ਮੋਹਾਲੀ: ਪੰਜਾਬ ਦੋ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਵੀਰਵਾਰ ਨੂੰ ਸਰਕਾਰੀ ਹਸਪਤਾਲ ਫੇਜ਼ -6 ਐਸਏਐਸ ਨਗਰ ਵਿਖੇ ਕੋਵਿਡ ਵੈਕਸੀਨ ਦਾ ਟੀਕਾ ਲਵਾਇਆ।
ਇਸ ਮੌਕੇ ਵੈਕਸੀਨ ਲਗਵਾਉਣ ਮਗਰੋਂ ਅਰੋੜਾ ਨੇ ਹੈਲਥ ਵਾਰੀਅਰਜ਼ ਅਤੇ ਵਿਗਿਆਨੀਆਂ ਦੀ ਪਿੱਠ ਥਾਪੜਦਿਆਂ ਕਿਹਾ ਕਿ ਉਨ੍ਹਾਂ ਦੀਆ ਫ਼ੌਰੀ ਕੋਸ਼ਿਸ਼ਾਂ ਨਾਲ ਕੋਵਿਡ-19 ਵਿਰੁੱਧ ਆਲਮੀ ਜੰਗ ਨੂੰ ਮਜ਼ਬੂਤੀ ਮਿਲੀ ਹੈ।
ਉਨ੍ਹਾਂ ਇਸ ਮੌਕੇ ਹੋਰਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੋਵਿਡ ਵੈਕਸੀਨ ਦਾ ਟੀਕਾ ਜ਼ਰੂਰ ਲਵਾਉਣ। ਉਨ੍ਹਾਂ ਕਿਹਾ ਕਿ, “ਚਲੋ ਮਿਲ ਕੇ ਪੰਜਾਬ ਨੂੰ ਕੋਵਿਡ ਮੁਕਤ ਬਣਾਈਏ।”