ਮੁਹਾਲੀ: 6ਵੇਂ ਪੇਅ ਕਮਿਸ਼ਨ ਨੂੰ ਲੈਕੇ ਡਾਕਟਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਅੱਜ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆ ਤੋਂ ਵੱਖ-ਵੱਖ ਡਾ. ਐਸੋਸੀਏਸ਼ਨਾਂ ਮੁਹਾਲੀ ਪਹੁੰਚੀਆਂ। ਇਸ ਮੌਕੇ ਇਨ੍ਹਾਂ ਡਾਕਟਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਗੁੱਸੇ ਵਿੱਚ ਆਏ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ।
ਇਸ ਦੌਰਾਨ ਵੱਖ-ਵੱਖ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ, ਕਿ ਸਰਕਾਰ ਜੇ ਉਨ੍ਹਾਂ ਦੀ ਮੰਗ ਨੂੰ ਪੂਰੀ ਨਹੀਂ ਕਰਦੀ, ਤਾਂ ਆਉਣ ਵਾਲੇ ਸਮੇਂ ਵਿੱਚ ਵੱਡੇ ਪੱਧਰ ‘ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਹੋਣਗੇ।
ਡਾਕਟਰਾਂ ਦੀ ਮੰਗਾ ਹੈ ਕਿ ਐੱਨ.ਪੀ.ਏ. ਵਿੱਚ ਜੋ ਪੰਜਾਬ ਸਰਕਾਰ ਵੱਲੋਂ ਕਟੌਤੀ ਕੀਤੀ ਜਾ ਰਹੀ ਹੈ। ਉਸ ਨੂੰ ਮੁੜ ਬਹਾਲ ਕੀਤਾ ਜਾਵੇ। ਉਨ੍ਹਾਂ ਨੇ ਕਿਹਾ, ਕਿ ਜੇਕਰ ਪੰਜਾਬ ਸਰਕਾਰ ਜਲਦ ਅਜਿਹਾ ਨਹੀਂ ਕਰਦੀ, ਤਾਂ ਪੰਜਾਬ ਦੇ ਸਾਰੇ ਡਾਕਟਰ ਪਰਮਾਨੈਂਟ ਮੈਡੀਕਲ ਐਂਮਰਜੈਂਸੀ ਸੇਵਾਵਾਂ ਨੂੰ ਬੰਦ ਕਰਕੇ ਸੜਕਾਂ ‘ਤੇ ਉਤਰਨ ਲਈ ਮਜ਼ਬੂਰ ਹੋ ਜਾਣਗੇ।
ਇਸ ਦੌਰਾਨ ਮੁਹਾਲੀ ਦੇ ਫੇਜ਼ 6 ਦੇ ਸਿਵਲ ਹਸਪਤਾਲ ਨੇੜੇ ਵੱਡੀ ਗਿਣਤੀ ਵਿੱਚ ਡਾਕਟਰ ਇੱਕਠੇ ਹੋਏ। ਜਿਨ੍ਹਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜਮ ਕੇ ਪ੍ਰਦਰਸ਼ਨ ਕੀਤਾ। ਇਸ ਮੌਕੇ ਡਾਕਟਰਾਂ ਨੇ ਕਿਹਾ, ਕਿ ਕੋਰੋਨਾ ਕਾਲ ਦੌਰਾਨ 24-24 ਘੰਟੇ ਕੰਮ ਕਰਨ ਲਈ ਪੰਜਾਬ ਸਰਕਾਰ ਨੂੰ ਪੰਜਾਬ ਦੇ ਡਾਕਟਰਾਂ ਦਾ ਸਨਮਾਨ ਕਰਨ ਦੇ ਲਈ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਵਾਧਾ ਕਰਨਾ ਚਾਹੀਦਾ ਸੀ।
ਪਰ ਪੰਜਾਬ ਸਰਕਾਰ ਨੇ ਤਨਖਾਹਾਂ ਵਧਾਉਣ ਦੀ ਥਾਂ ਉਨ੍ਹਾਂ ਵਿੱਚੋਂ ਕਟੌਤੀ ਕਰਨ ਦੀ ਤਿਆਰੀ ਕੀਤੀ ਹੋਈ ਹੈ। ਜੋ ਡਾਕਟਰਾਂ ਨਾਲ ਬੇਇਨਸਾਫੀ ਹੈ। ਜਿਸ ਨੂੰ ਪੰਜਾਬ ਦੇ ਡਾਕਟਰ ਕਦੇ ਵੀ ਬਰਦਾਸ਼ ਨਹੀਂ ਕਰਨਗੇ।
ਇਹ ਵੀ ਪੜ੍ਹੋ:ਪੰਜਾਬ ਕਾਂਗਰਸ ਭਵਨ ਦੀ ਛੱਤ ’ਤੇ ਚੜ੍ਹੇ ਅਧਿਆਪਕਾਂ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ