ਮੁਹਾਲੀ :ਸਾਲ 2020 ਅਤੇ 2021 ਨੂੰ ਮਨੁੱਖਤਾ ਲਈ ਅਣਕਿਆਸਿਆਂ ਅਤੇ ਔਕੜਾਂ ਭਰਿਆ ਵਰ੍ਹਾ ਮੰਨਿਆ ਜਾ ਰਿਹਾ ਹੈ । ਇਸ ਔਕੜਾਂ ਭਰੇ ਸਮੇਂ ਦੌਰਾਨ ਵੀ ਪੰਜਾਬ ਸਰਕਾਨ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਉਲੀਕੀ ਗਈ ਯੋਜਨਾ ਤਹਿਤ ਵਿਕਾਸ ਕਾਰਜਾਂ ਵਿੱਚ ਕੋਈ ਖੜੋਤ ਨਹੀਂ ਆਉਣ ਦਿੱਤੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸੈਕਟਰ -65 ( ਫੇਜ਼-11) ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਇਮਾਰਤ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਬਲਬੀਰ ਸਿੱਧੂੱ ਤੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵੀ ਮੌਜੂਦ ਸਨ।
ਤ੍ਰਿਪਤ ਰਜਿੰਦਰ ਬਾਜਵਾ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਅਤੇ ਕਾਨਵੈਂਟ ਸਕੂਲਾਂ ਦੇ ਵਿਦਿਆਰਥੀਆਂ ਦੇ ਮੁਕਾਬਲੇ ਦੇ ਯੋਗ ਬਣਾਉਣ ਲਈ ਬਿਹਤਰੀਨ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ । ਉਨ੍ਹਾਂ ਦੱਸਿਆ ਕਿ ਇਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਤਿੰਨ ਮੰਜ਼ਿਲਾਂ ਵਾਲੀ ਇਮਾਰਤ ਦੀ ਉਸਾਰੀ 12 ਮਹੀਨੇ ਵਿੱਚ ਮੁਕਮੰਲ ਕੀਤੀ ਜਾਵੇਗੀ। ਇਸ ਸਬੰਧੀ ਟੈਂਡਰ ਵਿੱਚ ਇਹ ਸ਼ਰਤ ਲਗਾਈ ਗਈ ਹੈ। ਇਸ ਇਮਾਰਤ ਵਿੱਚ 32 ਕਲਾਸ ਰੂਮ, ਲੈਬਾਰਟਰੀਜ਼ ਅਤੇ 2 ਲਾਇਬਰੇਰੀਜ਼ ਹੋਣਗੀਆਂ।
ਸਿੰਗਲਾ ਨੇ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਵਿਚ ਵਾਧੇ ਦਾ ਕਾਰਨ ਸਕੂਲੀ ਬੁਨਿਆਦੀ ਢਾਂਚੇ ਵਿੱਚ ਵਿਕਾਸ, 12 ਹਜ਼ਾਰ ਸਮਾਰਟ ਸਕੂਲ ਤਿਆਰ ਕਰਨਾ, ਮੈਰਿਟ ਅਧਾਰਤ ਟਰਾਂਸਫਰ ਪਾਲਿਸੀ ਅਤੇ ਪ੍ਰੀ-ਪ੍ਰਾਇਮਰੀ ਸਕੂਲ ਸਿੱਖਿਆ ਨੂੰ ਲਾਗੂ ਕਰਨਾ ਦਸਿਆ। ਉੱਥੇ ਹੀ ਮਾਪਿਆਂ ਦਾ ਵਿਸ਼ਵਾਸ ਵੀ ਮੁੜ ਸਰਕਾਰੀ ਸਕੂਲਾਂ ਵਿਚ ਬੱਝਿਆ ਹੈ ਅਤੇ ਸਰਕਾਰੀ ਸਕੂਲਾਂ ਵਿੱਚ 3.50 ਲੱਖ ਦਾਖਲੇ ਵਧੇ ਹਨ ।
ਇਸ ਮੌਕੇ ਬਲਬੀਰ ਸਿੱਧੂ ਨੇ ਦੱਸਿਆ ਕਿ ਪਿਛਲੇ ਸਾਲ ਤੋਂ ਕੋਡਿਵ-19 ਦੇ ਰੂਪ ਵਿੱਚ ਸਾਨੂੰ ਸਭਨਾਂ ਨੂੰ ਇੱਕ ਘਾਤਕ ਮਹਾਂਮਾਰੀ ਦਾ ਸਾਹਮਣਾ ਕਰਨਾ ਪਿਆ ਅਤੇ ਪੰਜਾਬ ਸਰਕਾਰ ਜਿਥੇ ਇੱਕ ਪਾਸੇ ਕੋਰੋਨਾ ਪ੍ਰਕੋਪ ਦਾ ਖਾਤਮਾ ਕਰਨ ਵਿੱਚ ਜੁਟੀ ਹੋਈ ਹੈ ਉਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਰਾਜ ਦਾ ਸਰਵਪੱਖੀ ਵਿਕਾਸ ਵੀ ਜੰਗੀ ਪੱਧਰ 'ਤੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ । ਇਸ ਮੌਕੇ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਸਮੇਤ ਪੰਚਾਇਤੀ ਰਾਜ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ ।
ਇਹ ਵੀ ਪੜ੍ਹੋ : BABA RAMDEV NEWS:ਬਾਬਾ ਰਾਮਦੇਵ ਦੇ ਹੱਕ ਚ ਅਕਸ਼ੈ ਕੁਮਾਰ !