ਮੋਹਾਲੀ: ਡਿਪਟੀ ਮੇਅਰ ਅਤੇ ਕੌਸਲਰਾਂ ਨੇ ਮੋਹਾਲੀ ਪੁਲਿਸ ਹੈੱਡਕੁਆਰਟਰ ਦੇ ਵਿੱਚ ਡੀਜੀਪੀ ਨਾਲ ਮੀਟਿੰਗ ਕਰਨ ਪਹੁੰਚੇ ਸਨ ਜਿੱਥੇ ਉਨ੍ਹਾਂ ਵੱਲੋਂ ਮੋਹਾਲੀ ਦੇ ਵਿੱਚ ਪਿਛਲੇ ਕੁਝ ਦਿਨਾਂ ਤੋਂ ਬਣੇ ਡਰ ਦੇ ਮਾਹੌਲ ਬਾਰੇ ਜਾਣੂ ਕਰਵਾਇਆ ਜਾਣਾ ਸੀ।
ਇਸ ਬਾਰੇ ਗੱਲ ਕਰਦੇ ਹੋਏ ਡਿਪਟੀ ਮੇਅਰ ਨੇ ਦੱਸਿਆ ਕਿ ਜਿਸ ਤਰੀਕੇ ਨਾਲ ਸੋਸ਼ਲ ਮੀਡੀਆ 'ਤੇ ਪੰਜਾਬੀ ਕਲਾਕਾਰਾਂ ਦੀਆਂ ਦੋ ਧਿਰਾਂ ਦੇ ਵੱਲੋਂ ਆਪਸ ਵਿੱਚ ਗਾਲੀ ਗਲੋਚ ਅਤੇ ਇੱਕ-ਦੂਜੇ ਨੂੰ ਮਾਰਨ ਦੀ ਧਮਕੀ ਦਿੱਤੀ ਗਈ ਹੈ ਉਸ ਨਾਲ ਇਲਾਕੇ ਦੇ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਔਰਤਾਂ ਅਤੇ ਬੱਚੇ ਘਰ ਤੋਂ ਬਾਹਰ ਨਿਕਲਣ ਤੋਂ ਵੀ ਡਰ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਬਾਰੇ ਐਸਐਸਪੀ ਮੋਹਾਲੀ ਦੇ ਕੋਲ ਉਨ੍ਹਾਂ ਵੱਲੋਂ ਸ਼ਿਕਾਇਤ ਕੀਤੀ ਗਈ ਸੀ ਪਰ 15 ਦਿਨ ਬੀਤ ਜਾਣ ਦੇ ਬਾਵਜੂਦ ਇਸ ਮਾਮਲੇ 'ਚ ਕੋਈ ਵੀ ਕਾਰਵਾਈ ਨਹੀਂ ਹੋਈ।
ਇਸ ਮਾਮਲੇ ਵਿੱਚ ਪੁਲਿਸ ਦੀ ਭੂਮਿਕਾ 'ਤੇ ਸਵਾਲ ਚੁੱਕਦੇ ਹੋਏ ਡਿਪਟੀ ਮੇਅਰ ਨੇ ਕਿਹਾ ਕਿ ਉਨ੍ਹਾਂ ਦੇ ਵੱਲੋਂ ਪੰਜਾਬੀ ਕਲਾਕਾਰਾਂ ਦੇ ਦੋ ਧੜਿਆਂ ਦੇ ਵਿੱਚ ਹੋਈ ਲੜਾਈ 'ਚ ਜਿੱਥੇ ਗੋਲੀਬਾਰੀ ਵੀ ਹੋਈ ਸੀ ਉੱਥੇ ਤਕਰੀਬਨ 250 ਦੇ ਕਰੀਬ ਵਿਅਕਤੀ ਮੌਜੂਦ ਸਨ ਇਸ ਦੇ ਬਾਵਜੂਦ ਵੀ ਪੁਲਿਸ ਉੱਥੇ ਸਿਰਫ ਮੂਕ ਦਰਸ਼ਕ ਬਣੀ ਰਹੀ।
ਇਹ ਵੀ ਪੜੋ: ਪਰਾਲੀ ਨਾ ਸਾੜਨ ਲਈ ਕੇਂਦਰ ਕਿਸਾਨਾਂ ਨੂੰ 100 ਰੁਪਏ ਫੀ ਕੁਇੰਟਲ ਵੱਧ
ਇਸ ਤੋਂ ਬਾਅਦ ਪੁਲਿਸ ਵੱਲੋਂ ਤਿੰਨ ਬੰਦਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਇਸ ਕਰਕੇ ਉਨ੍ਹਾਂ ਨੇ ਕਿਹਾ ਕਿ ਪੁਲਿਸ ਦੀ ਇਹ ਭੂਮਿਕਾ ਸ਼ੱਕੀ ਬਣਾਉਂਦੀ ਹੈ।