ਸਾਹਿਬਜਾਦਾ ਅਜੀਤ ਸਿੰਘ ਨਗਰ: ਐੱਨਆਈਏ ਨੇ ਮੰਗਲਵਾਰ ਨੂੰ ਪਾਬੰਦੀਸ਼ੁਦਾ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐੱਲਐੱਫ) ਦੇ ਅੱਠ ਅਤਿਵਾਦੀਆਂ ਖ਼ਿਲਾਫ਼ ਸ਼ੌਰਿਆ ਚੱਕਰ ਅਵਾਰਡੀ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੀ ਹੱਤਿਆ ਕਰਨ ਦੇ ਦੋਸ਼ ਵਿੱਚ ਚਾਰਜਸ਼ੀਟ ਦਾਇਰ ਕੀਤੀ। ਪੰਜਾਬ ਵਿੱਚ ਅੱਤਵਾਦ ਨਾਲ ਲੜਨ ਵਾਲੇ ਸੰਧੂ ਨੂੰ ਪਿਛਲੇ ਸਾਲ ਅਕਤੂਬਰ ਵਿੱਚ ਤਰਨਤਾਰਨ ਜ਼ਿਲ੍ਹੇ ਵਿੱਚ ਗੋਲੀ ਮਾਰ ਦਿੱਤੀ ਗਈ ਸੀ।
ਇਹ ਵੀ ਪੜੋ: ਕੋਟਕਪੂਰਾ ਗੋਲੀਕਾਂਡ:ਫਰੀਦਕੋਟ ਅਦਾਲਤ ਨੇ ਵੀ ਰੋਕੀ ਅਦਾਲਤੀ ਕਾਰਵਾਈ
ਚਾਰਜਸ਼ੀਟ ਮੁਹਾਲੀ ਸਥਿਤ ਐੱਨਆਈਏ ਦੀ ਵਿਸ਼ੇਸ਼ ਅਦਾਲਤ ਵਿੱਚ ਦਾਖਲ ਕੀਤੀ ਗਈ ਹੈ। ਇਸ ਵਿੱਚ ਤਰਨਤਾਰਨ ਦੇ ਇੰਦਰਜੀਤ ਸਿੰਘ, ਗੁਰਦਾਸਪੁਰ ਦੇ ਸੁਖਰਾਜ ਸਿੰਘ, ਸੁਖਦੀਪ ਸਿੰਘ, ਗੁਰਜੀਤ ਸਿੰਘ ਅਤੇ ਸੁਖਮੀਤ ਪਾਲ ਸਿੰਘ, ਰਵਿੰਦਰ ਸਿੰਘ, ਅਕਾਸ਼ਦੀਪ ਅਰੋੜਾ ਅਤੇ ਲੁਧਿਆਣਾ ਦੇ ਜਗਰੂਪ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ।