ਮੋਹਾਲੀ: ਇੱਕ ਪਾਸੇ ਜਿੱਥੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਅਹੁਦਾ ਸੰਭਾਲਣ ਤੋਂ ਬਾਅਦ ਲਗਾਤਾਰ ਐਕਸ਼ਨ ਵਿੱਚ ਨਜ਼ਰ ਆ ਰਹੇ ਹਨ। ਉੱਥੇ ਹੀ ਉਨ੍ਹਾਂ ਦੇ ਸਾਰੇ ਕੈਬਨਿਟ ਮੰਤਰੀਆਂ (Cabinet Ministers) ਵੱਲੋਂ ਵੀ ਆਪੋ-ਆਪਣੇ ਵਿਭਾਗਾਂ ਵਿੱਚ ਲਗਾਤਾਰ ਸਰਗਰਮ ਨਜ਼ਰ ਆ ਰਹੇ ਹਨ। ਮੋਹਾਲੀ ‘ਚ ਵੇਰਕਾ ਪਲਾਂਟ ਦਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘਾ ਰੰਧਾਵਾ (Deputy Chief Minister Sukhjinder Singha Randhawa) ਵੱਲੋਂ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਇੱਥੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਅਤੇ ਅਫ਼ਸਰਾਂ ਨੂੰ ਸੁਚਾਰੂ ਢੰਗ ਨਾਲ ਕੰਮ ਕਰਦੇ ਰਹਿਣ ਦੇ ਦਿਸ਼ਾ ਨਿਰਦੇਸ਼ ਦਿੱਤੇ।
ਇਸ ਦੀ ਜਾਣਕਾਰੀ ਵਜੋਂ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Deputy Chief Minister Sukhjinder Singha Randhawa) ਨੇ ਸੋਸ਼ਲ ਮੀਡੀਆ (Social media) ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਜਿਨ੍ਹਾਂ ਵਿੱਚ ਉਹ ਪਲਾਂਟ ਦੀ ਬਰੀਕੀ ਨਾਲ ਜਾਂਚ ਕਰਦੇ ਨਜ਼ਰ ਆ ਰਹੇ ਹਨ।
ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Deputy Chief Minister Sukhjinder Singha Randhawa) ਦਾ ਇਹ ਕੋਈ ਪਹਿਲਾਂ ਅਚਾਨਕ ਦੌਰਾ ਨਹੀਂ ਹੈ, ਸਗੋਂ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਇੱਕ ਪੁਲਿਸ ਨਾਕੇ ਦਾ ਅਚਾਨਕ ਦੌਰਾ ਕੀਤਾ ਸੀ।ਆਪਣੇ ਇਸ ਦੌਰੇ ਦੌਰਾਨ ਉਨ੍ਹਾਂ ਨੇ 3 ਪੁਲਿਸ (Police) ਮੁਲਾਜ਼ਮਾਂ ਨੂੰ ਸਸਪੈਂਡ (Suspended) ਵੀ ਕੀਤਾ ਸੀ। ਸੋਸ਼ਲ ਮੀਡੀਆ ‘ਤੇ ਵੀਡੀਓ ਵਿੱਚ ਉਨ੍ਹਾਂ ਵੱਲੋਂ ਮੌਕੇ ‘ਤੇ ਮੌਜੂਦ ਪੁਲਿਸ ਮੁਲਾਜ਼ਮਾਂ ‘ਤੇ ਸਹੀ ਢੰਗ ਨਾਲ ਆਪਣੀ ਡਿਊਟੀ ਨਾ ਕਰਨ ਦੇ ਇਲਜ਼ਾਮ ਵੀ ਲਗਾਏ ਜਾ ਰਹੇ ਸਨ।
ਪੰਜਾਬ ਦੇ ਮੰਤਰੀਆਂ (Ministers) ਵੱਲੋਂ ਕੀਤੀ ਜਾ ਰਹੀਆਂ ਛਾਪੇਮਾਰੀ ‘ਤੇ ਵਿਰੋਧੀ ਪਾਰਟੀਆਂ ਸਵਾਲ ਵੀ ਚੁੱਕ ਰਹੀਆਂ ਹਨ। ਵਿਰੋਧੀਆਂ ਦਾ ਕਹਿਣਾ ਹੈ ਕਿ ਪੰਜਾਬ ਦੀਆਂ 2022 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਮੰਤਰੀ ਸਿਰਫ਼ ਇੱਕ ਡਰਾਮਾ ਕਰ ਰਹੇ ਹਨ।
ਵਿਰੋਧੀਆਂ ਦਾ ਕਹਿਣਾ ਹੈ ਕਿ ਪਿਛਲੇ ਕਰੀਬ 5 ਸਾਲਾਂ ਤੋਂ ਪੰਜਾਬ ਦੀ ਸੱਤਾ ‘ਤੇ ਕਾਬਜ ਕਾਂਗਰਸ ਸਰਕਾਰ (Congress Government) ਦੇ ਮੰਤਰੀ ਤੇ ਵਿਧਾਇਕ ਕਿੱਥੇ ਸਨ, ਪਰ ਹੁਣ ਜਦੋਂ ਚੋਣਾਂ ਨੇੜੇ ਆਉਦੀਆਂ ਦਿਖ ਰਹੀਆਂ ਹਨ ਤਾਂ ਉਨ੍ਹਾਂ ਵੱਲੋਂ ਛਾਪੇਮਾਰੀਆਂ ਕਰਕੇ ਡਰਾਮੇ ਕੀਤੇ ਜਾ ਰਹੇ ਹਨ।
ਦੂਜੇ ਪਾਸੇ ਕਾਂਗਰਸ ਦੇ ਮੰਤਰੀ ਤੇ ਵਿਧਾਇਕਾਂ ਦਾ ਕਹਿਣਾ ਹੈ ਕਿ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਕਾਂਗਰਸ ਵੱਲੋਂ ਪੰਜਾਬ ‘ਚ ਕੀਤੇ ਵਿਕਾਸ ਕਾਰਜਾ ਨੂੰ ਵੇਖ ਕੇ ਘਬਰਹਾਟ ਵਿੱਚ ਆ ਗਈ ਹੈ। ਜਿਸ ਕਰਕੇ ਉਹ ਅਜਿਹੀ ਬਿਆਨਬਾਜ਼ੀ ਕਰ ਰਹੀ ਹੈ।
ਇਹ ਵੀ ਪੜ੍ਹੋ:ਕੈਪਟਨ ਅਮਰਿੰਦਰ ਸਿੰਘ ਹੁਣ ਵਿਧਾਇਕਾਂ ਤੋਂ ਮੰਗਣ ਲੱਗੇ ਹਿਸਾਬ