ਮੋਹਾਲੀ: ਲਖੀਮਪੁਰ ਖੀਰੀ (Lakhimpur Khiri) ਘਟਨਾ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਵੱਲੋਂ, ਕਿਸਾਨਾਂ ਵੱਲੋਂ, ਤੇ ਆਮ ਲੋਕਾਂ ਵੱਲੋਂ ਜ਼ਬਰਦਸਤ ਵਿਰੋਧ ਕੀਤਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਆਪ ਵੱਲੋਂ ਮੋਹਾਲੀ ਵਿੱਚ ਮੋਦੀ ਸਰਕਾਰ ਅਤੇ ਯੋਗੀ ਸਰਕਾਰ ਦਾ ਪੁਤਲਾ ਫੂਕ ਕੇ ਰੋਸ਼ ਜਾਹਿਰ ਕੀਤਾ ਗਿਆ।
ਇਸ ਪ੍ਰਦਰਸ਼ਨ ਵਿੱਚ ਪਹੁੰਚੇ ਜਿਲ੍ਹਾ ਪ੍ਰਧਾਨ ਗੋਵਿੰਦਰ ਮਿੱਤਲ ਨੇ ਸੰਬੋਧਨ ਕਰਦਿਆ ਕਿਹਾ ਕਿ ਲਖੀਮਪੁਰ ਵਿੱਚ ਹੋਏ ਦਰਦਨਾਕ ਹਾਦਸੇ ਪਿੱਛੇ ਭਾਜਪਾ ਦੇ ਗੁੰਡਿਆਂ ਦਾ ਹੱਥ ਹੈ ਅਤੇ ਕਿਸਾਨੀ ਅੰਦੋਲਨ (Peasant movement) ਨੂੰ ਦਬਾਉਣ ਦੀ ਗਹਿਰੀ ਸ਼ਾਜਿਸ ਦਾ ਹਿੱਸਾ ਹੈ। ਆਮ ਆਦਮੀ ਪਾਰਟੀ (Aam Aadmi Party) ਇਸ ਘਟਨਾ ਦੀ ਨਿਖੇਧੀ ਕਰਦੀ ਹੈ ਅਤੇ ਕੜੇ ਸ਼ਬਦਾਂ ਵਿੱਚ ਇਸ ਦੀ ਨਿੰਦਾ ਕਰਦੀ ਹੈ।
ਮਿੱਤਲ ਨੇ ਕਿਹਾ ਕਿ ਆਪਣੇ ਹੱਕਾਂ ਲਈ ਸ਼ਾਂਤਮਈ ਧਰਨਾ ਦੇ ਰਹੇ ਕਿਸਾਨਾਂ ਉੱਪਰ ਇਸ ਤਰਾਂ ਦੇ ਕਾਤਲਾਨਾ ਹਮਲੇ ਕਦੇ ਵੀ ਬਰਦਾਸ਼ਤ ਨਹੀਂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮੋਦੀ ਨੂੰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਕਾਲੇ ਕਾਨੂੰਨ ਤੁਰੰਤ ਰੱਦ ਕਰਨੇ ਚਾਹੀਦੇ ਹਨ।
ਇਹ ਵੀ ਪੜ੍ਹੋ: ਲਖੀਮਪੁਰ ਹਿੰਸਾ: ਸੀਤਾਪੁਰ ’ਚ ਪ੍ਰਿਯੰਕਾ ਗਾਂਧੀ ਗ੍ਰਿਫਤਾਰ, ਸ਼ਾਂਤੀ ਭੰਗ ਕਰਨ ਸਣੇ ਕਈ ਧਾਰਾਵਾਂ ’ਚ FIR ਦਰਜ
ਉਨ੍ਹਾਂ ਕਿਹਾ ਹੈ ਕਿ ਭਾਜਪਾ ਦੇ ਮੰਤਰੀ ਦੇ ਪੁੱਤਰ (Son of a BJP minister) ਦੇ ਖ਼ਿਲਾਫ਼ ਹੱਤਿਆ ਦਾ ਮੁਕੱਦਮਾ ਦਰਜ ਕਰਕੇ ਉਸ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (Aam Aadmi Party) ਇਹ ਮੰਗ ਕਰਦੀ ਹੈ ਕਿ ਇਸ ਘਟਨਾ ਲਈ ਜਿੰਮੇਵਾਰ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ (Union Minister of State Ajay Mishra) ਅਤੇ ਉਸ ਦੇ ਪੁੱਤਰ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਅਤੇ ਇਸ ਦੰਗਈ ਮੰਤਰੀ ਅਜੈ ਮਿਸ਼ਰਾ ਨੂੰ ਫੌਰੀ ਤੌਰ 'ਤੇ ਮੰਤਰੀ ਪਦ ਤੋਂ ਹਟਾਇਆ ਜਾਵੇ।
ਯੂਥ ਪ੍ਰਧਾਨ ਗੁਰਤੇਜ ਸਿੰਘ ਪੰਨੂ ਨੇ ਕਿਹਾ ਕਿ ਆਮ ਆਦਮੀ ਪਾਰਟੀ (Aam Aadmi Party) ਪੂਰੀ ਤਰ੍ਹਾਂ ਨਾਲ ਕਿਸਾਨਾਂ ਦੇ ਨਾਲ ਹੈ ਅਤੇ ਭਵਿੱਖ ਵਿੱਚ ਵੀ ਕਿਸਾਨਾਂ ਦੇ ਨਾਲ ਚੱਟਾਨ ਵਾਂਗ ਖੜੀ ਰਹੇਗੀ। ਭਾਜਪਾ ਦਾ ਤਾਨਾਸ਼ਾਹੀ ਰਵੱਈਆ ਦੇਸ਼ ਲਈ ਖ਼ਤਰਨਾਕ ਹੈ ਅਤੇ ਅਸੀਂ ਇਸ ਰਵੱਈਏ ਦਾ ਸਖ਼ਤ ਵਿਰੋਧ ਕਰਦੇ ਹਾਂ।
ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤਕ ਇਸ ਕੇਸ ਦਾ ਫ਼ੈਸਲਾ ਨਹੀਂ ਹੋ ਜਾਂਦਾ ਓਨੀ ਦੇਰ ਤੱਕ ਮੰਤਰੀ ਨੂੰ ਉਸ ਦੇ ਅਹੁਦੇ ਤੋਂ ਹਟਾ ਦਿੱਤਾ ਜਾਣਾ ਚਾਹੀਦਾ ਹੈ ਕਿਉਂਕਿ ਉਹ ਕੇਂਦਰੀ ਗ੍ਰਹਿ ਰਾਜ ਮੰਤਰੀ ਹੋਣ ਦੇ ਨਾਤੇ ਓੁਹ ਜਾਂਚ ਏਜੰਸੀਆਂ ਨੂੰ ਪ੍ਰਭਾਵਿਤ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ (Narendra Modi) ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਕਿਸਾਨ ਇਨ੍ਹਾਂ ਕਾਨੂੰਨਾਂ ਦੇ ਖ਼ਿਲਾਫ਼ ਹਨ। ਜਿਸ ਕਾਰਨ ਉਹ ਆਪਣੀ ਜਾਨ ਦੀ ਬਾਜ਼ੀ ਵੀ ਲਗਾ ਰਹੇ ਹਨ ਇਸ ਲਈ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਵਿੱਚ ਇਹ ਕਾਲੇ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ।
ਇਹ ਵੀ ਪੜ੍ਹੋ: ਦੀਪ ਸਿੱਧੂ 'ਤੇ SC/ST ਐਕਟ ਅਧੀਨ ਪਰਚਾ ਦਰਜ