ਕੁਰਾਲੀ: ਸੰਯੁਕਤ ਕਿਸਾਨ ਮੋਰਚੇ ਨੇ ਭਾਰਤ ਬੰਦ ਦਾ ਸੱਦਾ ਦਿੱਤਾ ਸੀ ਜਿਸ ਤਹਿਤ ਪਿਛਲੇ ਦਿਨੀਂ ਭਾਰਤ ਬੰਦ ਕੀਤਾ ਗਿਆ। ਭਾਰਤ ਬੰਦ ਉੱਤੇ ਕਿਸਾਨਾਂ ਨੂੰ ਹਰ ਵਰਗ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਕੁਰਾਲੀ ਵਿੱਚ ਦੁਕਾਨਦਾਰਾਂ ਨੇ ਕਿਸਾਨਾਂ ਦੇ ਸਮਰਥਨ ਵਿੱਚ ਦੁਕਾਨਾਂ ਨਹੀਂ ਖੋਲ੍ਹੀਆਂ।
ਕਿਸਾਨ ਆਗੂ ਨੇ ਕਿਹਾ ਕਿ ਭਾਰਤ ਉੱਤੇ ਉਨ੍ਹਾਂ ਨੂੰ ਬਹੁਤ ਹੀ ਵਧੀਆ ਸਮਰਥਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਬੰਦ ਉੱਤੇ ਦੁਕਾਨਾਂ ਬੰਦ ਹੋਣ ਦੇ ਨਾਲ ਹੀ ਆਵਾਜਾਈ ਵੀ ਪੂਰੀ ਤਰ੍ਹਾਂ ਠੱਪ ਰਹੀ। ਸ਼ਹਿਰ ਦੇ ਬੱਸ ਸਟੈਂਡ ਮੇਨ ਚੌਕ ਅਤੇ ਨੇੜੇ ਤੇੜੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਧਰਨੇ ਲਾ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਉਨ੍ਹਾਂ ਕਿਹਾ ਕਿ ਉਨ੍ਹਾਂ ਪ੍ਰਦਰਸ਼ਨ ਸਰਕਾਰ ਦੇ ਕੰਨ ਖੋਲ੍ਹਣ ਲਈ ਕੀਤਾ ਦਿੱਤਾ ਜਾ ਰਿਹਾ ਹੈ ਅਤੇ ਜਦੋਂ ਤੱਕ ਕਿਸਾਨ ਵਿਰੋਧੀ ਕਾਨੂੰਨ ਰੱਦ ਨਹੀਂ ਹੁੰਦੇ ਕਿਸਾਨ ਯੂਨੀਅਨ ਦੇ ਹਰ ਫ਼ੈਸਲੇ ਤੇ ਫੁੱਲ ਚੜ੍ਹਾਏ ਜਾਣਗੇ ।