ਐਸ.ਏ.ਐਸ.ਨਗਰ: ਗਿਰੀਸ਼ ਦਿਆਲਨ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫਸਰ,ਐਸ.ਏ.ਐਸ. ਨਗਰ ਨੇ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54 ਤਹਿਤ ਹੁਕਮ ਜਾਰੀ ਕੀਤੇ ਹਨ ਕਿ ਮਿਤੀ 17-02-2021 ਨੂੰ ਜ਼ਿਲ੍ਹੇ ਵਿੱਚ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ (ਨਗਰ ਨਿਗਮ ਨੂੰ ਛੱਡ ਕੇ) ਦੀਆਂ ਵੋਟਾਂ ਦੀ ਗਿਣਤੀ ਵਾਲੇ ਦਿਨ ਸ਼ਰਾਬ ਦੇ ਠੇਕੇ ਸ਼ਾਮ 5 ਵਜੇ ਤੱਕ ਬੰਦ ਰਹਿਣਗੇ।
ਇਸ ਤੋਂ ਇਲਾਵਾ ਐਸ.ਏ.ਐਸ. ਨਗਰ ਦੀ ਵਾਰਡ ਨੰ. 10 ਦੇ ਬੂਥ ਨੰ. 32 ਅਤੇ 33 ਵਿੱਚ ਮਿਤੀ 17-02-2021 ਨੂੰ ਹੋਣ ਵਾਲੀਆਂ ਮੁੜ ਚੋਣਾਂ ਦੇ ਮੱਦੇਨਜ਼ਰ ਇਸ ਏਰੀਏ ਵਿੱਚ ਸ਼ਾਮ 5 ਵਜੇ ਤੱਕ ਡ੍ਰਾਈ ਡੇਅ ਘੋਸ਼ਿਤ ਕੀਤਾ ਹੈ। ਨਗਰ ਨਿਗਮ ਦੇ ਸਾਰੇ ਵਾਰਡਾਂ ਦੀਆਂ ਵੋਟਾਂ ਦੀ ਗਿਣਤੀ ਮਿਤੀ 18-02-2021 ਨੂੰ ਹੋਣ ਕਾਰਨ ਨਗਰ ਨਿਗਮ ਐਸ.ਏ.ਐਸ. ਨਗਰ ਦੀ ਹਦੂਦ ਅੰਦਰ ਸ਼ਾਮ 5 ਵਜੇ ਤੱਕ ਡ੍ਰਾਈ ਡੇਅ ਘੋਸ਼ਿਤ ਕੀਤਾ ਹੈ।