ਮੋਹਾਲੀ: ਪਿੰਡ ਬਲੌਂਗੀ ਵਿਖੇ ਕਾਂਗਰਸੀ ਤੇ ਭਾਜਪਾ ਉਮੀਦਵਾਰ ਦੇ ਸਮਰਥਕਾਂ ਵੱਲੋਂ ਇੱਕੋ ਥਾਂ ’ਤੇ ਚੁਣਾਵੀ ਰੈਲੀ ਤੇ ਧਾਰਮਿਕ ਸਮਾਗਮ ਕਰਨ ਦਾ ਮਾਮਲਾ ਗਰਮਾਇਆ ਵਿਖਾਈ ਦਿੱਤਾ ਹੈ। ਮਾਮਲੇ ਨੂੰ ਭਖਿਆ ਵੇਖ ਮੌਕੇ 'ਤੇ ਭਾਰੀ ਗਿਣਤੀ ਵਿੱਚ ਪੁਲਿਸ ਵੀ ਵਿਖਾਈ ਦਿੱਤੀ ਤਾਂ ਕਿ ਕੋਈ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਇਸ ਰੈਲੀ ਵਿੱਚ ਭਾਜਪਾ ਦੇ ਸਾਂਸਦ ਤੇ ਪ੍ਰਸਿੱਧ ਗਾਇਕ ਫ਼ਿਲਮ ਸਟਾਰ ਮਨੋਜ ਤਿਵਾਰੀ ਪਹੁੰਚ ਰਹੇ ਸਨ ਜਿਸ ਨੂੰ ਲੈਕੇ ਵਿਵਾਦ ਭਖਿਆ ਹੈ।
ਭਖੇ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਬਲੌਂਗੀ ਦੇ ਸਰਪੰਚ ਬਹਾਦਰ ਸਿੰਘ ਉਰਫ਼ ਰਾਜੂ ਨੇ ਦੱਸਿਆ ਕਿ ਇਹ ਸਾਰਾ ਮਾਮਲਾ ਇੱਥੇ ਰੈਲੀ ਕਰਨ ਨੂੰ ਲੈਕੇ ਹੋਇਆ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਵੱਲੋਂ ਪਿਛਲੇ ਤਿੰਨ ਦਿਨਾਂ ਤੋਂਲਗਾਤਾਰ ਪ੍ਰੋਗਰਾਮ ਕਰਾਉਣ ਲਈ ਮੁਹਾਲੀ ਪ੍ਰਸ਼ਾਸਨ ਤੋਂ ਇਜਾਜ਼ਤ ਲਈ ਗਈ ਸੀ। ਉਨ੍ਹਾਂ ਦੱਸਿਆ ਉਸੇ ਸਥਾਨ ਉੱਤੇ ਭਾਜਪਾ ਵੱਲੋਂ ਚੁਣਾਵੀ ਰੈਲੀ ਕੀਤੀ ਜਾਣੀ ਸੀ ਜਿਸ ਨੂੰ ਲੈਕੇ ਦੋਵੇਂ ਧਿਰਾਂ ਆਹਮੋ ਸਾਹਮਣੇ ਹੁੰਦੀਆਂ ਵਿਖਾਈ ਦਿੱਤੀਆਂ।
ਮੌਕੇ ਤੇ ਘਟਨਾ ਦਾ ਜਾਇਜ਼ਾ ਲੈਣ ਲਈ ਪਹੁੰਚੇ ਭਾਜਪਾ ਆਗੂ ਅਸ਼ੋਕ ਝਾਅ ਨੇ ਦੱਸਿਆ ਕਿ ਇਹ ਸਾਰਾ ਮਾਮਲਾ ਜਾਣ ਬੁੱਝ ਕੇ ਕਾਂਗਰਸ ਪਾਰਟੀ ਆਪਣੀ ਹਾਰ ਦੀ ਬੌਖਲਾਹਟ ਨੂੰ ਦੇਖ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਚੀਜ਼ ਨਾਲ ਭਾਜਪਾ ਦੇ ਸਮਰਥਕਾਂ ਅਤੇ ਲੀਡਰਾਂ ਨੂੰ ਕੋਈ ਫਰਕ ਨਹੀਂ ਪਵੇਗਾ। ਇਸ ਦੌਰਾਨ ਅਨਿਲ ਕੁਮਾਰ ਗੁੱਡੂ ਨੇ ਦੱਸਿਆ ਕਿ ਜਾਣ ਬੁੱਝ ਕੇ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਤੇ ਕਾਂਗਰਸ ਦੇ ਵਰਕਰਾਂ ਵੱਲੋਂ ਉਨ੍ਹਾਂ ਦੇ ਖਿਲਾਫ਼ ਝੋਠੇ ਇਲਜ਼ਾਮ ਲਗਾਏ ਜਾ ਰਹੇ ਹਨ।
ਮੌਕੇ ’ਤੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਲਈ ਪਹੁੰਚੇ ਮੁਹਾਲੀ ਦੇ ਐੱਸਡੀਐੱਮ ਨੇ ਦੱਸਿਆ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਥਿਤੀ ਬਿਲਕੁਲ ਕੰਟਰੋਲ ਵਿੱਚ ਅਤੇ ਕਿਸੇ ਤਰ੍ਹਾਂ ਦੀ ਕੋਈ ਤਣਾਅਪੂਰਨ ਗੱਲ ਨਹੀਂ ਹੈ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਮਾਮਲਾ ਸੁਲਝਾ ਲਿਆ ਗਿਆ ਅਤੇ ਉਨ੍ਹਾਂ ਦੇ ਸਮੇਂ ਵਿੱਚ ਬਦਲਾਅ ਕਰ ਦਿੱਤਾ ਗਿਆ ਹੈ ਤਾਂ ਕਿ ਦੋਵਾਂ ਪਾਰਟੀਆਂ ਨੂੰ ਕਿਸੇ ਵੀ ਤਰ੍ਹਾਂ ਸਮੱਸਿਆ ਨਾ ਆਵੇ।
ਇਹ ਵੀ ਪੜ੍ਹੋ: PM ਨਰਿੰਦਰ ਮੋਦੀ ਦੀ ਪੰਜਾਬ ਫੇਰੀ ਫਿਰ ਵਿਵਾਦਾਂ 'ਚ ਪੰਜਾਬ ਸਰਕਾਰ 'ਤੇ ਵੱਡਾ ਇਲਜ਼ਾਮ !