ਮੋਹਾਲੀ: ਇੱਕ ਸੂਚਨਾ ਦੇ ਆਧਾਰ 'ਤੇ ਮੋਹਾਲੀ ਪੁਲਿਸ ਨੇ ਜਾਅਲੀ ਏਜੰਟਾਂ ਦੇ ਗਿਰੋਹ ਨੂੰ ਕਾਬੂ ਕੀਤਾ ਹੈ। ਸ਼ੁੱਕਰਵਾਰ ਨੂੰ ਤਿੰਨ ਵੱਖ-ਵੱਖ ਜਾਅਲੀ ਟਰੈਵਲ ਏਜੰਟਾਂ 'ਤੇ ਛਾਪੇਮਾਰੀ ਕਰਕੇ ਸੈਂਕੜਿਆਂ ਦੀ ਗਿਣਤੀ ਦੇ ਵਿੱਚ ਵਿਦਿਆਰਥੀਆਂ ਅਤੇ ਨੌਜਵਾਨਾਂ ਦੇ ਪਾਸਪੋਰਟ ਛੁਡਵਾਏ ਅਤੇ ਇਨ੍ਹਾਂ ਜਾਅਲੀ ਏਜੰਟਾਂ ਨੂੰ ਗ੍ਰਿਫ਼ਤਾਰ ਕੀਤਾ।
ਦੱਸ ਦਈਏ ਕਿ ਖਰੜ ਦੇ ਸੰਨੀ ਇਨਕਲੇਵ ਇਲਾਕੇ ਦੇ ਪੰਜ ਵੱਖ-ਵੱਖ ਟਰੈਵਲ ਏਜੰਟਾਂ ਦੀ ਨਿਸ਼ਾਨਦੇਹੀ ਕਰਕੇ ਛਾਪੇਮਾਰੀ ਕੀਤੀ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ। ਇੰਨਾ ਏਜੰਟਾਂ ਨੇ ਸ਼ੁੱਕਰਵਾਰ ਨੂੰ ਪੂਰੇ ਪੰਜਾਬ ਸੂਬੇ ਵਿੱਚੋਂ ਵਿਦਿਆਰਥੀਆਂ ਨੂੰ ਜਾਅਲੀ ਇੰਟਰਵਿਊ ਲਈ ਸੱਦਿਆ ਸੀ।
ਇਹ ਵੀ ਪੜ੍ਹੋ: ਕੈਪਟਨ ਨੇ ਪੀਐਮ ਮੋਦੀ ਨੂੰ ਲਿਖੀ ਚਿੱਠੀ, ਹਥਿਆਰਾਂ ਸਬੰਧੀ ਐਕਟ 'ਚ ਤਜਵੀਜ਼ ਦੀ ਸਮੀਖਿਆ ਦੀ ਕੀਤੀ ਮੰਗ
ਵਿਦਿਆਰਥੀਆਂ ਨੇ ਏਜੰਟਾਂ ਬਾਰੇ ਦੱਸਦਿਆਂ ਕਿਹਾ ਕਿ ਉਨ੍ਹਾਂ ਨੇ ਪਾਸਪੋਰਟ ਅਤੇ ਨਾਲ 45000 ਰੁਪਏ ਵੀ ਮੰਗਵਾਏ ਸਨ। ਮੋਹਾਲੀ ਪੁਲਿਸ ਨੇ ਉਨ੍ਹਾਂ ਨੌਜਵਾਨਾਂ ਦੇ ਠੱਗਣ ਤੋਂ ਪਹਿਲਾਂ ਹੀ ਟਰੈਵਲ ਏਜੰਟਾਂ ਦੇ ਉੱਪਰ ਰੇਡ ਕੀਤੀ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਨੇ ਧਾਰਾ 420 ਤਹਿਤ ਪਰਚਾ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।