ETV Bharat / state

ਮਿਸ਼ਨ ਫਤਿਹ: SDM ਨੇ ਕੋਰੋਨਾ ਯੋਧਿਆਂ ਨੂੰ ਕੀਤਾ ਸਨਮਾਨਤ - SDM honors Corona Warriors

ਐਸ.ਡੀ.ਐਮ ਮੋਹਾਲੀ ਜਗਦੀਪ ਸਹਿਗਲ ਨੇ 50 ਮਿਸ਼ਨ ਫਤਿਹ ਤਹਿਤ ਵਾਰੀਅਰਜ਼ ਨੂੰ ਕੋਰੋਨਾ ਵਾਇਰਸ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਸਨਮਾਨਿਤ ਕੀਤਾ।

Mission fateh: SDM honors Corona Warriors
ਮਿਸ਼ਨ ਫਤਿਹ: SDM ਨੇ ਕੋਰੋਨਾ ਯੋਧਿਆ ਨੂੰ ਕੀਤਾ ਸਨਮਾਨਤ
author img

By

Published : Jun 16, 2020, 10:10 PM IST

ਮੁਹਾਲੀ: 'ਮਿਸ਼ਨ ਫਤਿਹ ਵੋਰੀਅਰਜ਼' ਜੋ ਕੋਰੋਨਾ ਵਾਇਰਸ ਬਾਰੇ ਜਾਗਰੂਕਤਾ ਫੈਲਾ ਰਹੇ ਹਨ ਉਹ ਸਮਾਜ ਪ੍ਰਤੀ ਮਹਾਨ ਸੇਵਾ ਕਰ ਰਹੇ ਹਨ ਅਤੇ ਉਹਨਾਂ ਨੂੰ ਮਨੁੱਖਤਾ ਦੇ ਦੂਤ ਵਜੋਂ ਦੱਸਿਆ ਜਾ ਸਕਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇਥੇ ਐਸ.ਡੀ.ਐਮ ਮੋਹਾਲੀ ਜਗਦੀਪ ਸਹਿਗਲ ਨੇ 50 ਮਿਸ਼ਨ ਫਤਿਹ ਵਾਰੀਅਰਜ਼ ਨੂੰ ਕੋਰੋਨਾ ਵਾਇਰਸ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਸਨਮਾਨਿਤ ਕੀਤਾ।
ਐਸਡੀਐਮ ਨੇ ਅੱਗੇ ਕਿਹਾ ਕਿ ਅਸਲ ਮਕਸਦ ਐਸ.ਏ.ਐਸ. ਨਗਰ ਜ਼ਿਲ੍ਹਾ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦੀ ਅਗਵਾਈ ਵਿੱਚ ਹਰ ਸੰਭਵ ਢੰਗ ਨਾਲ ਇਹ ਯਕੀਨੀ ਬਣਾਉਣਾ ਹੈ ਕਿ ਜ਼ਿਲ੍ਹੇ ਦੇ ਕੋਨੇ-ਕੋਨੇ ਵਿੱਚ ਕੋਰੋਨਾ ਵਾਇਰਸ ਤੋਂ ਆਪਣੇ ਬਚਾਅ ਲਈ ਕੀਤੇ ਜਾਣ ਵਾਲੇ ਸੁਰੱਖਿਆ ਉਪਾਵਾਂ ਅਤੇ ਸਾਵਧਾਨੀਆਂ ਬਾਰੇ ਜਾਗਰੂਕਤਾ ਫੈਲਾਈ ਜਾਵੇ।

ਇਹ ਇਸ ਰਣਨੀਤੀ ਨੂੰ ਧਿਆਨ ਵਿੱਚ ਰੱਖਦੇ ਹੋਏ 25 ਪ੍ਰਚਾਰ ਵੈਨਾਂ ਨੂੰ 14 ਜੂਨ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਲੋਕਾਂ ਨੂੰ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਕਰਨ ਲਈ ਗੱਡਿਆ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਅਤੇ ਇਸ ਤਰ੍ਹਾਂ ਲੋਕਾਂ ਨੂੰ ਜਾਗਰੂਕ ਕਰਕੇ ਮਹਾਂਮਾਰੀ ਨੂੰ ਠੱਲ੍ਹ ਪਾਉਣ ਵਿੱਚ ਵੱਡੀ ਮਦਦ ਮਿਲੇਗੀ।

ਉਨ੍ਹਾਂ ਅੱਗੇ ਕਿਹਾ ਕਿ ਮਿਸ਼ਨ ਫਤਿਹ ਰਾਜ ਸਰਕਾਰ ਵੱਲੋਂ ਕੀਤੇ ਜਾ ਰਹੇ ਸੁਹਿਰਦ ਯਤਨਾਂ ਦਾ ਇੱਕ ਹਿੱਸਾ ਹੈ ਜਿਸ ਵਿੱਚ ਹਰ ਨਾਗਰਿਕ ਨੂੰ ਯੋਗਦਾਨ ਪਾਉਣ ਲਈ ਅੱਗੇ ਆਉਣਾ ਚਾਹੀਦਾ ਹੈ ਕਿਉਂਕਿ ਲੋਕਾਂ ਦਾ ਸਹਿਯੋਗ ਇਹ ਯਕੀਨੀ ਬਣਾਉਣ ਲਈ ਜਰੂਰੀ ਹੈ ਕਿ ਜਾਗਰੂਕਤਾ ਮੁਹਿੰਮ ਇੱਕ ਲੋਕ ਲਹਿਰ ਵਿੱਚ ਬਦਲ ਜਾਵੇ ਅਤੇ ਹਰੇਕ ਵਿਅਕਤੀ ਨੂੰ ਸੁਰੱਖਿਆ ਦੀਆਂ ਸਾਵਧਾਨੀਆਂ ਬਾਰੇ ਜਾਗਰੂਕ ਹੋਣਾ ਚਾਹੀਦਾ ਹੈ।

ਸਹਿਗਲ ਨੇ ਹਰ ਇੱਕ ਨੂੰ ਸਮੇਂ ਸਮੇਂ ‘ਤੇ ਜਾਰੀ ਸਰਕਾਰੀ ਨਿਰਦੇਸ਼ਾਂ ਜਿਵੇਂ ਕਿ ਮਾਸਕ ਪਹਿਨਣ, ਸਮਾਜਕ ਦੂਰੀ ਬਣਾਈ ਰੱਖਣ, ਸੈਨੀਟਾਈਜ਼ਰ ਦੀ ਵਰਤੋਂ ਦੇ ਨਾਲ ਨਾਲ ਘੱਟੋ ਘੱਟ 20 ਸੈਕਿੰਡ ਲਈ ਜਿੰਨੀ ਵਾਰ ਸੰਭਵ ਹੋ ਸਕੇ ਸਾਬਣ ਨਾਲ ਹੱਥ ਧੋਣ ਦੀ ਅਪੀਲ ਕੀਤੀ।

ਜਾਗਰੂਕਤਾ ਮੁਹਿੰਮ ਦੇ ਤਕਨੀਕੀ ਪਹਿਲੂ ਬਾਰੇ ਦੱਸਦਿਆਂ, ਐਸ.ਡੀ.ਐਮ ਨੇ ਇਹ ਵੀ ਕਿਹਾ ਕਿ ਮਿਸ਼ਨ ਫਤਿਹ ਦੇ ਵੋਰੀਅਰਜ਼ ਨੂੰ ਵੱਧ ਤੋਂ ਵੱਧ ਲੋਕਾਂ ਨੂੰ ਪੰਜਾਬ ਸਰਕਾਰ ਦੁਆਰਾ ਵਿਕਸਿਤ ਕੀਤੀ ਗਈ ਕੋਵਾ ਐਪ ਡਾਊਨਲੋਡ ਕਰਨ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਹੀ ਜਾਣਕਾਰੀ ਲੋਕਾਂ ਤੱਕ ਪਹੁੰਚੇ। ਉਨ੍ਹਾਂ ਇਹ ਵੀ ਦੱਸਿਆ ਕਿ ਐਪ ਡਾਊਨਲੋਡ ਕਰਨ ਤੋਂ ਬਾਅਦ ਜਾਗਰੂਕਤਾ ਦੀਆਂ ਗਤੀਵਿਧੀਆਂ ਦੇ ਸਬੰਧ ਵਿੱਚ ਸੈਲਫੀ ਅਪਲੋਡ ਕੀਤੀ ਜਾਵੇ ਅਤੇ ਜਿਸ ਦੇ ਅਧਾਰ ਤੇ, ਵੱਧ ਤੋਂ ਵੱਧ ਪ੍ਰਚਾਰ ਦੀਆਂ ਗਤੀਵਿਧੀਆਂ ਦੀ ਚੌਣ ਰੋਜ਼ਾਨਾ, ਹਫਤਾਵਾਰੀ ਅਤੇ ਮਾਸਿਕ ਅਧਾਰ ‘ਤੇ ਕੀਤਾ ਜਾਵੇਗਾ। ਜੇਤੂਆਂ ਨੂੰ ਕ੍ਰਮਵਾਰ ਕਾਂਸੀ, ਚਾਂਦੀ ਅਤੇ ਸੋਨੇ ਦੇ ਸਰਟੀਫਿਕੇਟ ਅਤੇ ਟੀ-ਸ਼ਰਟਾਂ ਨਾਲ ਸਨਮਾਨਤ ਕੀਤਾ ਜਾਵੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.