ਮੁਹਾਲੀ: ਲਖੀਮਪੁਰ ਘਟਨਾ (Lakhimpur incident) ਦਾ ਚਾਰੇ ਪਾਸੇ ਨਿੰਦਿਆ ਹੋ ਰਹੀ ਹੈ। ਜਿੱਥੇ ਕਿਸਾਨਾਂ ਵੱਲੋਂ ਇਨਸਾਫ ਦੀ ਮੰਗ ਨੂੰ ਲੈਕੇ ਵੱਖ ਵੱਖ ਥਾਵਾਂ ਤੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਉੱਥੇ ਹੀ ਸਿਆਸੀ ਪਾਰਟੀਆਂ ਦੇ ਆਗੂ ਵੀ ਕੇਂਦਰ ਤੇ ਯੋਗੀ ਸਰਕਾਰ ਨੂੰ ਘੇਰਦੇ ਵਿਖਾਈ ਦੇ ਰਹੇ ਹਨ। ਪੰਜਾਬ ਵਿੱਚ ਵੀ ਸਿਆਸੀ ਪਾਰਟੀਆਂ ਵੱਲੋਂ ਇਸ ਘਟਨਾ ਦਾ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ।
ਇਸਦੇ ਚੱਲਦੇ ਹੀ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਇਸ ਘਟਨਾ ਦੀ ਨਿੰਦਿਆ ਕੀਤੀ ਗਈ ਹੈ ਤੇ ਇਸ ਮਾਮਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਗਈ ਹੈ ਅਤੇ ਇਸਦੇ ਨਾਲ ਹੀ ਕੇਂਦਰੀ ਰਾਜ ਗ੍ਰਹਿ ਮੰਤਰੀ ਅਜੇ ਮਿਸ਼ਰਾ (Union Home Minister Ajay Mishra) ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਗਈ ਹੈ।
ਇਸ ਮਾਮਲੇ ਤੇ ਬੋਲਦਿਆਂ ਸ਼੍ਰੋਮਣੀ ਅਕਾਲੀ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਨਿਰਪੱਖਤਾ ਨਾਲ ਕਰਵਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਸੂਬੇ ਦੇ ਵਿੱਚ ਪੀੜਤਾਂ ਨੂੰ ਇਨਸਾਫ ਨਹੀਂ ਮਿਲਣਾ।
ਇਸਦੇ ਨਾਲ ਹੀ ਉਨ੍ਹਾਂ ਦੱਸਿਆ ਮੁਲਜ਼ਮਾਂ ਖਿਲਾਫ਼ ਕਾਰਵਾਈ ਦੀ ਮੰਗ ਨੂੰ ਲੈਕੇ ਉਨ੍ਹਾਂ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕਿਸਾਨੀ ਮਸਲੇ ਨੂੰ ਲੈਕੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਇੱਕ ਪੱਤਰ ਵੀ ਲਿਖਿਆ ਹੈ ਜਿਸ ਵਿੱਚ ਉਨ੍ਹਾਂ ਲਖੀਮਪੁਰ ਘਟਨਾ ਦੀ ਨਿੰਦਿਆ ਕੀਤੀ ਗਈ ਹੈ। ਨਾਲ ਹੀ ਮਾਮਲੇ ਉਨ੍ਹਾਂ ਨੂੰ ਯੂਪੀ ਦੇ ਵਿੱਚ ਜਾਣ ਦੀ ਇਜਾਜ਼ਤ ਦਿੱਤੀ ਜਾਵੇ।
ਇਸਦੇ ਨਾਲ ਹੀ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸ਼ੁਰੂ ਹੋ ਕਿਸਾਨਾਂ ਦੇ ਨਾਲ ਖੜ੍ਹੀ ਹੈ।ਇਸ ਮੌਕੇ ਢੀਂਡਸਾ ਨੇ ਕਿਹਾ ਕਿ ਰਕਾਰ ਦੋਸ਼ੀਆਂ ਨੂੰ ਬਚਾਉਣ ਚਾਹੁੰਦੀ ਹੈ। ਇਸ ਲਈ ਕੇਂਦਰੀ ਮੰਤਰੀ ਨੂੰ ਪਹਿਲਾਂ ਅਹੁਦੇ ਤੋਂ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ:ਲਖੀਮਪੁਰ ਹਿੰਸਾ ਬਾਰੇ ਕਾਰਵਾਈ ‘ਤੇ ਸੰਤੁਸ਼ਟ ਨਹੀਂ ਸੁਪਰੀਮ ਕੋਰਟ