ETV Bharat / state

2022 ਤੱਕ ਪੰਜਾਬ ਦੇ ਹਰੇਕ ਜ਼ਿਲ੍ਹੇ ਵਿੱਚ ਹੋਵੇਗਾ ਇੱਕ ਬਿਰਧ ਆਸ਼ਰਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਾਂਗਰਸ ਕੌਂਸਲਰ ਕੁਲਜੀਤ ਸਿੰਘ ਬੇਦੀ ਦੀ ਪਟੀਸ਼ਨ 'ਤੇ ਫ਼ੈਸਲਾ ਸੁਣਾਉਂਦਿਆਂ ਹੋਇਆਂ ਬਜ਼ੁਰਗਾਂ ਨੂੰ ਵੱਡੀ ਰਾਹਤ ਦਿੱਤੀ ਹੈ।

ਕੁਲਜੀਤ ਸਿੰਘ ਬੇਦੀ
ਕੁਲਜੀਤ ਸਿੰਘ ਬੇਦੀ
author img

By

Published : Feb 5, 2020, 1:58 PM IST

ਮੋਹਾਲੀ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਾਂਗਰਸ ਕੌਂਸਲਰ ਕੁਲਜੀਤ ਸਿੰਘ ਬੇਦੀ ਦੀ ਪਟੀਸ਼ਨ 'ਤੇ ਫ਼ੈਸਲਾ ਸੁਣਾਉਂਦਿਆਂ ਹੋਇਆਂ ਬਜ਼ੁਰਗਾਂ ਨੂੰ ਵੱਡੀ ਰਾਹਤ ਦਿੱਤੀ ਹੈ। ਜਾਣਕਾਰੀ ਲਈ ਦੱਸ ਦਈਏ ਕਾਂਗਰਸ ਕੌਂਸਲਰ ਕੁਲਜੀਤ ਸਿੰਘ ਬੇਦੀ ਲੋਕ ਹਿੱਤ ਦੀਆਂ ਪਟੀਸ਼ਨਾਂ ਤੇ ਆਰਟੀਆਈ ਪਾਉਂਦੇ ਰਹਿੰਦੇ ਹਨ।

ਵੀਡੀਓ

ਇਸ ਤਹਿਤ ਹੀ ਕੁਲਜੀਤ ਸਿੰਘ ਬੇਦੀ ਦੀ ਆਰਟੀਆਈ ਦੇ ਤਹਿਤ ਖ਼ੁਲਾਸਾ ਹੋਇਆ ਕਿ ਪੰਜਾਬ ਵਿੱਚ ਸਿਰਫ਼ ਇੱਕ ਹੀ ਬਿਰਧ ਸੈਂਟਰ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪੰਜਾਬ ਸਰਕਾਰ ਨੂੰ ਪਾਰਟੀ ਬਣਾਉਂਦੇ ਹੋਏ ਪਟੀਸ਼ਨ ਦਰਜ ਕੀਤੀ। ਹਾਈ ਕੋਰਟ ਵਿੱਚ ਮੰਗ ਰੱਖੀ ਗਈ ਸੀ ਕਿ ਹਰਿਆਣਾ ਨੂੰ ਵੀ ਇਸ ਵਿੱਚ ਜੋੜਨਾ ਚਾਹੀਦਾ ਹੈ, ਤੇ ਕੁਲਜੀਤ ਸਿੰਘ ਬੇਦੀ ਨੇ ਹਰਿਆਣਾ ਨੂੰ ਵੀ ਇਸ ਵਿੱਚ ਪਾਰਟੀ ਬਣਾ ਕੇ ਚੰਡੀਗੜ੍ਹ ਨੂੰ ਵੀ ਸ਼ਾਮਿਲ ਕਰ ਲਿਆ।

ਛੇ ਸਾਲ ਦੀ ਲੰਮੀ ਲੜਾਈ ਤੋਂ ਬਾਅਦ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਫ਼ੈਸਲਾ ਸੁਣਾਉਂਦਿਆਂ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤੇ ਕਿ 2022 ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਇੱਕ-ਇੱਕ ਬਿਰਧ ਆਸ਼ਰਮ ਹੋਵੇ ਤੇ ਨਾਲ ਹੀ ਹਰਿਆਣਾ ਨੂੰ ਵੀ ਆਦੇਸ਼ ਦਿੱਤੇ ਕਿ 2024 ਤੱਕ ਹਰੇਕ ਜ਼ਿਲ੍ਹੇ ਵਿੱਚ ਇੱਕ-ਇੱਕ ਬਿਰਧ ਆਸ਼ਰਮ ਹੋਵੇ।

ਇੱਥੇ ਦੱਸਣਾ ਬਣਦਾ ਹੈ ਕਿ ਹਾਈਕੋਰਟ ਨੇ ਸਰਕਾਰ ਨੂੰ ਫਟਕਾਰ ਲਾਉਂਦਿਆਂ ਕਿਹਾ ਕਿ ਸੂਬੇ ਵਿੱਚ ਬਿਰਧ ਆਸ਼ਰਮ ਨਹੀਂ ਹਨ ਤੇ ਪੰਜਾਬ ਵਿੱਚ ਸਿਰਫ ਇੱਕ ਹੈ, ਤੇ ਹਰਿਆਣਾ ਵਿੱਚ ਤਾਂ ਕੋਈ ਵੀ ਨਹੀਂ ਹੈ। ਇਸ ਮੌਕੇ ਪਟੀਸ਼ਨਰ ਕੁਲਜੀਤ ਸਿੰਘ ਬੇਦੀ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਕਿਸ ਤਰ੍ਹਾਂ ਪਟੀਸ਼ਨ ਦਰਜ ਕੀਤੀ, ਕਿਸ ਤਰ੍ਹਾਂ ਪੰਜਾਬ ਦੇ ਬਜ਼ੁਰਗਾਂ ਦੇ ਹਾਲਾਤ ਬੁਰੇ ਹਨ ਤੇ ਹੁਣ ਉਨ੍ਹਾਂ ਨੂੰ ਹਾਈ ਕੋਰਟ ਵੱਲੋਂ ਇਕ ਵੱਡੀ ਰਾਹਤ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਹੁਣ ਸਮਾਂ ਬਦਲਦਾ ਜਾ ਰਿਹਾ ਹੈ, ਸਾਰੇ ਬੱਚੇ ਆਪਣੇ ਮਾਪਿਆਂ ਦੀ ਦੇਖਭਾਲ ਨਹੀਂ ਕਰਦੇ। ਇਸ ਦੇ ਨਾਲ ਹੀ ਵਿਦੇਸ਼ਾਂ ਵਿੱਚ ਸਰਕਾਰ ਬਜ਼ੁਰਗਾਂ ਵਾਸਤੇ ਪੈਨਸ਼ਨ ਤੇ ਹੋਰ ਵੀ ਬਹੁਤ ਸਾਰੀਆਂ ਸੁਵਿਧਾਵਾਂ ਦਿੰਦੀ ਹੈ, ਪਰ ਇੱਥੇ ਤਾਂ ਕੁਝ ਵੀ ਨਹੀਂ ਮਿਲਦਾ ਹੈ।

Intro:ਕਾਂਗਰਸ ਕੌਂਸਲਰ ਕੁਲਜੀਤ ਸਿੰਘ ਬੇਦੀ ਦੀ ਪਟੀਸ਼ਨ ਉਪਰ ਫੈਸਲਾ ਸੁਣਾਉਂਦੇ ਹੋਏ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਬਜ਼ੁਰਗਾਂ ਨੂੰ ਵੱਡੀ ਰਾਹਤ ਦਿੱਤੀ ਹੈ

Body:ਜਾਣਕਾਰੀ ਲਈ ਦੱਸ ਦੀਏ ਕਾਂਗਰਸ ਕੌਂਸਲਰ ਕੁਲਜੀਤ ਸਿੰਘ ਬੇਦੀ ਲੋਕ ਹਿੱਤ ਦੀਆਂ ਪਟੀਸ਼ਨਾਂ ਅਤੇ ਆਰਟੀਆਈ ਪਾਉਂਦੇ ਰਹਿੰਦੇ ਹਨ ਅਤੇ ਇਸੇ ਤਹਿਤ ਹੀ ਕੁਲਜੀਤ ਸਿੰਘ ਬੇਦੀ ਦੀ ਆਰਟੀਆਈ ਦੇ ਤਹਿਤ ਖੁਲਾਸਾ ਹੋਇਆ ਕਿ ਪੰਜਾਬ ਦੇ ਵਿੱਚ ਸਿਰਫ਼ ਇੱਕ ਹੀ ਬਿਰਧ ਸੈਂਟਰ ਹੈ ਜਿਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਐਾਡ ਹਰਿਆਣਾ ਹਾਈਕੋਰਟ ਦੇ ਵਿੱਚ ਪੰਜਾਬ ਸਰਕਾਰ ਨੂੰ ਪਾਰਟੀ ਬਣਾਉਂਦੇ ਹੋਏ ਪਟੀਸ਼ਨ ਦਾਇਰ ਕਰ ਦਿੱਤੀ ਜਿਸ ਤੋਂ ਬਾਅਦ ਹਾਈਕੋਰਟ ਦੇ ਵਿੱਚ ਮੰਗ ਉੱਠੀ ਕਿ ਹਰਿਆਣਾ ਨੂੰ ਵੀ ਇਸ ਵਿੱਚ ਐਡ ਕਰਨਾ ਚਾਹੀਦਾ ਹੈ ਅਤੇ ਕੁਲਜੀਤ ਸਿੰਘ ਬੇਦੀ ਨੇ ਹਰਿਆਣਾ ਨੂੰ ਵੀ ਇਸ ਵਿੱਚ ਪਾਰਟੀ ਬਣਾ ਦਿੱਤਾ ਅਤੇ ਨਾਲ ਹੀ ਚੰਡੀਗੜ੍ਹ ਵੀ ਸ਼ਾਮਿਲ ਕਰ ਲਿਆ ਗਿਆ ਛੇ ਸਾਲ ਦੀ ਲੰਬੀ ਲੜਾਈ ਤੋਂ ਬਾਅਦ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਕੱਲ੍ਹ ਫੈਸਲਾ ਸੁਣਾਉਂਦੇ ਹੋਏ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤੇ ਹਨ ਕਿ 2022 ਦੇ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਵਿੱਚ ਇੱਕ ਇੱਕ ਬਿਰਧ ਆਸ਼ਰਮ ਹੋਵੇ ਅਤੇ ਨਾਲ ਹੀ ਹਰਿਆਣਾ ਨੂੰ ਵੀ ਆਦੇਸ਼ ਦਿੱਤੇ ਕਿ 2024 ਤੱਕ ਹਰੇਕ ਜ਼ਿਲ੍ਹੇ ਦੇ ਵਿੱਚ ਇੱਕ ਇੱਕ ਬਿਰਧ ਆਸ਼ਰਮ ਹੋਵੇ ਇੱਥੇ ਦੱਸਣਾ ਬਣਦਾ ਹੈ ਕਿ ਹਾਈਕੋਰਟ ਨੇ ਵੱਡੀ ਝਾੜ ਵੀ ਪੰਜਾਬ ਐਂਡ ਹਰਿਆਣਾ ਸਰਕਾਰ ਨੂੰ ਲਗਾਈ ਹੈ ਕਿ ਸੂਬੇ ਦੇ ਵਿੱਚ ਬਿਰਧ ਆਸ਼ਰਮ ਨਹੀਂ ਹਨ ਪੰਜਾਬ ਦੇ ਵਿੱਚ ਸਿਰਫ ਇੱਕ ਹੈ ਅਤੇ ਹਰਿਆਣਾ ਵਿੱਚ ਤਾਂ ਕੋਈ ਵੀ ਨਹੀਂ ਹੈ ਇਸ ਮੌਕੇ ਪਟੀਸ਼ਨਰ ਕੁਲਜੀਤ ਸਿੰਘ ਬੇਦੀ ਨੇ ਏਟੀਵੀ ਭਾਰਤ ਨਾਲ ਖਾਸ ਗੱਲਬਾਤ ਕੀਤੀ ਕਿ ਉਨ੍ਹਾਂ ਨੇ ਕਿਸ ਤਰ੍ਹਾਂ ਇਹ ਪਟੀਸ਼ਨ ਦਾਇਰ ਕੀਤੀ ਅਤੇ ਕਿਸ ਤਰ੍ਹਾਂ ਪੰਜਾਬ ਦੇ ਬਜ਼ੁਰਗਾਂ ਦੇ ਹਾਲਾਤ ਬੁਰੇ ਹਨ ਅਤੇ ਹੁਣ ਉਨ੍ਹਾਂ ਨੂੰ ਹਾਈਕੋਰਟ ਵੱਲੋਂ ਇਕ ਵੱਡੀ ਰਾਹਤ ਮਿਲੀ ਹੈ ਕਿਉਂਕਿ ਹੁਣ ਸਮਾਂ ਬਦਲਦਾ ਜਾ ਰਿਹਾ ਹੈ ਹਰੇਕ ਬੱਚੇ ਆਪਣੇ ਮਾਪਿਆਂ ਦੀ ਦੇਖਭਾਲ ਨਹੀਂ ਕਰਦੇ ਬਾਹਰ ਵਿਦੇਸ਼ਾਂ ਦੇ ਵਿੱਚ ਸਰਕਾਰ ਬਜ਼ੁਰਗਾਂ ਵਾਸਤੇ ਪੈਨਸ਼ਨ ਅਤੇ ਹੋਰ ਵੀ ਬਹੁਤ ਸਾਰੀਆਂ ਸੁਵਿਧਾਵਾਂ ਦਿੰਦੀ ਹੈ ਪਰ ਇੱਥੇ ਤਾਂ ਕੁਝ ਵੀ ਨਹੀਂ ਮਿਲਦਾ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.