ETV Bharat / state

ਸਿਹਤ ਮੰਤਰੀ ‘ਤੇ ਮੁਹਾਲੀ ਨਗਰ ਨਿਗਮ ਦੀ ਹੱਦ ਵਧਾਉਣ ਦੇ ਇਲਜ਼ਾਮ

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਅਤੇ ਮੌਜੂਦਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ‘ਤੇ ਗਲਤ ਤਰੀਕੇ ਨਾਲ ਮੁਹਾਲੀ ਨਗਰ ਨਿਗਮ ਦੀ ਹੱਦ ਵਧਾਉਣ ਦੇ ਇਲਜ਼ਾਮ ਲੱਗੇ ਹਨ। ਇਸ ਮਾਮਲੇ ਨੂੰ ਲੈਕੇ ਮੁਹਾਲੀ ਆਜ਼ਾਦ ਗਰੁੱਪ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ । ਇਸ ਮੌਕੇ ਆਜ਼ਾਦ ਗਰੁੱਪ ਮੁਹਾਲੀ ਦੇ ਮੌਜੂਦਾ ਕੌਂਸਲਰਾਂ ਨੇ ਦਾਅਵਾ ਕੀਤਾ ਹੈ ਕਿ ਉਹ ਕਿਸੇ ਕੀਮਤ ‘ਤੇ ਇਸ ਹੱਦ ਨੂੰ ਵਧਣ ਨਹੀਂ ਦੇਣਗੇ ।

ਸਿਹਤ ਮੰਤਰੀ ‘ਤੇ ਮੁਹਾਲੀ ਨਗਰ ਨਿਗਮ ਦੀ ਹੱਦ ਵਧਾਉਣ ਦੇ ਇਲਜ਼ਾਮ
ਸਿਹਤ ਮੰਤਰੀ ‘ਤੇ ਮੁਹਾਲੀ ਨਗਰ ਨਿਗਮ ਦੀ ਹੱਦ ਵਧਾਉਣ ਦੇ ਇਲਜ਼ਾਮ
author img

By

Published : Jun 29, 2021, 11:10 AM IST

ਮੁਹਾਲੀ: ਮੁਹਾਲੀ ਨਗਰ ਨਿਗਮ ਦੀ ਹੱਦ ਵਧਾਉਣ ਤੇ ਹੋਰ ਅਹਿਮ ਮੁੱਦਿਆਂ ਨੂੰ ਲੈਕੇ ਆਜ਼ਦ ਗਰੁੱਪ ਮੁਹਾਲੀ ਦੇ ਕੌਂਸਲਰਾਂ ਵੱਲੋਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੇ ਵਿੱਚ ਉਨ੍ਹਾਂ ਦੇ ਵੱਲੋਂ ਕਈ ਅਹਿਮ ਫੈਸਲੇ ਲਏ ਗਏ। ਇਸ ਮੀਟਿੰਗ ‘ਚ ਕੌਂਸਲਰਾਂ ਨੇ ਕਿਹਾ ਕਿ ਭਾਵੇਂ ਹੱਦ ਵਧਾਉਂਦੇ ਸਮੇਂ ਕਿਸੇ ਵੀ ਪਿੰਡ ਜਾਂ ਸੈਕਟਰ ਨੂੰ ਸ਼ਾਮਿਲ ਕਰਨਾ ਹੈ ਉਸਨੂੰ ਕਾਨੂੰਨੀ ਤਰੀਕੇ ਨਾਲ ਲਿਆ ਜਾਵੇ ਨਾ ਕਿ ਗੈਰ ਕਾਨੂੰਨੀ ਤਰੀਕੇ ਨਾਲ ਸ਼ਾਮਿਲ ਕੀਤਾ ਜਾਵੇ।

ਸਿਹਤ ਮੰਤਰੀ ‘ਤੇ ਮੁਹਾਲੀ ਨਗਰ ਨਿਗਮ ਦੀ ਹੱਦ ਵਧਾਉਣ ਦੇ ਇਲਜ਼ਾਮ

ਇਸ ਦੌਰਾਨ ਪਰਵਿੰਦਰ ਸਿੰਘ ਸੋਹਾਣਾ ਨੇ ਦੱਸਿਆ ਕਿ ਉਹ ਪਿੰਡਾਂ ਦੇ ਖ਼ਿਲਾਫ਼ ਨਹੀਂ ਹੈ ਕਿ ਕਿਸੇ ਪਿੰਡ ਨੂੰ ਸ਼ਾਮਿਲ ਕੀਤਾ ਜਾਵੇ ਨਾ ਕੀਤਾ ਜਾਵੇ। ਉਨ੍ਹਾਂ ਦਾ ਕਹਿਣ ਦਾ ਭਾਵ ਇਹ ਹੈ ਕਿ ਪਿੰਡਾਂ ਨੂੰ ਕਾਨੂੰਨੀ ਤਰੀਕੇ ਵਿੱਚ ਲਿਆ ਜਾਵੇ ਤਾਂ ਕਿ ਪਿੰਡਾਂ ਦਾ ਵਿਕਾਸ ਵੀ ਸਹੀ ਤਰੀਕੇ ਨਾਲ ਹੋ ਸਕੇ। ਉਨ੍ਹਾਂ ਕਿਹਾ ਕਿ ਮੌਜੂਦਾ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਉਨ੍ਹਾਂ ਦੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ ਜੋ ਕਿ ਮੌਜੂਦਾ ਮੇਅਰ ਹਨ ਉਹ ਲੋਕਾਂ ਨੂੰ ਚੁਣਾਵੀ ਲਾਲੀਪਾਪ ਦੇ ਰਹੇ ਹਨ।

ਇਸ ਮੌਕੇ ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਨੇ ਦੱਸਿਆ ਕਿ ਆਜ਼ਾਦ ਗਰੁੱਪ ਦੇ ਨਾਲ ਸਰਬ ਸਹਿਮਤੀ ਨਾਲ ਚੱਲ ਰਹੇ ਮੌਜੂਦਾ ਕੌਂਸਲਰ ਵੱਲੋਂ ਵਰਚੂਅਲ ਤਰੀਕੇ ਨਾਲ ਆਪਣੇ ਇਤਰਾਜ਼ ਦਰਜ ਕਰਾਇਆ ਗਿਆ ਹੈ ਪਰ ਜੇ ਉਨ੍ਹਾਂ ਇਤਰਾਜ਼ਾਂ ਨੂੰ ਨਜ਼ਰਅੰਦਾਜ਼ ਕਰ ਕੇ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ ਗਈ ਜਾਂ ਕੋਈ ਹੋਰ ਤਰੀਕਾ ਅਪਣਾਇਆ ਗਿਆ ਤਾਂ ਉਹ ਵੀ ਕਾਨੂੰਨੀ ਸਲਾਹ ਜਾਂ ਤਰੀਕਾ ਅਪਨਾਉਣ ਤੋਂ ਗੁਰੇਜ਼ ਨਹੀਂ ਕਰਨਗੇ ।

ਇਹ ਵੀ ਪੜ੍ਹੋ:ਪੰਜਾਬ ਪੁਲਿਸ ਭਰਤੀ : '10 ਹਜਾਰ ਤੋਂ ਵੱਧ ਮੁਲਾਜ਼ਮ ਕੀਤੇ ਜਾਣਗੇ ਭਰਤੀ'

ETV Bharat Logo

Copyright © 2024 Ushodaya Enterprises Pvt. Ltd., All Rights Reserved.