ETV Bharat / state

ਗੈਂਗਸਟਰ ਬਿਸ਼ਨੋਈ ਤੇ ਸੰਪਤ ਨਹਿਰਾ ਦੇ ਚਾਰ ਸਾਥੀ ਅਸਲੇ ਸਣੇ ਗ੍ਰਿਫ਼ਤਾਰ

author img

By

Published : Jan 20, 2021, 10:56 PM IST

ਪੰਜਾਬ ਪੁਲਿਸ ਵੱਲੋਂ ਬੁੱਧਵਾਰ ਨੂੰ ਸ਼ਾਰਪ ਸ਼ੂਟਰ ਸੰਪਤ ਨਹਿਰਾ ਤੇ ਦੀਪਕ ਉਰਫ ਟਿਨੂੰ ਦੇ ਸਾਥੀਆਂ ਨੂੰ ਹਥਿਆਰਾਂ ਸਮੇਤ ਕਾਬੂ ਕਰ ਗ੍ਰਿਫ਼ਤਾਰ ਕੀਤਾ ਗਿਆ। ਇਸ ਮੁਹਿੰਮ ਦੀ ਅਗਵਾਈ ਕਪਤਾਨ ਰਵਜੋਤ ਗਰੇਵਾਲ ਅਤੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਨੇ ਕੀਤੀ।

ਤਸਵੀਰ
ਤਸਵੀਰ

ਮੁਹਾਲੀ: ਪੰਜਾਬ ਪੁਲਿਸ ਵੱਲੋਂ ਬੁੱਧਵਾਰ ਨੂੰ ਸ਼ਾਰਪ ਸ਼ੂਟਰ ਸੰਪਤ ਨਹਿਰਾ ਤੇ ਦੀਪਕ ਉਰਫ ਟਿਨੂੰ ਦੇ ਸਾਥੀਆਂ ਨੂੰ ਹਥਿਆਰਾਂ ਸਮੇਤ ਕਾਬੂ ਕਰ ਗ੍ਰਿਫ਼ਤਾਰ ਕੀਤਾ ਗਿਆ। ਇਸ ਮੁਹਿੰਮ ਦੀ ਅਗਵਾਈ ਕਪਤਾਨ ਰਵਜੋਤ ਗਰੇਵਾਲ ਅਤੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਨੇ ਕੀਤੀ।

ਪਹਿਲਾਂ ਵੀ ਦਰਜ ਹਨ ਦੋਸ਼ੀਆਂ ’ਤੇ ਅਪਰਾਧਿਕ ਮਾਮਲੇ
ਐਸਐਸਪੀ ਮੋਹਾਲੀ ਸਤਿੰਦਰ ਸਿੰਘ ਨੇ ਦੱਸਿਆ ਐਸਐਚਓ ਨੂੰ ਭਰੋਸੇ ਯੋਗ ਇਤਲਾਹ ਮਿਲੀ ਸੀ ਕਿ ਨਹਿਰਾ ਗਰੁੱਪ ਦੇ ਨਜਦੀਕੀ ਸਾਥੀ ਕੁਰਾਲੀ ਏਰੀਆ ਵਿਚ ਸਰਗਰਮ ਹਨ ਅਤੇ ਕਿਸੇ ਵੱਡੀ ਵਾਰਦਾਤ ਦੀ ਫਿਰਾਕ ਵਿਚ ਹਨ। ਜਿਨ੍ਹਾਂ ਨੂੰ ਪੁਲਿਸ ਨੇ ਚੌਕਸੀ ਵਰਤਦਿਆਂ ਵਾਰਦਾਤ ਤੋਂ ਪਹਿਲਾਂ ਕਾਬੂ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਦੋਸ਼ੀਆਂ ਦੀ ਪਹਿਚਾਣ ਦਰਸ਼ਨ ਸਿੰਘ ਵਾਸੀ ਅਮਲਾਲਾ, ਥਾਣਾ ਸਿਵਲ ਲਾਈਨ ਭਿਵਾਨੀ ’ਚ ਸਾਲ 2017 ਦੇ ਕਤਲ ਮਾਮਲੇ ’ਚ ਭਗੌੜਾ ਸੀ ਅਤੇ ਮਨੀਸ਼ ਕੁਮਾਰ ਵਿਰੁੱਧ ਥਾਣਾ ਜੁਲਕਾ ਜ਼ਿਲ੍ਹਾ ਪਟਿਆਲਾ ’ਚ ਕਤਲ ਦਾ ਮੁਕੱਦਮਾ ਦਰਜ ਹੈ।

ਕੁਝ ਸਮਾਂ ਪਹਿਲਾਂ ਮਲੇਰਕੋਟਲਾ ’ਚ ਵੀ ਕੀਤੀ ਸੀ ਸ਼ਰੇਆਮ ਫਾਇਰਿੰਗ

ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪੁਛਗਿੱਛ ਅਤੇ ਮੁਢਲੀ ਤਫਤੀਸ਼ ਦੌਰਾਨ ਸਾਹਮਣੇ ਆਇਆ ਕਿ ਇਹ ਤੇ ਇਨ੍ਹਾਂ ਦੇ ਹੋਰ ਭਗੌੜੇ ਸਾਥੀ ਲਾਰੇਂਸ ਬਿਸ਼ਨੋਈ ਗੈਗਸਟਰ ਗਰੁੱਪ ਦੇ ਜੇਲ ਵਿੱਚ ਬੰਦ ਸ਼ਾਰਪ ਸ਼ੂਟਰ ਸੰਪਤ ਨਹਿਰਾ ਤੇ ਦੀਪਕ ਟਿਨੂੰ ਦੇ ਨੇੜਲੇ ਸਾਥੀ ਹਨ। ਗੌਰਤਲੱਬ ਹੈ ਕਿ ਦੋਸ਼ੀ ਦਰਸਨ ਸਿੰਘ ਨੇ ਸਾਲ 2017 ਵਿਚ ਗੈਗਸਟਰ ਦੀਪਕ ਟਿਨੂੰ ਨੂੰ ਹੁਬਲੀ ਕਰਨਾਟਕਾ ’ਚ ਪਨਾਹ ਦਿੱਤੀ ਸੀ। ਇਹ ਦੋਵੇਂ ਕੁਝ ਸਮਾ ਪਹਿਲਾ ਮਲੇਰਕੋਟਲਾ ਵਿਖੇ ਆਪਣੇ ਵਿਰੋਧੀ ਗੁੱਟ ’ਤੇ ਸ਼ਰੇਆਮ ਫਾਇਰਿੰਗ ਕਰਨ ਉਪਰੰਤ ਫ਼ਰਾਰ ਹੋ ਗਏ ਸਨ।

ਦੋਸ਼ੀਆਂ ’ਤੇ ਮੁਕੱਦਮਾ ਨੰਬਰ 4 ਮਿਤੀ 19-1-2021 ਅ/ਧ 399, 402 ਆਈਪੀਸੀ ਅਤੇ 25-54-59 ਅਸਲਾ ਐਕਟ ਥਾਣਾ ਸਿਟੀ ਕੁਰਾਲੀ ਵਿਖੇ ਦਰਜ ਕੀਤਾ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.