ETV Bharat / state

CM ਕੇਜਰੀਵਾਲ ਦੀ ਅਧਿਆਪਕਾਂ ਨਾਲ ਮੁਲਾਕਾਤ, ਕਿਹਾ-ਸਾਨੂੰ ਦਿਓ ਮੌਕਾ

ਆਮ ਆਦਮੀ ਪਾਰਟੀ (Aam Aadmi Party) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ (Delhi Chief Minister) ਅਰਵਿੰਦ ਕੇਜਰੀਵਾਲ (Arvind Kejriwal) ਸ਼ਨੀਵਾਰ 27 ਨਵੰਬਰ ਜਾਨੀ ਅੱਜ ਮੁਹਾਲੀ ਸਥਿਤ ਧਰਨੇ 'ਤੇ ਬੈਠੇ ਅਤੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਅਧਿਆਪਕਾਂ ਦੇ ਸਮਰਥਨ ਲਈ ਉਚੇਚੇ ਤੌਰ 'ਤੇ ਦਿੱਲੀ ਤੋਂ ਪੰਜਾਬ ਪਹੁੰਚੇ ਹਨ।

CM ਕੇਜਰੀਵਾਲ ਦੀ ਅਧਿਆਪਕਾਂ ਨਾਲ ਮੁਲਾਕਾਤ
CM ਕੇਜਰੀਵਾਲ ਦੀ ਅਧਿਆਪਕਾਂ ਨਾਲ ਮੁਲਾਕਾਤ
author img

By

Published : Nov 27, 2021, 1:44 PM IST

Updated : Nov 27, 2021, 2:58 PM IST

ਮੁਹਾਲੀ: ਆਮ ਆਦਮੀ ਪਾਰਟੀ (Aam Aadmi Party) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ (Delhi Chief Minister) ਅਰਵਿੰਦ ਕੇਜਰੀਵਾਲ (Arvind Kejriwal) ਸ਼ਨੀਵਾਰ 27 ਨਵੰਬਰ ਜਾਨੀ ਅੱਜ ਮੁਹਾਲੀ ਸਥਿਤ ਧਰਨੇ 'ਤੇ ਬੈਠੇ ਅਤੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਅਧਿਆਪਕਾਂ ਦੇ ਸਮਰਥਨ ਲਈ ਉਚੇਚੇ ਤੌਰ 'ਤੇ ਦਿੱਲੀ ਤੋਂ ਮੁਹਾਲੀ (ਪੰਜਾਬ) ਪਹੁੰਚੇ ਹਨ।

ਮੋਹਾਲੀ ਏਅਰਪੋਰਟ ਉੱਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਰਵਿੰਦ ਕੇਜਰੀਵਾਲ (Arvind Kejriwal) ਨੇ ਕਿਹਾ ਕਿ ਪੰਜਾਬ ਦੇ ਅਧਿਆਪਕ ਕਈ ਦਿਨਾਂ ਤੋਂ ਆਪਣੀਆਂ ਜਾਇਜ ਮੰਗਾਂ ਨੂੰ ਲੈ ਕੇ ਮੁਹਾਲੀ ਵਿਖੇ ਧਰਨੇ ਉੱਤੇ ਬੈਠੇ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਪੰਜਾਬ ਦੇ ਅਧਿਆਪਕਾਂ ਨੂੰ ਕਲਾਸ ਰੂਮ ਦੀ ਬਜਾਇ ਪਾਣੀ ਦੀ ਟੈਂਕੀ ਉੱਤੇ ਚਰਨਾ ਪੈ ਰਿਹਾ ਹੈ।

CM ਕੇਜਰੀਵਾਲ ਦੀ ਅਧਿਆਪਕਾਂ ਨਾਲ ਮੁਲਾਕਾਤ, ਕਿਹਾ-ਸਾਨੂੰ ਦਿਓ ਮੌਕਾ

ਇਸਦੇ ਨਾਲ ਹੀ ਉਨ੍ਹਾਂ ਪੰਜਾਬ ਦੀ ਮੌਜੂਦਾ ਸਰਕਾਰ (The present Government of Punjab) 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਧਰਨੇ ਉੱਤੇ ਅਧਿਆਪਕਾਂ ਦੇ ਨਾਲ ਪੰਜਾਬ ਦੇ ਕੋਣੇ ਕੋਣੇ ਤੋਂ ਲੋਕ ਆਏ ਹਨ, ਜਿੰਨਾਂ ਵਿੱਚੋਂ ਕੁਝ ਆਪਣੇ ਨਾਲ ਬਿਜਲੀ ਦੇ ਬਿੱਲ ਅਤੇ ਪੰਜ ਮਰਲੇ ਸੰਬੰਧੀ ਕੀਤੇ ਗਏ ਵਾਦੇ ਨੂੰ ਲੈ ਕੇ ਆਏ ਹਨ। ਉਨ੍ਹਾਂ ਕਿਹਾ ਕਿ ਦੇਖਦੇ ਹਾਂ ਕਿ ਚੰਨੀ ਸਰਕਾਰ (Channi government) ਨੇ ਲੋਕਾਂ ਨਾਲ ਕੀਤੇ ਗਏ ਕਿਹੜੇ ਵਾਅਦੇ ਪੂਰੇ ਕੀਤੇ ਹਨ।

ਇਹ ਵੀ ਪੜ੍ਹੋ: ਸੁਖਬੀਰ ਮਜੀਠੀਆ ਨੇ ਟਾਵਰ ’ਤੇ ਚੜ੍ਹੇ ਅਧਿਆਪਕ ਨਾਲ ਕੀਤੀ ਗੱਲ, ਦਿੱਤਾ ਇਹ ਭਰੋਸਾ

ਉਨ੍ਹਾਂ ਨੇ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਦੀ ਸਰਕਾਰ ਬਣਨ ਉਪਰੰਤ ਪੰਜਾਬ ਦੇ ਸਾਰੇ ਅਧਿਆਪਕਾਂ ਨੂੰ ਪੱਕਾ ਕਰ ਦਿੱਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਪਿਛਲੇ 45 ਦਿਨਾਂ ਤੋਂ ਪਾਣੀ ਦੀ ਟੈਂਕੀ ਉੱਤੇ ਚੜ੍ਹੀ ਸਿੰਮੀ ਸ਼ਰਮਾ (Simmi Sharma) ਨਾਂ ਦੀ ਅਧਿਆਪਕ ਨਾਲ ਸੰਵਾਦ ਕਰਦਿਆ ਕਿਹਾ ਕਿ ਦਿੱਲੀ ਵਿੱਚ ਸਿੱਖਿਆ ਦਾ ਪੱਧਰ ਬਹੁਤ ਉੱਚਾ ਹੋ ਗਿਆ ਹੈ, ਇਹ ਸਭ ਅਧਿਆਪਕਾਂ ਦੀ ਮਿਹਨਤ ਸਦਕਾ ਹੀ ਹੋਇਆ ਹੈ। ਅਸੀਂ ਤਾਂ ਕੇਵਲ ਅਧਿਆਪਕਾਂ ਨੂੰ ਸੁਵਿਧਾਵਾਂ ਹੀ ਮੁਹੱਈਆਂ ਕਰਵਾਈ ਹਨ। ਉਨ੍ਹਾਂ ਦੱਸਿਆ ਕਿ ਦਿੱਲੀ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਚੰਗੀ ਟਰੇਨਿੰਗ ਲਈ ਬਾਹਰਲੇ ਦੇਸ਼ਾਂ ਵਿੱਚ ਭੇਜਿਆ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਮੈਂਨੂੰ ਸ਼ਰਮ ਆ ਰਹੀ ਹੈ ਕਿ ਪੰਜਾਬ ਦੇ ਅਧਿਆਪਕਾਂ ਨੂੰ ਪਾਣੀ ਦੀਆਂ ਟੈਂਕੀਆਂ ਉੱਤੇ ਚੜਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਪੰਜਾਬ ਸਰਕਾਰ (Government of Punjab) ਪੰਜਾਬ ਦੇ ਅਧਿਆਪਕਾਂ ਨੂੰ ਸੁਵਿਧਾਵਾਂ ਮੁਹੱਈਆਂ ਕਰਵਾਉਣ ਦੀ ਬਜਾਇ ਪਾਣੀ ਦੀ ਟੈਂਕੀ ਉੱਤੇ ਭੇਜਦੀ ਹੈ।

ਇਸਦੇ ਨਾਲ ਹੀ ਉਨ੍ਹਾਂ ਨੇ ਟੈਂਕੀ ਉੱਤੇ ਚੜ੍ਹੋ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਟੈਂਕੀ ਤੋਂ ਹੇਠਾਂ ਉੱਤਰ ਆਉਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਉਨ੍ਹਾਂ ਸਾਰਿਆ ਨੂੰ ਪੱਕਾ ਕਰ ਦਿੱਤਾ ਜਾਵੇਗਾ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਪ ਸਰਕਾਰ ਦਿੱਲੀ ਦੀ ਤਰ੍ਹਾਂ ਪੰਜਾਬ ਦੇ ਸਕੂਲਾਂ ਅਤੇ ਸਿੱਖਿਆ ਵਿੱਚ ਸੁਧਾਰ ਕਰੇਗੀ।

ਦੱਸ ਦੇਈਏ ਕਿ ਅਧਿਆਪਕਾਂ ਨੇ ਆਪਣੀ ਦੁੱਖ ਭਰੀ ਕਹਾਣੀ ਸੁਣਾਉਂਦੇ ਹੋਏ ਟੈਂਕੀ ਉੱਤੋਂ ਉਤਰਨ ਤੋਂ ਮਨ੍ਹਾ ਕਰ ਦਿੱਤਾ ਹੈ। ਇਸ ਦੌਰਾਨ ਸਿੰਮੀ ਸ਼ਰਮਾ (Simmi Sharma) ਜਿਹੜੀ ਕਿ ਪਾਣੀ ਦੀ ਟੈਂਕੀ ਉੱਤੇ 45 ਦਿਨਾਂ ਤੋਂ ਚੜ੍ਹੀ ਹੋਈ ਹੈ, ਉਸਨੇ ਕਿਹਾ ਕਿ 30 ਨਵੰਬਰ ਨੂੰ ਉਨ੍ਹਾਂ ਦਾ ਕੋਰਟ ਦਾ ਫ਼ੈਸਲਾ ਹੈ ਤੇ ਉਸ ਤੋਂ ਬਾਅਦ ਉਹ ਇਸ ਸੰਬੰਧੀ ਵਿਚਾਰ ਕਰਨਗੇ।

ਉਨ੍ਹਾਂ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਸੰਬੋਧਿਤ ਹੁੰਦਿਆ ਕਿਹਾ ਕਿ ਸਾਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਤੁਸੀਂ ਸਾਡੇ ਹੱਕਾ ਲਈ ਦਿੱਲੀ ਤੋਂ ਚੱਲਕੇ ਆਏ ਹੋ। ਜਦੋਂ ਕਿ ਮੌਜੂਦਾ ਸਰਕਾਰ ਸਾਡੀ ਬਾਤ ਨਹੀਂ ਪੁੱਛ ਰਹੇ।

ਇਹ ਵੀ ਪੜ੍ਹੋ: ਪੱਕੇ ਹੋਣ ਦੀ ਮੰਗ ਨੂੰ ਲੈ ਕੇ ਟਾਵਰ ’ਤੇ ਚੜ੍ਹਿਆ ਅਧਿਆਪਕ, ਦਿੱਤੀ ਇਹ ਧਮਕੀ

Last Updated : Nov 27, 2021, 2:58 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.