਨ੍ਹਾਂ ਦੀ ਗੱਲ ਸੁਣਨ ਦੇ ਲਈ ਤਿਆਰ ਨਹੀਂ ਹੈ। ਉਨ੍ਹਾਂ ਕੇਂਦਰ ਤੇ ਵਰ੍ਹਦਿਆਂ ਕਿਹਾ ਕਿ ਜੇ ਉਹ ਖੁੱਲ੍ਹੇ ਮੰਚ ਤੇ ਆਕੇ ਇਸ ਮੁੱਦੇ ਤੇ ਗੱਲ ਕਰਨਾ ਚਾਹੁੰਦੇ ਹਨ ਤਾਂ ਉਹ ਇਸ ਤਰ੍ਹਾਂ ਵੀ ਤਿਆਰ ਹਨ।

ਇਹ ਵੀ ਪੜ੍ਹੋ: ਲਾਲ ਕਿੱਲ੍ਹਾ ਹਿੰਸਾ ਮਾਮਲਾ: ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ 'ਤੇ 28 ਜੁਲਾਈ ਤੱਕ ਲੱਗੀ ਰੋਕ

ETV Bharat Logo

Copyright © 2025 Ushodaya Enterprises Pvt. Ltd., All Rights Reserved.