ETV Bharat / state

ਬੀਬੀਐੱਮਬੀ ਮੁੱਦੇ 'ਤੇ ਕੇਂਦਰ ਖ਼ਿਲਾਫ਼ ਕਿਸਾਨਾਂ ਦਾ ਟਰੈਕਟਰ ਮਾਰਚ

author img

By

Published : Mar 25, 2022, 12:09 PM IST

Updated : Mar 25, 2022, 12:47 PM IST

ਪੰਜਾਬ ਅਤੇ ਹਰਿਆਣਾ ਦੇ ਕਿਸਾਨ ਟਰੈਕਟਰ ਮਾਰਚ ਕੱਢਣ ਜਾ ਰਹੇ ਹਨ। ਕਿਸਾਨ ਆਪਣੇ ਰੋਸ ਨੂੰ ਪ੍ਰਗਟ ਕਰਨ ਲਈ ਗੁਰਦੁਆਰਾ ਅੰਬ ਸਾਹਿਬ ਤੋਂ ਟਰੈਕਟਰ ਮਾਰਚ ਕੱਢਣ ਦੀ ਤਿਆਰੀ ਕਰ ਰਹੇ ਹਨ। ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਲੈਣ ਤੋਂ ਬਾਅਦ ਕਿਸਾਨਾਂ ਵੱਲੋਂ ਪ੍ਰਦਸ਼ਨ ਦੀ ਚਿਤਾਵਨੀ ਦਿੱਤੀ ਗਈ ਸੀ।

farmers tractor march against central modi government by haryana punjab farmers
ਬੀਬੀਐੱਮਬੀ ਮੁੱਦੇ 'ਤੇ ਮੋਦੀ ਸਰਕਾਰ ਖ਼ਿਲਾਫ਼ ਟਰੈਕਟਰ ਮਾਰਚ ਕੱਢਣਗੇ ਕਿਸਾਨ

ਮੋਹਾਲੀ: ਬੀਬੀਐੱਮਬੀ ਮੁੱਦੇ 'ਤੇ ਕਿਸਾਨਾਂ ਦਾ ਰੋਸ ਲਗਾਤਾਰ ਵੱਧ ਰਿਹਾ ਹੈ, ਅੱਜ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਟਰੈਕਟਰ ਮਾਰਚ ਕੱਢਣ ਜਾ ਰਹੇ ਹਨ। ਕਿਸਾਨ ਆਪਣਾ ਰੋਸ ਪ੍ਰਗਟ ਕਰਨ ਲਈ ਗੁਰਦੁਆਰਾ ਅੰਬ ਸਾਹਿਬ ਤੋਂ ਟਰੈਕਟਰ ਮਾਰਚ ਕੱਢਣ ਦੀ ਤਿਆਰੀ ਕਰ ਰਹੇ ਹਨ। ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਲੈਣ ਤੋਂ ਬਾਅਦ ਕਿਸਾਨਾਂ ਵੱਲੋਂ ਪ੍ਰਦਸ਼ਨ ਦੀ ਚਿਤਾਵਨੀ ਦਿੱਤੀ ਗਈ ਸੀ। ਜਾਣਕਾਰੀ ਮਿਲ ਰਹੀ ਹੈ ਕਿ ਕੇਂਦਰ ਸਰਕਾਰ ਦੇ ਇਸ ਫੈਸਲੇ ਦੇ ਖ਼ਿਲਾਫ਼ ਕਿਸਾਨਾਂ ਵੱਲੋਂ ਰਾਸ਼ਟਰਪਤੀ ਦੇ ਨਾਮ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ।

ਕਿਸਾਨ ਜਥੇਬੰਦੀਆਂ ਦੇ ਅਨੁਸਾਰ ਅੰਬ ਸਾਹਿਬ ਗੁਰਦੁਆਰਾ ਤੋਂ ਰਾਜਭਵਨ ਤੱਕ ਮਾਰਚ ਕੱਢਿਆ ਜਾਵੇਗਾ ਅਤੇ ਕੇਂਦਰ ਸਰਕਾਰ ਦੇ ਇਸ ਫੈਸਲੇ ਦੇ ਖ਼ਿਲਾਫ਼ ਕਿਸਾਨਾਂ ਵੱਲੋਂ ਰਾਸ਼ਟਰਪਤੀ ਦੇ ਨਾਮ ਕਿਸਾਨਾਂ ਵੱਲੋਂ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਤੋਂ ਪਹਿਲਾਂ ਸ਼੍ਰੀ ਅੰਬ ਸਾਹਿਬ ਗੁਰਦੁਆਰਾ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ ਮਹਾਂਪੰਚਾਇਤ ਕਰਨ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਬਰਗਾੜੀ ਬੇਅਦਬੀ ਮਾਮਲੇ 'ਚ ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, ਇੱਕ ਹੋਰ ਮਾਮਲੇ ’ਚ ਮੁੱਖ ਦੋਸ਼ੀ ਐਲਾਨ

ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਲਿਆ ਗਿਆ ਹੈ ਜਿਸ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਰੋਸ ਵਿੱਚ ਹਨ। ਉਨ੍ਹਾਂ ਵੱਲੋਂ ਇਸ ਦਾ ਪਹਿਲਾਂ ਵੀ ਵਿਰੋਧ ਕੀਤਾ ਗਿਆ ਸੀ। ਕਿਸਾਨ ਜਥੇਬੰਦੀਆਂ ਵੱਲੋਂ ਸਭ ਨੂੰ ਅਪੀਲ ਕੀਤੀ ਗਈ ਹੈ ਕਿ ਮਾਰਚ ਨੂੰ ਸ਼ਾਂਤਮਈ ਢੰਗ ਕੱਢਿਆ ਜਾਵੇ। ਨਾਲ ਹੀ ਐਲਾਨ ਕੀਤਾ ਗਿਆ ਹੈ ਕਿ ਜੇਕਰ ਮੰਗਾ ਨਾ ਮੰਨੀਆਂ ਗਈਆਂ ਤਾਂ ਉਨ੍ਹਾਂ ਵੱਲੋਂ ਦੋਬਾਰਾ ਅੰਦੋਲਨ ਕੀਤਾ ਜਾਵੇਗਾ।

Last Updated : Mar 25, 2022, 12:47 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.