ETV Bharat / state

CM ਮਾਨ ਦੇ ਅਧਿਕਾਰੀਆਂ ਨੂੰ ਮੋਹਾਲੀ ਹਵਾਈ ਅੱਡੇ ਨੇੜੇ ਸ਼ਹੀਦ ਭਗਤ ਸਿੰਘ ਦਾ 5D ਬੁੱਤ ਲਗਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼

author img

By

Published : Jan 10, 2023, 10:47 PM IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਮੋਹਾਲੀ ਦੇ ਕੌਮਾਂਤਰੀ ਹਵਾਈ ਅੱਡੇ ਨੇੜੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਅਤਿ-ਆਧੁਨਿਕ 5D ਬੁੱਤ ਲਾਉਣ (5D statue Shaheed Bhagat Singh near Mohali airport) ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਹੈ।

5D statue Shaheed Bhagat Singh near Mohali airport

ਮੋਹਾਲੀ: 'ਆਪ' ਵੱਲੋਂ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਅਤੇ ਸ਼ਹੀਦ ਭਗਤ ਸਿੰਘ ਜੀ ਦੀ ਸੇਧ ਉੱਤੇ ਚੱਲਦਿਆ ਸਰਕਾਰ ਆਉਂਦਿਆ ਹੀ ਇਨ੍ਹਾਂ ਮਹਾਨ ਸਖ਼ਸੀਅਤਾਂ ਨੂੰ ਮਾਨ ਸਨਮਾਨ ਦਿੱਤਾ ਗਿਆ। ਇਸੇ ਤਹਿਤ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਇੱਥੇ ਕੌਮਾਂਤਰੀ ਹਵਾਈ ਅੱਡੇ ਨੇੜੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਅਤਿ-ਆਧੁਨਿਕ 5ਡੀ ਬੁੱਤ ਲਾਉਣ ਦੇ (5D statue Shaheed Bhagat Singh near Mohali airport) ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਉਸ ਪ੍ਰਸਤਾਵਿਤ ਥਾਂ ਵੀ ਜਾਇਜ਼ਾ ਲਿਆ, ਜਿੱਥੇ ਇਹ ਅਤਿ-ਆਧੁਨਿਕ ਬੁੱਤ ਲਾਇਆ ਜਾਵੇਗਾ।

ਸਰਕਾਰ ਵੱਲੋਂ ਇਸ ਧਰਤੀ ਦੇ ਮਹਾਨ ਸਪੂਤ ਨੂੰ ਢੁੱਕਵੀਂ ਸ਼ਰਧਾਂਜਲੀ:- ਇਸ ਦੌਰਾਨ ਹੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਇਹ ਗੱਲ ਯਕੀਨੀ ਬਣਾਉਣ ਲਈ ਆਖਿਆ ਕਿ ਇਹ ਕੰਮ ਤੈਅ ਸਮੇਂ ਵਿੱਚ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਬੁੱਤ ਨੌਜਵਾਨ ਪੀੜ੍ਹੀਆਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਬੁੱਤ ਰਾਹੀਂ ਸੂਬਾ ਸਰਕਾਰ ਵੱਲੋਂ ਇਸ ਧਰਤੀ ਦੇ ਮਹਾਨ ਸਪੂਤ ਨੂੰ ਢੁੱਕਵੀਂ ਸ਼ਰਧਾਂਜਲੀ ਦਿੱਤੀ ਜਾਵੇਗੀ।

ਨੌਜਵਾਨਾਂ ਨੂੰ ਜਾਗਰੂਕ ਕਰਨ ਵਿੱਚ ਇਹ ਬੁੱਤ ਅਹਿਮ ਭੂਮਿਕਾ ਨਿਭਾਏਗਾ:-ਇਸ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਚਾਰਧਾਰਾ ਦੇਸ਼ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਹੱਲ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਹਵਾਈ ਅੱਡੇ ਤੋਂ ਦੇਸ਼ ਤੇ ਵਿਦੇਸ਼ਾਂ ਵਿੱਚ ਸਫ਼ਰ ਕਰਦੇ ਪੰਜਾਬ ਦੇ ਨੌਜਵਾਨਾਂ ਨੂੰ ਸ਼ਹੀਦ ਦੀ ਮਹਾਨ ਵਿਰਾਸਤ ਬਾਰੇ ਜਾਗਰੂਕ ਕਰਨ ਵਿੱਚ ਇਹ ਬੁੱਤ ਅਹਿਮ ਭੂਮਿਕਾ ਨਿਭਾਏਗਾ। ਇਸ ਦੇ ਨਾਲ-ਨਾਲ ਇਹ ਬੁੱਤ ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ ਅਤੇ ਹੋਰ ਸੂਬਿਆਂ ਦੇ ਯਾਤਰੀਆਂ ਨੂੰ ਵੀ ਇਸ ਨੌਜਵਾਨ ਕੌਮੀ ਨਾਇਕ ਵੱਲੋਂ ਦਿੱਤੇ ਮਹਾਨ ਬਲੀਦਾਨ ਬਾਰੇ ਚੇਤੇ ਕਰਵਾਏਗਾ।

ਸ਼ਹੀਦ-ਏ-ਆਜ਼ਮ ਦਾ ਸੁਪਨਾ ਸਮਾਜ ਨੂੰ ਭ੍ਰਿਸ਼ਟਾਚਾਰ ਤੇ ਬੇਇਨਸਾਫ਼ੀ ਤੋਂ ਮੁਕਤ ਕਰਨਾ:-ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਸਮਾਜਿਕ ਬਰਾਬਰੀ, ਫਿਰਕੂ ਸਦਭਾਵਨਾ ਅਤੇ ਭਾਈਚਾਰੇ ਦੇ ਹਾਮੀ ਸਨ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਦਾ ਸੁਪਨਾ ਸਮਾਜ ਨੂੰ ਭ੍ਰਿਸ਼ਟਾਚਾਰ ਤੇ ਬੇਇਨਸਾਫ਼ੀ ਤੋਂ ਮੁਕਤ ਕਰਨਾ ਸੀ। ਉਨ੍ਹਾਂ ਕਿਹਾ ਕਿ ਸਿਰਫ਼ ਅਜਿਹੀ ਵਿਚਾਰਧਾਰਾ ਨਾਲ ਹੀ ਭਾਰਤ ਨੂੰ ਵਿਸ਼ਵ ਦਾ ਮੋਹਰੀ ਮੁਲਕ ਬਣਾਇਆ ਜਾ ਸਕਦਾ ਹੈ।

ਸੂਬਾ ਸਰਕਾਰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ:-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗੇ ਕਿਹਾ ਕਿ ਨੌਜਵਾਨ ਕ੍ਰਾਂਤੀਕਾਰੀ ਭਗਤ ਸਿੰਘ ਨੂੰ ਨਾ ਸਿਰਫ਼ ਇਕ ਨਾਇਕ ਵਜੋਂ ਸਗੋਂ ਉਨ੍ਹਾਂ ਦੇ ਸਮਾਜਵਾਦ ਅਤੇ ਨਾਇਨਸਾਫ਼ੀ ਵਿਰੁੱਧ ਜੂਝਣ ਦੇ ਫਲਸਫ਼ੇ ਕਾਰਨ ਵੀ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਨੌਜਵਾਨ ਸ਼ਹੀਦ ਦਾ ਜੀਵਨ ਤੇ ਫਲਸਫ਼ਾ ਹਮੇਸ਼ਾ ਨੌਜਵਾਨ ਪੀੜ੍ਹੀਆਂ ਨੂੰ ਦੇਸ਼ਭਗਤੀ ਦੇ ਜਜ਼ਬੇ ਨਾਲ ਮੁਲਕ ਦੀ ਸੇਵਾ ਕਰਨ ਲਈ ਪ੍ਰੇਰਿਤ ਕਰੇਗਾ। ਭਗਵੰਤ ਮਾਨ ਨੇ ਦੁਹਰਾਇਆ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ ਅਤੇ ਇਸ ਮਹਾਨ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਸੋਨਾਲੀ ਗਿਰਿ ਤੇ ਹੋਰ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜੋ:- ਭਾਰਤ ਜੋੜੋ ਯਾਤਰਾ ਨੂੰ ਵਿਰੋਧੀਆਂ ਨੇ 84 ਦੇ ਮੁੱਦੇ ਉੱਤੇ ਘੇਰਿਆ, ਸਾਂਸਦ ਰਵਨੀਤ ਬਿੱਟੂ ਨੇ ਦਿੱਤਾ ਕਰਾਰਾ ਜਵਾਬ

ETV Bharat Logo

Copyright © 2024 Ushodaya Enterprises Pvt. Ltd., All Rights Reserved.