ਮੋਹਾਲੀ: ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਪੱਤਰਕਾਰਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡੇ ਗਏ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੂਰੇ ਪੰਜਾਬ ਦੇ ਲੋਕਾਂ ਨੂੰ ਇਸ ਯੋਜਨਾ ਦੇ ਅੰਦਰ ਲਿਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਸਰਬੱਤ ਸਿਹਤ ਬੀਮਾ ਯੋਜਨਾ ਸਕੀਮ ਦੇ ਤਹਿਤ ਹੁਣ ਤੱਕ 46 ਲੱਖ ਪਰਿਵਾਰਾਂ ਨੂੰ ਇਸ ਦੇ ਲਾਭਪਾਤਰੀ ਬਣਾਇਆ ਗਿਆ ਹੈ ਜਿਸ ਦੇ ਵਿੱਚ ਪੱਤਰਕਾਰਾਂ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ।
ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਸਿਹਤ ਮੰਤਰੀ ਨੇ ਕਿਹਾ ਕਿ ਹੁਣ ਤੱਕ ਇਸ ਯੋਜਨਾ ਦੇ ਤਹਿਤ 90 ਹਜ਼ਾਰ ਮਰੀਜ਼ ਫਾਇਦਾ ਲੈ ਚੁੱਕੇ ਹਨ ਅਤੇ 40 ਲੱਖ ਕਾਰਡ ਵੰਡੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਕੁਝ ਲੋਕ ਇਸ ਯੋਜਨਾ ਤੋਂ ਸੱਖਣੇ ਰਹਿ ਗਏ ਹਨ ਅਤੇ ਉਹ ਜ਼ਰੂਰਤਮੰਦ ਹਨ, ਇਸ ਲਈ ਸਰਕਾਰ ਦੀ ਸੋਚ ਹੈ ਕਿ ਪੂਰੇ ਪੰਜਾਬ ਦੇ ਲੋਕਾਂ ਨੂੰ ਇਸ ਦਾ ਫ਼ਾਇਦਾ ਪਹੁੰਚਾਇਆ ਜਾਵੇ ਅਤੇ ਹਰ ਇੱਕ ਨੂੰ ਇਸ ਯੋਜਨਾ ਦਾ ਲਾਭ ਦਿੱਤਾ ਜਾਵੇ।
ਇਸ ਮੌਕੇ ਜ਼ਿਲ੍ਹਾ ਪ੍ਰੈੱਸ ਕਲੱਬ ਦੇ ਪ੍ਰਧਾਨ ਦਰਸ਼ਨ ਸਿੰਘ ਸੋਢੀ ਨੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਉਨ੍ਹਾਂ ਨੇ ਮੰਗ ਵੀ ਰੱਖੀ ਕਿ ਪੱਤਰਕਾਰ ਭਾਈਚਾਰੇ ਨੂੰ ਸ਼ਹਿਰ ਦੇ ਵਿੱਚ ਬੈਠਣ ਦੇ ਲਈ ਕੋਈ ਜਗ੍ਹਾ ਦਿੱਤੀ ਜਾਵੇ ਤਾਂ ਜੋ ਪੱਤਰਕਾਰ ਇੱਕ ਜਗ੍ਹਾ ਤੇ ਇਕੱਤਰ ਹੋ ਕੇ ਆਪਣਾ ਕੰਮ ਸਹੀ ਢੰਗ ਦੇ ਨਾਲ ਕਰ ਸਕਣ।