ਮੁਹਾਲੀ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ (National Convener of the Aam Aadmi Party) ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਨੇ ਅੱਜ ਪੰਜਾਬ ਦਾ ਇੱਕ ਰੋਜ਼ਾ ਦੌਰਾ ਕੀਤਾ। ਜਿਸ ਵਿੱਚ ਉਨ੍ਹਾਂ ਮੁਹਾਲੀ ਟੈਂਕੀ ਉੱਤੇ ਚੜੇ ਅਤੇ ਧਰਨਾ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨਾਲ ਗੱਲਬਾਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਮੀਡੀਆਂ ਨਾਲ ਪ੍ਰੈਸ ਕਾਨਫਰੰਸ ਕੀਤੀ। ਕਾਨਫਰੰਸ ਦੌਰਾਨ ਉਨ੍ਹਾਂ ਨੇ ਕਾਂਗਰਸ ਸਰਕਾਰ ਨੂੰ ਘੇਰਿਆ ਅਤੇ ਇਸਦੇ ਨਾਲ ਹੀ ਮੁੱਖ ਮੰਤਰੀ ਚੰਨੀ ਉੱਤੇ ਵੀ ਵਾਅਦੇ ਨਾ ਪੂਰੇ ਕਰਨ ਸੰਬੰਧੀ ਨਿਸ਼ਾਨੇ ਸਾਧੇ।
ਅਧਿਆਪਕਾਂ ਨਾਲ ਕੀਤੀ ਮੁਲਾਕਾਤ
ਮੁੱਖ ਮੰਤਰੀ (Delhi Chief Minister) ਅਰਵਿੰਦ ਕੇਜਰੀਵਾਲ (Arvind Kejriwal) ਅੱਜ ਮੁਹਾਲੀ ਸਥਿਤ ਧਰਨੇ 'ਤੇ ਬੈਠੇ ਅਤੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਅਧਿਆਪਕਾਂ ਦੇ ਸਮਰਥਨ ਲਈ ਉਚੇਚੇ ਤੌਰ 'ਤੇ ਦਿੱਲੀ ਤੋਂ ਮੁਹਾਲੀ (ਪੰਜਾਬ) ਪਹੁੰਚੇ। ਉਨ੍ਹਾਂ ਨੇ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਬਣਨ ਉਪਰੰਤ ਪੰਜਾਬ ਦੇ ਸਾਰੇ ਅਧਿਆਪਕਾਂ ਨੂੰ ਪੱਕਾ ਕਰ ਦਿੱਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਪਿਛਲੇ 45 ਦਿਨਾਂ ਤੋਂ ਪਾਣੀ ਦੀ ਟੈਂਕੀ ਉੱਤੇ ਚੜ੍ਹੀ ਸਿੰਮੀ ਸ਼ਰਮਾ (Simmi Sharma) ਨਾਂ ਦੀ ਅਧਿਆਪਕ ਨਾਲ ਸੰਵਾਦ ਕਰਦਿਆ ਕਿਹਾ ਕਿ ਦਿੱਲੀ ਵਿੱਚ ਸਿੱਖਿਆ ਦਾ ਪੱਧਰ ਬਹੁਤ ਉੱਚਾ ਹੋ ਗਿਆ ਹੈ, ਇਹ ਸਭ ਅਧਿਆਪਕਾਂ ਦੀ ਮਿਹਨਤ ਸਦਕਾ ਹੀ ਹੋਇਆ ਹੈ। ਅਸੀਂ ਤਾਂ ਕੇਵਲ ਅਧਿਆਪਕਾਂ ਨੂੰ ਸੁਵਿਧਾਵਾਂ ਹੀ ਮੁਹੱਈਆਂ ਕਰਵਾਈ ਹਨ। ਉਨ੍ਹਾਂ ਦੱਸਿਆ ਕਿ ਦਿੱਲੀ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਚੰਗੀ ਟਰੇਨਿੰਗ ਲਈ ਬਾਹਰਲੇ ਦੇਸ਼ਾਂ ਵਿੱਚ ਭੇਜਿਆ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਮੈਂਨੂੰ ਸ਼ਰਮ ਆ ਰਹੀ ਹੈ ਕਿ ਪੰਜਾਬ ਦੇ ਅਧਿਆਪਕਾਂ ਨੂੰ ਪਾਣੀ ਦੀਆਂ ਟੈਂਕੀਆਂ ਉੱਤੇ ਚੜਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਪੰਜਾਬ ਸਰਕਾਰ (Government of Punjab) ਪੰਜਾਬ ਦੇ ਅਧਿਆਪਕਾਂ ਨੂੰ ਸੁਵਿਧਾਵਾਂ ਮੁਹੱਈਆਂ ਕਰਵਾਉਣ ਦੀ ਬਜਾਇ ਪਾਣੀ ਦੀ ਟੈਂਕੀ ਉੱਤੇ ਭੇਜਦੀ ਹੈ।
ਇਸਦੇ ਨਾਲ ਹੀ ਉਨ੍ਹਾਂ ਨੇ ਟੈਂਕੀ ਉੱਤੇ ਚੜ੍ਹੋ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਟੈਂਕੀ ਤੋਂ ਹੇਠਾਂ ਉੱਤਰ ਆਉਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (APP) ਦੀ ਸਰਕਾਰ ਬਣਦੇ ਹੀ ਉਨ੍ਹਾਂ ਸਾਰਿਆ ਨੂੰ ਪੱਕਾ ਕਰ ਦਿੱਤਾ ਜਾਵੇਗਾ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਪ ਸਰਕਾਰ ਦਿੱਲੀ ਦੀ ਤਰ੍ਹਾਂ ਪੰਜਾਬ ਦੇ ਸਕੂਲਾਂ ਅਤੇ ਸਿੱਖਿਆ ਵਿੱਚ ਸੁਧਾਰ ਕਰੇਗੀ।
ਕੇਜਰੀਵਾਲ ਦਾ ਚੰਨੀ ਨੂੰ ਸਿੱਧਾ ਚੈਲੰਜ
ਅਰਵਿੰਦ ਕੇਜਰੀਵਾਲ (Arvind Kejriwal) ਨੇ ਕਿਹਾ ਕਿ ਮੈਂ ਪੰਜਾਬ ਦੀ ਜਨਤਾ ਤੋਂ ਪੁੱਛਣਾ ਚਾਹੁੰਦਾ ਹਾਂ ਕਿ ਚੰਨੀ ਸਰਕਾਰ ਨੇ ਕਿਹਾ ਸੀ ਕਿ ਪੰਜਾਬ ਦੀ ਬਿਜਲੀ ਮੁਫ਼ਤ ਕਰਾਂਗੇ ਪਰ ਬਿਜਲੀ ਬਿੱਲ ਮੁਆਫ਼ ਨਹੀਂ ਹੋਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਦੇ ਮੁਫ਼ਤ ਬਿਜਲੀ ਦੇ ਐਲਾਨ ਤੋਂ ਬਾਅਦ ਵੀ ਪੰਜਾਬ ਦੇ ਲੋਕਾਂ ਨੂੰ ਬਿਜਲੀ ਦੇ ਬਿੱਲ ਆ ਰਹੇ ਹਨ।
ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਚੰਨੀ ਨੂੰ ਸਿੱਧੀ ਚਿਤਾਵਨੀ ਦਿੰਦਿਆਂ ਕਿਹਾ ਕਿ ਇੱਕ ਹਜ਼ਾਰ ਲੋਕਾਂ ਦੇ ਬਿੱਲ ਮੁਆਫ ਦਿਖਾ ਦੇਣ, ਨਾਲ ਹੀ ਕਿਹਾ ਕਿ ਜੇਕਰ ਵੱਡੇ-ਵੱਡੇ ਪਾਵਰ ਕੱਟ ਚਾਹੰਦੇ ਹਨ ਤਾਂ ਕਾਂਗਰਸ ਨੂੰ ਵੋਟ ਦੇ ਦੇਣ ਜੇਕਰ 24 ਘੰਟੇ ਬਿਜਲੀ ਚਾਹੀਦੀ ਹੈ ਤਾਂ ਝਾੜੂ ਤੇ ਮੋਹਰ ਲਗਾ ਦੇਣ।
ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੈਂ ਸਬੂਤ ਲੈਕੇ ਆਇਆ ਹਾਂ ਕਿ ਦਿੱਲੀ 'ਚ ਬਿਜਲੀ ਮੁਫ਼ਤ ਹੈ। ਉਨ੍ਹਾਂ ਕਿਹਾ ਕਿ ਆਪ ਦੀ ਸਰਕਾਰ ਆਉਣ ਉਪਰੰਤ ਪੰਜਾਬ ਦੇ ਲੋਕਾਂ ਨੂੰ ਵੀ ਮੁਫ਼ਤ ਬਿਜਲੀ ਦਿੱਤੀ ਜਾਵੇਗੀ।
ਆਪ ਕਰੇਗੀ ਸਾਰੇ ਵਾਅਦੇ ਪੂਰੇ
ਕਾਨਫਰੰਸ ਰਾਹੀ ਪੰਜਾਬ ਦੇ ਲੋਕਾਂ ਨੂੰ ਸੰਬੋਧਨ ਹੁੰਦਿਆ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ (Aam Aadmi Party) ਹੋਰਾਂ ਪਾਰਟੀਆਂ ਵਾਂਗ ਹਵਾ ਵਿੱਚ ਤੀਰ ਨਹੀਂ ਮਾਰ ਰਹੀ ਅਤੇ ਨਾ ਹੀ ਕੋਈ ਝੂਠੇ ਵਾਅਦੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਹਨ, ਸੱਤਾ 'ਚ ਆਪ ਦੀ ਸਰਕਾਰ ਆਉਂਣ ਤੋਂ ਬਾਅਦ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ। ਉਹ ਵਾਅਦਾ ਭਾਵੇ ਮੁਫ਼ਤ ਬਿਜਲੀ ਦੇਣ ਦਾ ਹੋਵੇ, ਚਾਹੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦਾ ਜਾਂ ਫਿਰ ਅਧਿਆਪਕਾਂ ਨੂੰ ਪੱਕਿਆ ਕਰਨ ਦਾ, ਆਮ ਆਦਮੀ ਪਾਰਟੀ ਦੀ ਸਰਕਾਰ ਕੀਤੇ ਗਏ ਸਾਰੇ ਵਾਅਦਿਆ ਨੂੰ ਸੌ ਫੀਸਦੀ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਲੋਕ ਦਿੱਲੀ ਵਿੱਚ ਕੀਤੇ ਗਏ ਆਪ ਦੇ ਕੰਮਾਂ ਨੂੰ ਦੇਖ ਸਰਦੇ ਹਨ। ਉਨ੍ਹਾਂ ਕਿਹਾ ਕਿ ਆਪ ਦੁਆਰਾ ਦਿੱਲੀ ਵਿੱਚ ਕੀਤਾ ਗਿਆ ਕੰਮ ਇੱਕ ਸਬੂਤ ਦੇ ਤੌਰ 'ਤੇ ਵੇਖਿਆ ਜਾ ਸਕਦਾ ਹੈ।
ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਸੀਂ ਜੋ ਵੀ ਵਾਅਦੇ ਪੰਜਾਬ ਦੇ ਲੋਕਾਂ ਨਾਲ ਕੀਤੇ ਹਨ, ਉਨ੍ਹਾਂ ਨੂੰ ਪੂਰਾ ਕਰਾਂਗੇ। ਉਨ੍ਹਾਂ ਕਿਹਾ ਕਿ ਅਸੀਂ ਦਿੱਲੀ ਦੇ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਸਨ ਸਾਰੇ ਹੀ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਉਨ੍ਹਾਂ ਉੱਤੇ ਭਰੋਸਾ ਕਰਨ ਅਤੇ ਇੱਕ ਵਾਰ ਆਪ ਦੀ ਸਰਕਾਰ ਨੂੰ ਸੱਤਾ ਵਿੱਚ ਆਉਣ ਦਾ ਮੌਕਾ ਦੇਣ।
ਝੂਠੇ ਵਾਅਦਿਆਂ ਨੂੰ ਲੈ ਘੇਰੇ ਕੈਪਟਨ ਤੇ ਚੰਨੀ
ਕੇਰਜੀਵਾਲ ਨੇ ਚੰਨੀ ਦੇ ਨਾਲ ਨਾਲ ਕੈਪਰਨ ਅਮਰਿੰਦਰ ਸਿੰਘ ਨੂੰ ਘੇਰਦਿਆਂ ਕਿਹਾ ਕਿ ਕੈਪਟਨ ਨੇ ਘਰ-ਘਰ ਰੁਜਗਾਰ ਦਾ ਵਾਅਦਾ ਕੀਤਾ ਸੀ ਅਤੇ ਹੁਣ ਚੰਨੀ ਨੇ ਕਿਹਾ ਕਿ ਪੰਜ-ਪੰਜ ਮਰਲੇ ਦੇ ਪਲਾਟ ਦੇਵਾਗੇ ਅਤੇ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਦੇਵਾਗੇ ਅਤੇ ਹੋਰ ਜਿੰਨੇ ਵੀ ਵਾਅਦੇ ਕੈਪਟਨ ਅਤੇ ਚੰਨੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ, ਉਨ੍ਹਾਂ ਨੂੰ ਪੂਰਾ ਨਹੀਂ ਕੀਤਾ।
ਚੰਨੀ ਦੀ ਕੈਬਨਿਟ 'ਚ ਬੈਠੇ ਨੇ ਰੇਤ ਮਾਫਿਆ
ਰੇਤ ਮਾਫਿਏ ਬਾਬਤ ਬੋਲਦਿਆ ਉਨ੍ਹਾ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਸੀ ਕਿ 5 ਰੁਪਏ ਰੇਤਾ ਕਰ ਦਿੱਤਾ ਜਾਵੇਗਾ, ਪਰ ਹਾਲੇ ਵੀ ਰੇਤਾ 35 ਰੁਪਏ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਰੇਤਾ ਸਸਤਾ ਕਿਵੇਂ ਕਰੇਗੀ, ਜਦੋਂ ਰੇਤ ਮਾਫਿਆ ਚੰਨੀ ਦੀ ਕੈਬਨਿਟ 'ਚ ਹੀ ਬੈਠੇ ਹਨ।
ਇਹ ਵੀ ਪੜ੍ਹੋ: CM ਕੇਜਰੀਵਾਲ ਦੀ ਅਧਿਆਪਕਾਂ ਨਾਲ ਮੁਲਾਕਾਤ, ਕਿਹਾ-ਸਾਨੂੰ ਦਿਓ ਮੌਕਾ