ਮੁਹਾਲੀ:ਪੰਜਾਬ ਦੇ ਵੱਖ ਵੱਖ ਵਿਭਾਗਾਂ ਵਿੱਚ ਕੰਮ ਕਰਦੇ ਸਰਕਾਰੀ ਮੁਲਾਜ਼ਮਾਂ (Employees) ਨੇ ਮੁਹਾਲੀ ਦੇ ਸੈਕਟਰ 68 ਦੇ ਵਣ ਵਿਭਾਗ ਦੇ ਸਾਹਮਣੇ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ (Protest) ਕੀਤਾ ਅਤੇ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ।ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਨੂੰ 10 ਦਿਨ ਦਾ ਅਲਟੀਮੇਟਮ ਦਿੱਤਾ ਹੈ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਕਰਾਂਗੇ।
ਇਸ ਮੌਕੇ ਪ੍ਰਦਰਸ਼ਨਕਾਰੀ ਨਵਵਰਿੰਦਰ ਸਿੰਘ ਨਵੀ ਦਾ ਕਹਿਣਾ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ ਅਤੇ ਡੀਏ ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ।ਉਨ੍ਹਾਂ ਦਾ ਕਹਿਣਾ ਹੈ ਕਿ ਪਿਛਲੇ ਕਾਫੀ ਸਮੇਂ ਤੋਂ ਤਰੱਕੀਆਂ ਰੁਕੀਆ ਹੋਈਆ ਹਨ।ਮੁਲਾਜ਼ਮਾਂ ਦੀ ਮੈਰਿਟ ਦੇ ਹਿਸਾਬ ਨਾਲ ਤਰੱਕੀਆਂ ਦਿੱਤੀਆਂ ਜਾਣ।
ਪਰਬਿੰਦਰ ਸਿੰਘ ਖੰਗੂੜਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੂੰ ਸਾਢੇ ਚਾਰ ਸਾਲ ਦਾ ਸਮਾਂ ਬੀਤ ਚੁੱਕਿਆ ਹੈ ਜਦ ਕਿ ਚੋਣਾਂ ਤੋਂ ਪਹਿਲਾਂ ਜਦੋਂ ਪੰਜਾਬ ਵਿਚ ਕਾਂਗਰਸ ਸਰਕਾਰ ਨਹੀਂ ਬਣੀ ਸੀ ਤਾਂ ਸਰਕਾਰ ਦੇ ਮੰਤਰੀਆਂ ਅਤੇ ਵਜ਼ੀਰਾਂ ਨੇ ਵਾਅਦਾ ਕੀਤਾ ਸੀ ਕਿ ਸਰਕਾਰ ਬਣਦੇ ਹੀ ਉਨ੍ਹਾਂ ਦੀ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ ਪਰ ਉਨ੍ਹਾਂ ਦੀ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਗਈ।
ਇਹ ਵੀ ਪੜੋ:ਜਦੋਂ ਸ਼ਵੇਤ ਮਲਿਕ ਕੰਧ ਟੱਪ ਕੇ ਭੱਜਣ ਲਈ ਹੋਏ ਮਜ਼ਬੂਰ! ਵੀਡੀਓ ਵਾਇਰਲ