ETV Bharat / state

ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਰਕਾਰੀ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ 'ਤੇ ਹੋਵੇਗੀ ਭਰਤੀ - ਸਰਕਾਰੀ ਅਧਿਆਪਕਾਂ ਦੀ ਭਰਤੀ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰੀ ਅਧਿਆਪਕਾਂ ਦੀਆਂ ਸਾਰੀਆਂ ਅਸਾਮੀਆਂ ਭਰੀਆਂ ਜਾਣਗੀਆਂ। ਅਧਿਆਪਕਾਂ ਦੀ ਭਰਤੀ ਦਾ ਕੰਮ ਸਾਰੀਆਂ ਆਸਾਮੀਆਂ ਭਰੇ ਜਾਣ ਤੱਕ ਲਗਾਤਾਰ ਜਾਰੀ ਰਹੇਗਾ।

ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਹੋਵੇਗੀ ਭਰਤੀ
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਹੋਵੇਗੀ ਭਰਤੀ
author img

By

Published : Jan 17, 2023, 9:52 PM IST

Updated : Jan 17, 2023, 10:27 PM IST

ਮੋਹਾਲੀ: ਪੰਜਾਬ ਦੇ ਸਕੂਲ ਅਤੇ ਕਾਲਜ ਅਧਿਆਪਕਾਂ ਦੀ ਕਮੀ ਨਾਲ ਜੂਝ ਰਹੇ ਹਨ। ਜਿਸ ਨੂੰ ਦੇਖਦੇ ਹੋਏ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਕ ਸਮਾਗਮ ਦੌਰਾਨ ਕਿਹਾ ਕਿ ਸੂਬੇ ਵਿਚ ਅਧਿਆਪਕਾਂ ਦੀ ਭਰਤੀ ਦਾ ਕੰਮ ਸਾਰੀਆਂ ਆਸਾਮੀਆਂ ਭਰੇ ਜਾਣ ਤੱਕ ਜਾਰੀ ਰਹੇਗਾ।

ਸਰਕਾਰ ਦਾ ਨਿਸ਼ਾਨਾ ਸਿੱਖਿਆ ਖੇਤਰ ਵਿੱਚ ਸੂਬਾ ਨੰਬਰ ਇੱਕ ਬਣਾਉਣਾ: ਪੰਜਾਬ ਸਰਕਾਰ ਦਾ ਨਿਸ਼ਾਨਾ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੈ। ਇਹ ਪ੍ਰਗਟਾਵਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਿੱਖਿਆ ਵਿਭਾਗ ਦੇ ਮੁੱਖ ਦਫਤਰ ਮੋਹਾਲੀ ਵਿਖੇ ਵਿੱਚ ਕੀਤਾ। ਸਿੱਖਿਆ ਮੰਤਰੀ ਮੈਰੀਟੋਰੀਅਸ ਸਕੂਲਾਂ ਵਾਸਤੇ ਭਰਤੀ ਕੀਤੇ ਲੈਕਚਰਾਰਾਂ ਨੂੰ ਨਿਯੁਕਤੀ ਪੱਤਰ ਵੰਡ ਸਮਾਰੋਹ ਵਿੱਚ ਸ਼ਾਮਲ ਹੋਏ ਸੀ। ਬੈਂਸ ਨੇ ਕਿਹਾ ਕਿ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਇਨਕਲਾਬੀ ਤਬਦੀਲੀਆਂ ਲਿਆਉਣ ਵਾਸਤੇ ਯਤਨਸ਼ੀਲ ਹੈ। ਜਿਸ ਵਿੱਚ ਸਕੂਲਾਂ ਦੀਆਂ ਇਮਾਰਤਾਂ ਦੇ ਸੁੰਦਰੀਕਰਨ ਦੇ ਨਾਲ-ਨਾਲ ਸਿੱਖਿਆ ਦੀ ਗੁਣਵੱਤਾ ਦੇ ਸੁਧਾਰ ਵਾਸਤੇ ਵੀ ਯੋਜਨਾਬੰਦੀ ਕੀਤੀ ਗਈ ਹੈ।

ਅਧਿਆਪਕਾਂ ਦੀਆਂ ਰੁਕੀਆਂ ਤਰੱਕੀਆਂ ਵੱਲ ਖਾਸ ਧਿਆਨ: ਨਵ-ਨਿਯੁਕਤ ਲੈਕਚਰਾਰਾਂ ਨੂੰ ਵਧਾਈ ਦਿੰਦਿਆ ਬੈਂਸ ਨੇ ਕਿਹਾ ਕਿ ਉਹ ਬਹੁਤ ਖੁਸ਼ਕਿਸਮਤ ਹਨ ਜਿੰਨ੍ਹਾਂ ਨੂੰ ਸਿੱਖਿਆ ਵਰਗੇ ਪਵਿੱਤਰ ਪੇਸ਼ੇ ਵਿੱਚ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਹੁਣ ਉਹ ਵਿਦਿਆਰਥੀਆਂ ਦੇ ਰਾਹ ਦਸੇਰੇ ਬਣਕੇ ਉਹਨਾਂ ਦਾ ਰਾਹ ਰੁਸ਼ਨਾਉਣ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਮਾਸਟਰ ਕਾਡਰ ਦੇ ਅਧਿਆਪਕਾਂ ਨੂੰ ਸਟੇਸ਼ਨ ਅਲਾਟਮੈਂਟ ਦੇ ਨਾਲ-ਨਾਲ ਸਭ ਵਰਗਾਂ ਦੀਆਂ ਰੁਕੀਆਂ ਹੋਈਆਂ ਤਰੱਕੀਆਂ ਵੀ ਕੀਤੀਆਂ ਜਾਣਗੀਆਂ। ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਾਵਾਂਗੇ।

ਇਹ ਵੀ ਪੜ੍ਹੋ:- ਪੂਰੇ ਦੇਸ਼ ਨਾਲੋਂ ਵੱਖਰਾ ਹੈ ਚੰਡੀਗੜ੍ਹ ਦਾ ਮੇਅਰ ਚੁਣਨ ਦਾ ਤਰੀਕਾ, ਪੜ੍ਹੋ ਕੀ ਹਨ ਖ਼ਾਸ ਕਾਰਣ

Last Updated : Jan 17, 2023, 10:27 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.