ਮੁਹਾਲੀ: ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਪੂਰੇ ਸੂਬੇ ਭਰ ਵਿੱਚ ਕਿਸਾਨ ਜੱਥੇਬੰਦੀਆਂ ਵਲੋਂ ਭਾਜਪਾ ਦੇ ਮੰਤਰੀਆਂ, ਵਿਧਾਇਕਾਂ ਅਤੇ ਸਾਂਸਦ ਮੈਂਬਰਾਂ ਦੇ ਨਿਵਾਸ ਸਥਾਨਾਂ ਦੇ ਬਾਹਰ ਨਵੇਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤੇ ਗਏ ਹਨ।ਕਿਸਾਨਾਂ ਨੇ ਕੇਂਦਰ ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਵਲੋਂ ਖੇਤੀ ਆਰਡੀਨੈਂਸ ਲਿਆਂਦੇ ਨੂੰ ਇੱਕ ਸਾਲ ਦਾ ਸਮਾਂ ਹੋ ਗਿਆ ਹੈ।ਜੋ ਕਿ ਸਰਕਾਰ ਦੇ ਵਲੋਂ ਧੱਕੇ ਨਾਲ ਪਾਸ ਕੀਤੇ ਗਏ ਹਨ।
ਇਸ ਦੌਰਾਨ ਕਿਸਾਨਾਂ ਵਲੋਂ ਕੇਂਦਰੀ ਮੰਤਰੀ ਸੋਮ ਪ੍ਰਕਾਸ਼(SOM PARKASH) ਦੀ ਰਿਹਾਇਸ਼ ਦਾ ਘਿਰਾਓ ਕਰਦੇ ਹੋਏ ਕੇਂਦਰ ਤੇ ਭਾਜਪਾ ਆਗੂਆਂ ਖਿਲਾਫ਼ ਜੰਮਕੇ ਨਾਅਰੇਬਾਜੀ ਕੀਤੀ ਗਈ ਤੇ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਗਈ।
ਇਸ ਦੌਰਾਨ ਕਿਸਾਨ ਆਗੂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਉਨ੍ਹਾਂ ਦੇ ਵਲੋਂ ਵਿਰੋਧ ਕੀਤਾ ਗਿਆ ਹੈ ਕਿਉਂਕਿ ਖੇਤੀ ਆਰਡੀਨੈਂਸ ਨੂੰ ਲਿਆਂਦੇ ਨੂੰ ਇੱਕ ਸਾਲ ਦਾ ਸਮਾਂ ਬੀਤ ਚੁੱਕਿਆ ਹੈ ਪਰ ਸਰਕਾਰ ਵਲੋਂ ਕਾਨੂੰਨ ਵਾਪਸ ਨਹੀਂ ਲਏ ਜਾ ਰਹੇ ।ਉਨ੍ਹਾਂ ਕੇਂਦਰ ਨੂੰ ਚਿਤਾਵਨੀ ਦਿੱਤੀ ਹੈ ਕਿ ਜਿੰਨ੍ਹਾਂ ਸਮਾਂ ਕਾਨੂੰਨ ਰੱਦ ਨਹੀਂ ਹੁੰਦੇ ਉਨ੍ਹਾਂ ਸਮਾਂ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ ਤੇ ਉਨ੍ਹਾਂ ਦੇ ਵਲੋਂ ਭਾਜਪਾ ਆਗੂਆਂ ਦੇ ਘਰਾਂ ਤੇ ਉਨ੍ਹਾਂ ਦੇ ਸਮਾਗਮਾਂ ਦਾ ਵੀ ਵਿਰੋਧ ਇਸ ਤਰ੍ਹਾਂ ਕੀਤਾ ਜਾਵੇਗਾ।ਕਿਸਾਨਾਂ ਵਲੋਂ ਸੂਬੇ ਦੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਦਿੱਲੀ ਪਹੁੰਚਣ ਦੀ ਵੀ ਅਪੀਲ ਕੀਤੀ ਗਈ ਤਾਂ ਕਿ ਕੇਂਦਰ ਤੇ ਕਾਨੂੰਨ ਰੱਦ ਕਰਨ ਦੇ ਲਈ ਦਬਾਅ ਬਣਾਇਆ ਜਾ ਸਕੇ ।
ਇਹ ਵੀ ਪੜ੍ਹੋ:Flying Sikh Milkha Singh: ਕੈਪਟਨ ਨੇ ਜਾਣਿਆ ਮਿਲਖਾ ਸਿੰਘ ਦਾ ਹਾਲ