ਮੁਹਾਲੀ: ਸਥਾਨਕ ਚੋਣਾਂ ਦੀ ਵੋਟਿੰਗ ਜਾਰੀ ਹੈ। ਇਸ ਵੋਟਿੰਗ 'ਚ ਸਿਹਤ ਮੰਤਰੀ ਬਲਬੀਰ ਸਿੰਘੂ ਸਿੱਧੂ ਨੇ ਵਾਰਡ ਨੰ. 10 'ਚ ਪਰਿਵਾਰ ਸਮੇਤ ਵੋਟ ਪਾਈ।
ਇਸ ਤੋਂ ਪਹਿਲਾਂ ਮੁਹਾਲੀ ਦੇ ਵਾਰਡ ਨੰਬਰ 10 ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਕਾਰ ਬਹਿਸ ਦੇਖਣ ਨੂੰ ਮਿਲੀ ਸੀ। ਦਰਅਸਲ ਆਮ ਆਦਮੀ ਪਾਰਟੀ ਵੱਲੋਂ 10 ਨੰਬਰ ਬੂਥ ਦੇ ਬਾਹਰ ਵੀਡੀਓਗ੍ਰਾਫੀ ਕਰਵਾਈ ਜਾ ਰਹੀ ਸੀ ਜਿਸ ਨੂੰ ਲੈ ਕੇ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਵੀਡੀਓਗ੍ਰਾਫਰ ਨੂੰ ਰੋਕ ਦਿੱਤਾ ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਪੁਲਿਸ ਨਾਲ ਬਹਿਸ ਕੀਤੀ। ਇਸ ਦੌਰਾਨ ਮੌਕੇ 'ਤੇ ਬਲਬੀਰ ਸਿੰਘ ਸਿੱਧੂ ਦੇ ਭਰਾ ਜੀਤੀ ਸਿੱਧੂ ਵੀ ਮੌਜੂਦ ਸਨ।