ਮੁਹਾਲੀ:ਪੰਜਾਬ ਹੋਮਗਾਰਡ ਵਾਰਿਸ ਯੂਨੀਅਨ ਦੇ ਬੈਨਰ ਹੇਠ ਗੁਰਦੁਆਰਾ ਅੰਬ ਸਾਹਿਬ (Gurdwara Amb Sahib) ਦੇ ਸਾਹਮਣੇ ਪਿਛਲੇ 37 ਦਿਨਾਂ ਤੋਂ ਮਰਨ ਵਰਤ (Fasting to die) ਜਾਰੀ ਹੈ।ਇਸ ਬਾਰੇ ਪ੍ਰਦਰਸ਼ਨਕਾਰੀ ਵਿਸਖਾ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੇ ਨਾਲ-ਨਾਲ ਉਨ੍ਹਾਂ ਦੀ ਕੋਈ ਵੀ ਰਾਜਨੀਤਕ ਪਾਰਟੀ ਬਾਂਹ ਨਹੀਂ ਫੜ ਰਹੀ।
ਵਿਸਾਖਾ ਸਿੰਘ ਨੇ ਕਿਹਾ ਕਿ ਉਹ ਆਪ ਵੀ ਮਰਨ ਵਰਤ (Fasting to die) 'ਤੇ ਬੈਠੇ ਹਨ, ਉਨ੍ਹਾਂ ਦੇ ਸਾਥੀ ਵੀ ਹੁਣ ਆਪਣੀ ਜਾਨ ਗੁਆਉਣ ਲਈ ਤਿਆਰ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਦੇ ਮਾਤਾ ਪਿਤਾ ਪੰਜਾਬ ਸਰਕਾਰ ਦੇ ਹੋਮਗਾਰਡ ਵਿੱਚ ਡਿਊਟੀ ਦੇ ਦੌਰਾਨ ਆਪਣੀ ਜਾਨ ਗਵਾ ਚੁੱਕੇ ਹਨ, ਜੇਕਰ ਉਹ ਵੀ ਸ਼ਹੀਦ ਹੋ ਜਾਂਦੇ ਹਨ ਤਾਂ ਉਨ੍ਹਾਂ ਦੇ ਪਿੱਛੇ 387 ਪਰਿਵਾਰ ਹਨ ਜੋ ਸਰਕਾਰ ਦੇ ਖਿਲਾਫ਼ ਆਪਣੀ ਆਵਾਜ਼ ਬੁਲੰਦ ਕਰਨਗੇ।
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਵੀ ਉਨ੍ਹਾਂ ਦੀ ਬਾਂਹ ਨਹੀਂ ਫੜ ਰਹੀ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਲੀਡਰ ਡਾ. ਆਹਲੂਵਾਲੀਆਂ ਨਾਲ ਗੱਲ ਕੀਤੀ ਪਰ ਉਨ੍ਹਾਂ ਨੇ ਪੀੜ੍ਹਤਾਂ ਦੀ ਮਦਦ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਸੀ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਮੀਟਿੰਗ ਦਾ ਸਮਾਂ ਦੇਵੇ ਅਤੇ ਸਾਡੀਆਂ ਮੰਗਾਂ ਉਤੇ ਵਿਚਾਰ ਕਰੇ।
ਪੰਜਾਬ ਹੋਮਗਾਰਡ ਵਾਰਿਸ ਯੂਨੀਅਨ ਦੇ ਬੈਨਰ ਹੇਠ ਇਹ ਨੌਜਵਾਨ ਵੀ ਆਪਣੀ ਨੌਕਰੀ ਪਾਉਣ ਦੇ ਖਾਤੇ ਮਰਨ ਵਰਤ ਤੇ ਬੈਠੇ ਹੋਏ ਹਨ ਪਰ ਪੰਜਾਬ ਸਰਕਾਰ ਇਨ੍ਹਾਂ ਦੀ ਗੱਲ ਹੀ ਨਹੀਂ ਸੁਣ ਰਹੀ ਹੈ।ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਜੇਕਰ ਸਾਡੀਆਂ ਮੰਗਾਂ ਨਾ ਮੰਨੀਆ ਤਾਂ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।