ਮੋਹਾਲੀ: ਪੰਜਾਬ 'ਚ ਕੋਰੋਨਾ ਵਾਇਰਸ ਦੇ ਕੇਸ ਲਗਾਤਾਰ ਵੱਧਦੇ ਜਾ ਰਹੇ ਹਨ। ਪੰਜਾਬ ਦੇ ਕਈ ਅਜਿਹੇ ਜ਼ਿਲ੍ਹੇ ਹਨ, ਜਿਥੇ ਬਾਕੀ ਜ਼ਿਲ੍ਹਿਆਂ ਨਾਲੋਂ ਕੋਰੋਨਾ ਦੇ ਕੇਸ ਤੇਜ਼ੀ ਨਾਲ ਵੱਧ ਰਹੇ ਹਨ। ਸੂਬੇ 'ਚ ਇਸ ਦੇ ਨਾਲ ਹੀ ਕੋਰੋਨਾ ਵੈਕਸੀਨੇਸ਼ਨ ਦਾ ਕੰਮ ਵੀ ਜਾਰੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਸੂਬੇ 'ਚ ਆਕਸੀਜਨ ਅਤੇ ਹੋਰ ਮੈਡੀਕਲ ਸਹੂਲਤਾਂ ਦੀ ਘਾਟ ਮਹਿਸੂਰ ਹੋ ਰਹੀ ਹੈ।
ਇਸ ਦੇ ਚੱਲਦਿਆਂ ਜ਼ਿਲ੍ਹਾ ਮੋਹਾਲੀ 'ਚ ਵੀ ਕੋਰੋਨਾ ਕੇਸ ਤੇਜ਼ੀ ਨਾਲ ਵੱਧ ਰਹੇ ਹਨ। ਇਸ ਸਬੰਧੀ ਮੋਹਾਲੀ ਹਸਪਤਾਲ ਦੇ ਸੀਐਮਓ ਦਾ ਕਹਿਣਾ ਕਿ ਸਰਕਾਰਟ ਵਲੋਂ ਸੂਬੇ 'ਚ ਕੋਰੋਨਾ ਵੈਕਸੀਨ ਕੀਤੀ ਜਾ ਰਹੀ ਹੈ, ਬਵਜੂਦ ਇਸਦੇ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਚਾਲੀ ਹਜ਼ਾਰ ਤੋਂ ਵੱਧ ਕੋਰੋਨਾ ਦੇ ਪੌਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚ ਛੱਤੀ ਹਜ਼ਾਰ ਦੇ ਕਰੀਬ ਲੋਕ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਚਾਰ ਹਜ਼ਾਰ ਦੇ ਕਰੀਬ ਐਕਟਿਵ ਮਾਮਲੇ ਹਨ ਅਤੇ ਪੰਜ ਸੌ ਤੋਂ ਵੱਧ ਲੋਕ ਕੋਰੋਨਾ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ।
ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਜ਼ਿਲ੍ਹੇ 'ਚ ਆਕਸੀਜਨ ਦੀ ਕੁਝ ਕਮੀ ਆਈ ਸੀ, ਪਰ ਹੁਣ ਕੁਝ ਹੱਦ ਤੱਕ ਰਾਹਤ ਹੈ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਕਿਸੇ ਵੀ ਗੰਭੀਰ ਚੁਣੌਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਸ ਮਰੀਜ਼ ਨੂੰ ਵੀ ਆਕਸੀਜਨ ਦੀ ਜ਼ਰੂਰਤ ਹੁੰਦੀ ਹੈ, ਉਸ ਦੀ ਜ਼ਰੂਰਤ ਪੂਰੀ ਕੀਤੀ ਜਾਂਦੀ ਹੈ।