ETV Bharat / state

'ਪੰਜਾਬੀ ਹਰ ਜੰਗ ਵਿੱਚ ਮੋਹਰੀ' - ਚੀਨ ਤੇ ਪਾਕਿਸਤਾਨ ਤੋਂ ਸਰਹੱਦੀ ਖ਼ਤਰੇ

ਮੁੱਖ ਮੰਤਰੀ ਨੇ ਚੀਨ ਤੇ ਪਾਕਿਸਤਾਨ ਤੋਂ ਸਰਹੱਦੀ ਖ਼ਤਰੇ ਨਾਲ ਲੜਨ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ। ਇਸ ਦੇ ਦੌਰਾਨ ਹੀ ਉਨ੍ਹਾਂ ਨੇ ਆਜ਼ਾਦੀ ਘੁਲਾਟੀਆਂ, ਰੱਖਿਆ ਸੈਨਾਵਾਂ, ਕੋਰੋਨਾ ਯੋਧਿਆਂ ਤੇ ਹੋਰਨਾਂ ਨੂੰ ਸਲਾਮ ਕੀਤਾ।

ਮੁੱਖ ਮੰਤਰੀ ਨੇ ਚੀਨ ਤੇ ਪਾਕਿਸਤਾਨ ਤੋਂ ਸਰਹੱਦੀ ਖ਼ਤਰੇ ਨਾਲ ਲੜਨ ਲਈ ਤਿਆਰ ਰਹਿਣ ਦਾ ਦਿੱਤਾ ਸੱਦਾ

author img

By

Published : Aug 15, 2020, 3:34 PM IST

ਮੋਹਾਲੀ: ਚੀਨ ਅਤੇ ਪਾਕਿਸਤਾਨ ਦੋਵਾਂ ਦੇਸ਼ਾਂ ਤੋਂ ਖ਼ਤਰੇ ਦੀ ਚਿਤਾਵਨੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਪੰਜਾਬ ਸਰਹੱਦਾਂ 'ਤੇ ਦੁਸ਼ਮਣ ਨਾਲ ਲੜਾਈ ਵਿੱਚ ਹਮੇਸ਼ਾ ਮੋਹਰੀ ਰਿਹਾ ਹੈ।

ਭਾਰਤ ਕਿਸੇ ਵੀ ਖ਼ਤਰੇ ਨਾਲ ਨਜਿੱਠਣ ਲਈ ਹਮੇਸ਼ਾ ਤਿਆਰ
ਆਜ਼ਾਦੀ ਦਿਹਾੜੇ ਮੌਕੇ ਕੌਮੀ ਤਿਰੰਗਾ ਲਹਿਰਾਉਣ ਉਪਰੰਤ ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਰਹੱਦਾਂ 'ਤੇ ਵੱਧ ਰਹੇ ਤਨਾਅ ਕਰਕੇ ਭਾਰਤ ਕਿਸੇ ਵੀ ਖ਼ਤਰੇ ਨਾਲ ਨਜਿੱਠਣ ਲਈ ਹਮੇਸ਼ਾ ਤਿਆਰ ਰਿਹਾ ਹੈ। ਹਾਲ ਹੀ ਵਿੱਚ ਚੀਨੀ ਸੈਨਿਕਾਂ ਵੱਲੋਂ ਭਾਰਤੀ ਜਵਾਨਾਂ 'ਤੇ ਕੀਤੇ ਗਏ ਵਹਿਸ਼ੀ ਹਮਲੇ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਹਰ ਰੋਜ਼ ਫਾਇਰਿੰਗ ਕਰ ਰਿਹਾ ਹੈ ਜਦ ਕਿ ਦੂਜੇ ਪਾਸੇ ਚੀਨ ਗੱਲ ਤਾਂ ਦੋਸਤੀ ਦੀ ਕਰਦਾ ਹੈ ਪਰ ਅਸਲ ਵਿੱਚ ਸਾਡੀ ਕੌਮ ਲਈ ਖ਼ਤਰਾ ਬਣਿਆ ਹੋਇਆ ਹੈ। ਭਾਰਤ ਨੇ ਪਾਕਿਸਤਾਨ ਨੂੰ ਹਮੇਸ਼ਾ ਢੁੱਕਵਾਂ ਜਵਾਬ ਦਿੱਤਾ ਹੈ ਜੋ ਕਿ ਇਨ੍ਹਾਂ ਨਾਲ ਨਜਿੱਠਣ ਦਾ ਇੱਕੋਂ-ਇੱਕ ਤਰੀਕਾ ਹੈ, ਮੁੱਖ ਮੰਤਰੀ ਨੇ ਨਾਲ ਹੀ ਕਿਹਾ ਕਿ ਚੀਨ ਨਾਲ ਵੀ ਸਖ਼ਤੀ ਨਾਲ ਨਜਿੱਠਣ ਦੀ ਜ਼ਰੂਰਤ ਹੈ।

ਪੰਜਾਬੀ ਹਰ ਜੰਗ ਵਿੱਚ ਮੋਹਰੀ
ਲੱਖਾਂ ਭਾਰਤੀਆਂ ਵੱਲੋਂ ਆਜ਼ਾਦੀ ਅੰਦੋਲਨ ਵਿੱਚ ਪਾਏ ਯੋਗਦਾਨ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਹਰ ਜੰਗ ਵਿੱਚ ਮੋਹਰੀ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਲੇ ਪਾਣੀ (ਅੰਡੇਮਾਨ ਟਾਪੂ) ਵਿਚਲੀ ਸੈਲੂਲਰ ਜੇਲ੍ਹ ਵਿਖੇ ਉਕਰੇ ਹਜ਼ਾਰਾਂ ਪੰਜਾਬੀਆਂ ਦੇ ਨਾਂਅ ਉਨ੍ਹਾਂ ਦੇ ਅਮਰ ਹੋਣ ਦੀ ਗਵਾਹੀ ਭਰਦੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਕੋਵਿਡ-19 ਮਹਾਂਮਾਰੀ ਕਾਰਨ ਆਜ਼ਾਦੀ ਦਿਹਾੜੇ ਦੇ ਸਮਾਗਮ ਇਸ ਸਾਲ ਪਿਛਲੇ ਸਾਲਾਂ ਦੇ ਮੁਕਾਬਲੇ ਥੋੜੇ ਸੰਖੇਪ ਹਨ ਪਰ ਇਹ ਸਮਾਂ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਦਾ ਹੈ ਜਿਨ੍ਹਾਂ ਸਦਕਾ ਸਾਨੂੰ ਆਜ਼ਾਦੀ ਹਾਸਲ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਮੁਲਕ ਦੀਆਂ ਸਰਹੱਦਾਂ ਦੀ ਰਾਖੀ ਕਰ ਰਹੀਆਂ ਰੱਖਿਆ ਸੈਨਾਵਾਂ ਨੂੰ ਸਲਾਮ ਕਰਨ ਦਾ ਵੀ ਹੈ।

ਪੰਜਾਬ ਦੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜ਼ਲੀ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਜ਼ਾਦੀ ਘੁਲਾਟੀਆਂ ਦੀ ਤੀਜੀ ਪੀੜੀ ਨੂੰ ਸਾਰੇ ਲਾਭ ਦੇਣ ਦੀ ਆਪਣੀ ਸਰਕਾਰ ਦੀ ਪ੍ਰਤੀਬੱਧਤਾ ਨੂੰ ਦੁਹਰਾਇਆ।

ਕੋਰੋਨਾ ਯੋਧਿਆਂ ਨੂੰ ਕੀਤਾ ਸਲਾਮ
ਇਸੇ ਸਮੇਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੈਰਾਮੈਡਿਕਸ ਅਤੇ ਸਿਹਤ ਵਰਕਰਾਂ ਨੂੰ ਜੋ ਕੋਵਿਡ-19 ਦੇ ਅਦਿੱਖ ਦੁਸ਼ਮਣ ਨਾਲ ਲਗਾਤਾਰ ਲੜ ਰਹੀ ਹੈ ਅਤੇ ਗੈਰ-ਸਰਕਾਰੀ ਸੰਸਥਾਵਾਂ ਅਤੇ ਧਾਰਮਿਕ ਜਥੇਬੰਦੀਆਂ ਜਿਨ੍ਹਾਂ ਵੱਲੋਂ ਲੌਕਡਾਊਨ ਦੇ ਸਮੇਂ ਦੌਰਾਨ ਭੋਜਨ ਤੇ ਦਵਾਈਆਂ ਮੁਹੱਈਆ ਕਰਵਾਉਣ ਲਈ ਅਣਥੱਕ ਯਤਨ ਕੀਤੇ ਗਏ ਉਨ੍ਹਾਂ ਨੂੰ ਵੀ ਸਲਾਮ ਕੀਤਾ। ਉਨ੍ਹਾਂ ਕਿਸਾਨਾਂ ਵੱਲੋਂ ਲੌਕਡਾਊਨ ਦੇ ਸਮੇਂ ਕੌਮ ਲਈ ਖਾਧ ਪਦਾਰਥ ਪੈਦਾ ਕਰਨ ਦਾ ਮਹਾਨ ਕੰਮ ਕਰਨ ਅਤੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਮੁਸ਼ਕਲ ਭਰੇ ਸਮੇਂ ਦੌਰਾਨ ਲੋਕਾਂ ਨੂੰ ਦਿੱਤੀਆਂ ਸੇਵਾਵਾਂ ਦਾ ਵੀ ਵਿਸ਼ੇਸ਼ ਜ਼ਿਕਰ ਕੀਤਾ।

ਮੁੱਖ ਮੰਤਰੀ ਵੱਲੋਂ ਪੰਜਾਬ ਦੇ ਲੋਕਾਂ ਵੱਲੋਂ ਮਹਾਂਮਾਰੀ ਨੂੰ ਕਾਬੂ ਕਰਨ ਲਈ ਸੁਰੱਖਿਆ ਉਪਾਵਾਂ ਨੂੰ ਅਪਣਾਉਣ ਵਿੱਚ ਦਿੱਤੇ ਯੋਗਦਾਨ, ਵਿਦਿਆਰਥੀਆਂ ਜਿਨ੍ਹਾਂ ਨੇ ਆਨ-ਲਾਈਨ ਸਿੱਖਿਆ ਦੇ ਤਰੀਕਿਆਂ ਨੂੰ ਸੰਜੀਦਗੀ ਨਾਲ ਅਪਣਾਇਆ ਅਤੇ ਜਿਨ੍ਹਾਂ ਅਧਿਆਪਕਾਂ ਵੱਲੋਂ ਆਨ-ਲਾਈਨ ਸਮੱਗਰੀ ਤਿਆਰ ਕਰਨ ਲਈ ਦਿਨ-ਰਾਤ ਇੱਕ ਕੀਤਾ ਗਿਆ ਤਾਂ ਜੋ ਵਿਦਿਆਰਥੀ ਸਿੱਖਿਆ ਤੋਂ ਵਾਂਝੇ ਨਾ ਰਹਿਣ, ਦੀ ਵੀ ਵਿਸ਼ੇਸ਼ ਸਲਾਹੁਤਾ ਕੀਤੀ।

ਉਨ੍ਹਾਂ ਨੇ ਮਹਾਂਮਾਰੀ ਸਦਕਾ ਆਈ ਆਰਥਿਕ ਮੰਦੀ ਵਿੱਚੋਂ ਨਿਕਲਣ ਲਈ ਪੂਰੀ ਦ੍ਰਿੜਤਾ ਦਿਖਾਉਣ ਵਾਲੇ ਉਦਯੋਗਪਤੀਆਂ ਦੀ ਸਰਾਹਣਾ ਦੇ ਨਾਲ-ਨਾਲ ਉਦਯੋਗਿਕ ਖੇਤਰ ਦੇ ਕਿਰਤੀਆਂ, ਜਿਨ੍ਹਾਂ ਨੂੰ ਮਹਾਂਮਾਰੀ ਦੇ ਮੁੱਢਲੇ ਡਰ ਕਾਰਨ ਮਜ਼ਬੂਰੀ ਵੱਸ ਪੰਜਾਬ ਛੱਡ ਕੇ ਪੰਜਾਬ ਸਰਕਾਰ ਵੱਲੋਂ ਰੇਲਾਂ ਦੇ ਕੀਤੇ ਬੰਦੋਬਸਤ ਜ਼ਰੀਏ ਆਪਣੇ ਜੱਦੀ ਸੂਬਿਆਂ ਨੂੰ ਮੁੜਨਾ ਪਿਆ ਸੀ, ਪੰਜਾਬ ਸਰਕਾਰ 'ਤੇ ਜਤਾਏ ਪੂਰਨ ਭਰੋਸੇ ਸਦਕਾ ਵਾਪਸ ਪਰਤ ਕੇ ਪਹਿਲਾਂ ਜਿੰਨ੍ਹੀ ਹੀ ਪ੍ਰਤੀਬੱਧਤਾ ਨਾਲ ਕੰਮ ਸ਼ੁਰੂ ਕੀਤੇ ਜਾਣ ਦੀ ਵੀ ਸ਼ਲਾਘਾ ਕੀਤੀ ਗਈ।

ETV Bharat Logo

Copyright © 2025 Ushodaya Enterprises Pvt. Ltd., All Rights Reserved.