ETV Bharat / state

ਸਿੱਖਿਆ ਭਵਨ ਮੁਹਾਲੀ ਦੇ ਬਾਹਰ ਕੱਚੇ ਅਧਿਆਪਕਾਂ ਦਾ ਧਰਨਾ 19ਵੇਂ ਦਿਨ ਵੀ ਜਾਰੀ - teachers

ਪਿਛਲੇ 19 ਦਿਨਾਂ ਤੋਂ ਕੱਚੇ ਅਧਿਆਪਕਾਂ ਦਾ ਪੰਜਾਬ ਸਿੱਖਿਆ ਭਵਨ ਦੇ ਬਾਹਰ ਕੱਚੇ ਅਧਿਆਪਕਾਂ ਦਾ ਧਰਨਾ ਜਾਰੀ ਹੈ। ਇਨ੍ਹਾਂ ਦਾ ਕਹਿਣਾ ਹੈ, ਕਿ ਜਦੋਂ ਤੱਕ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਉਦੋਂ ਤੱਕ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ।

ਸਿੱਖਿਆ ਭਵਨ ਮੁਹਾਲੀ ਦੇ ਬਾਹਰ ਕੱਚੇ ਅਧਿਆਪਕਾਂ ਦਾ ਧਰਨਾ 19ਵੇਂ ਦਿਨ ਵੀ ਜਾਰੀ

author img

By

Published : Jul 4, 2021, 8:56 PM IST

ਮੁਹਾਲੀ: ਪਿਛਲੇ ਲੰਬੇ ਸਮੇਂ ਤੋਂ ਮੁਹਾਲੀ ਦੇ ਸਿੱਖਿਆ ਭਵਨ ਦੇ ਸਾਹਮਣੇ ਕੱਚੇ ਅਧਿਆਪਕ ਦਾ ਧਰਨਾ ਲਗਾਤਾਰ ਜਾਰੀ ਹੈ। ਇਹ ਧਰਨਾ ਪਿਛਲੇ 19 ਦਿਨਾਂ ਤੋਂ ਚੱਲ ਰਿਹਾ ਹੈ। ਇਨ੍ਹਾਂ ਪ੍ਰਦਰਸ਼ਨਕਾਰੀਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ, ਕਿ ਜੋ ਮਰਜ਼ੀ ਹੋ ਜਾਵੇ ਹੁਣ ਉਹ ਪਿੱਛੇ ਮੁੜ ਕੇ ਨਹੀਂ ਵੇਖਣਗੇ ਤੇ ਸਰਕਾਰ ਤੋਂ ਆਪਣਾ ਹੱਕ ਦੇ ਕੇ ਹੀ ਰਹਿਣਗੇ ਅਧਿਆਪਕਾਂ ਦਾ ਕਹਿਣਾ ਹੈ ਕਿ ਅਸੀਂ ਆਰ-ਪਾਰ ਦੀ ਲੜਾਈ ਲੜਨ ਦਾ ਫੈਸਲਾ ਕਰ ਚੁੱਕੇ ਹਨ।

ਅੱਜ ਧਰਨਾ ਸਥਲ ‘ਤੇ ਘੱਟ ਤੋਂ ਘੱਟ ਵੱਖ-ਵੱਖ ਥਾਵਾਂ ਤੋਂ 500 ਦੇ ਕਰੀਬ ਕੱਚੇ ਅਧਿਆਪਕ ਧਰਨੇ ਵਿੱਚ ਸ਼ਾਮਿਲ ਹੋਏ ਤੇ ਆਪਣੀ ਆਵਾਜ਼ ਬੁਲੰਦ ਕੀਤੀ। ਇਸ ਦੌਰਾਨ ਉਨ੍ਹਾਂ ਨੇ ਆਪਣੀ ਆਵਾਜ਼ ਬੁਲੰਦ ਕਰਦਿਆਂ ਹੋਇਆ ਕਿਹਾ ਕਿ ਉਨ੍ਹਾਂ ਦੇ ਪੰਜ ਸਾਥੀ ਸੱਤਵੀਂ ਮੰਜ਼ਿਲ ‘ਤੇ ਚੜ੍ਹੇ ਨੇ ਤੇ ਬਾਕੀ ਸਾਥੀ ਇਸ ਗਰਮੀ ਦੇ ਕਹਿਰ ਵਿੱਚ ਸਿੱਖਿਆ ਭਵਨ ਦੇ ਸਾਹਮਣੇ ਧਰਨਾ ਦੇ ਰਹੇ ਹਨ।

ਸਿੱਖਿਆ ਭਵਨ ਮੁਹਾਲੀ ਦੇ ਬਾਹਰ ਕੱਚੇ ਅਧਿਆਪਕਾਂ ਦਾ ਧਰਨਾ 19ਵੇਂ ਦਿਨ ਵੀ ਜਾਰੀ
ਗੱਲਬਾਤ ਕਰਦਿਆਂ ਹੋਇਆ ਯੂਨੀਅਨਾਂ ਦੇ ਲੀਡਰ ਅਜਮੇਰ ਸਿੰਘ ਔਲਖ ਨੇ ਕਿਹਾ, ਕਿ ਉਹ ਪਿਛਲੇ ਲੰਬੇ ਸਮੇਂ ਤੋਂ ਆਪਣੀ ਮੰਗ ਨੂੰ ਲੈ ਕੇ ਸਰਕਾਰ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਸਾਡੇ ਨਾਲ ਵਾਅਦਾ ਕੀਤਾ ਸੀ, ਕਿ ਮੈਂ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਪਹਿਲੀ ਮੀਟਿੰਗ ਵਿੱਚ ਹੀ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾਂ ਕਰਾਗਾ। ਪਰ ਸੂਬੇ ਵਿੱਚ ਸਰਕਾਰ ਬਣਨ ਦੇ 4 ਸਾਲਾਂ ਬਾਅਦ ਵੀ ਇੱਕ ਵੀ ਕੱਚੇ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ ਗਿਆ।

ਪੰਜਾਬ ਸਰਕਾਰ ਨੇ ਸਰਕਾਰ ਬਣਨ ਤੋਂ ਪਹਿਲਾਂ ਕਾਂਗਰਸ ਸਰਕਾਰ ਤੇ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ 'ਤੇ ਉਨ੍ਹਾਂ ਨੂੰ ਪੱਕਾ ਕੀਤਾ ਜਾਵੇਗਾ ਪਰ ਮੁੱਖ ਮੰਤਰੀ ਸਾਹਿਬ ਹੁਣ ਆਪਣੇ ਵਾਅਦੇ ਤੋਂ ਮੁੱਕਰ ਚੁੱਕੇ ਨੇ ਤੇ ਆਪਣੇ ਫਾਰਮ ਹਾਊਸ ਵਿੱਚ ਜਾ ਕੇ ਸੁੱਤੇ ਪਏ ਜਿਨ੍ਹਾਂ ਨੂੰ ਜਗਾਉਣ ਲਈ ਇਹ ਧਰਨਾ ਲਾਇਆ ਜਾ ਰਿਹਾ ਹੈ
ਇਹ ਵੀ ਪੜ੍ਹੋ:ਸੀਐੱਮ ਕੈਪਟਨ ਦੇ ਸ਼ਹਿਰ 'ਚ ਵੋਕੇਸ਼ਨਲ ਅਧਿਆਪਕਾਂ ਦਾ ਧਰਨਾ

ETV Bharat Logo

Copyright © 2024 Ushodaya Enterprises Pvt. Ltd., All Rights Reserved.