ETV Bharat / state

ਡਰੱਗ ਮਾਮਲਾ: ਅਦਾਲਤ ਵੱਲੋਂ ਮਜੀਠੀਆ ਦੀ ਨਿਆਂਇਕ ਹਿਰਾਸਤ ਵਿੱਚ ਵਾਧਾ - drugs case

ਮੁਹਾਲੀ ਅਦਾਲਤ ਨੇ ਡਰੱਗਜ਼ ਕੇਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਿੱਚ 22 ਮਾਰਚ ਤੱਕ ਵਾਧਾ ਕਰ ਦਿੱਤਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ

author img

By

Published : Mar 8, 2022, 12:56 PM IST

Updated : Mar 8, 2022, 1:13 PM IST

ਮੁਹਾਲੀ: ਡਰੱਗ ਮਾਮਲੇ ’ਚ ਘਿਰੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮੋਹਾਲੀ ਅਦਾਲਤ ਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਸੁਣਵਾਈ ਕਰਦੇ ਹੋਏ ਮਜੀਠੀਆ ਦੀ ਨਿਆਂਇਕ ਹਿਰਾਸਤ ਚ ਵਾਧਾ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਅਦਾਲਤ ਨੇ ਬਿਕਰਮ ਮਜੀਠੀਆ ਨੇ ਨਿਆਂਇਕ ਹਿਰਾਸਤ ਨੂੰ 22 ਮਾਰਚ ਤੱਕ ਵਾਧਾ ਕਰ ਦਿੱਤਾ ਹੈ।

  • Mohali District Court extends Shiromani Akali Dal leader Bikram Singh Majithia's judicial custody till March 22, in drugs case.

    (file pic) pic.twitter.com/UPKcZNEbXL

    — ANI (@ANI) March 8, 2022 " class="align-text-top noRightClick twitterSection" data=" ">

ਦੱਸ ਦਈਏ ਕਿ ਬਿਕਰਮ ਸਿੰਘ ਮਜੀਠੀਆ ਇਸ ਸਮੇਂ ਪਟਿਆਲਾ ਜੇਲ੍ਹ ’ਚ ਬੰਦ ਹਨ। ਇਸ ਤੋਂ ਇਲਾਵਾ ਮਜੀਠੀਆ ਵੱਲੋਂ ਜ਼ਮਾਨਤ ਅਰਜ਼ੀ ਦਾਖਿਲ ਕੀਤੀ ਗਈ ਸੀ ਜਿਸ ਨੂੰ ਮੁਹਾਲੀ ਕੋਰਟ ਵੱਲੋਂ ਰੱਦ ਕਰ ਦਿੱਤੀ ਗਈ ਸੀ।

ਮਜੀਠੀਆ ਨੇ ਕੀਤਾ ਸੀ ਸਰੰਡਰ

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸੁਪਰੀਮ ਕੋਰਟ ਵੱਲੋਂ ਦਿੱਤੀ ਗਈ ਰਾਹਤ ਖ਼ਤਮ ਹੋਣ ਤੋਂ ਬਾਅਦ ਮੁਹਾਲੀ ਕੋਰਟ ਵਿਖੇ ਸਰੰਡਰ ਕਰ ਦਿੱਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ 8 ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜਿਆ ਗਿਆ ਸੀ ਜਿਸ ਨੂੰ ਹੁਣ 22 ਮਾਰਚ ਤੱਕ ਵਧਾ ਦਿੱਤਾ ਗਿਆ ਹੈ।

ਕੀ ਹੈ 2017 ਦੀ STF ਡਰੱਗ ਰਿਪੋਰਟ

ਅਦਾਲਤ 'ਚ ਨਸ਼ਿਆਂ ਨਾਲ ਸਬੰਧਤ ਸਾਰੀਆਂ ਜਾਂਚ ਏਜੰਸੀਆਂ, ਜਿਨ੍ਹਾਂ 'ਚ ਐੱਸ.ਟੀ.ਐੱਫ., ਐੱਸ.ਆਈ.ਟੀ., ਈ.ਡੀ., ਸੀ.ਬੀ.ਆਈ ਅਤੇ ਕੇਂਦਰ ਦੀਆਂ ਹੋਰ ਏਜੰਸੀਆਂ ਨੇ ਰਿਪੋਰਟ ਦਾਇਰ ਕੀਤੀ ਗਈ ਸੀ, ਪਰ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਐੱਸ.ਟੀ.ਐੱਫ. ਡਰੱਗਜ਼ ਦੀ ਰਿਪੋਰਟ ਦਾ ਅੱਜ ਤੱਕ ਖੁਲਾਸਾ ਨਹੀਂ ਕੀਤਾ ਗਿਆ ਹੈ ਤੇ ਨਾ ਹੀ ਇਹ ਰਿਪੋਰਟ। ਜਿਸ 'ਤੇ ਕਾਫੀ ਸਿਆਸਤ ਹੁੰਦੀ ਰਹੀ, ਕਾਂਗਰਸ ਹਮੇਸ਼ਾ ਇਹ ਕਹਿੰਦੀ ਰਹੀ ਕਿ ਇਸ 'ਚ ਬਿਕਰਮ ਸਿੰਘ ਮਜੀਠੀਆ ਦਾ ਨਾਂ ਹੈ।

ਵਿਧਾਨ ਸਭਾ 'ਚ ਵੀ ਕਈ ਵਾਰ ਸਮੱਗਲਰਾਂ (ਨਸ਼ਾ ਵੇਚਣ ਵਾਲੇ) ਨੂੰ ਕਿਹਾ ਗਿਆ ਹੈ, ਸਿੱਧੂ, ਸੁਖਜਿੰਦਰ ਰੰਧਾਵਾ, ਕੁਲਬੀਰ ਜੀਰਾ, ਰਾਜਕੁਮਾਰ ਵੇਰਕਾ, ਰਾਜਾ ਵੜਿੰਗ ਖੁੱਲ੍ਹੇਆਮ ਬਿਕਰਮ ਮਜੀਠੀਆ ਨੂੰ ਪੰਜਾਬ 'ਚ ਨਸ਼ਿਆਂ ਲਈ ਜ਼ਿੰਮੇਵਾਰ ਦੱਸਦੇ ਆਏ ਹਨ। ਪਰ ਕਿਹਾ ਜਾਂਦਾ ਹੈ ਕਿ ਐਸਟੀਐਫ ਦੀ ਰਿਪੋਰਟ ਵਿੱਚ 6000 ਕਰੋੜ ਰੁਪਏ ਦੀ ਜਾਣਕਾਰੀ ਦਿੱਤੀ ਗਈ ਹੈ, ਹਾਲਾਂਕਿ ਇਸ ਵਿੱਚ ਵੱਡੇ ਨਾਂ ਜ਼ਰੂਰ ਸ਼ਾਮਲ ਹਨ, ਪਰ ਮਜੀਠੀਆ ਦਾ ਨਾਂ ਇਸ ਰਿਪੋਰਟ ਵਿੱਚ ਸ਼ਾਮਲ ਨਹੀਂ ਹੈ, ਜਦੋਂ ਇਸ ਰਿਪੋਰਟ ਨੂੰ ਜਨਤਕ ਕਰਨ ਦੀ ਅਰਜ਼ੀ ਹਾਈਕੋਰਟ ਵਿੱਚ ਪਾਈ ਗਈ ਸੀ।

ਇਹ ਵੀ ਪੜੋ: ਸ਼੍ਰੋਮਣੀ ਅਕਾਲੀ ਦਲ ਨੂੰ ਨਤੀਜਿਆਂ ਤੋਂ ਬਾਅਦ ਗਠਜੋੜ ਦੀ ਲੋੜ ਨਹੀਂ: ਚੰਦੂਮਾਜਰਾ

Last Updated : Mar 8, 2022, 1:13 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.