ਮੁਹਾਲੀ: ਫੇਜ਼ 7 ਦੇ ਸ਼ੋਅਰੂਮ ਨੰਬਰ 123 ਵਿੱਚ ਅੱਗ ਲੱਗ ਗਈ। ਜਿਸ ਕਰਕੇ ਲੱਖਾਂ ਦਾ ਸਮਾਨ ਸੜ ਕੇ ਸਵਾਹ ਹੋ ਗਿਆ। ਇਹ ਬੂਟਾ ਦਾ ਇੱਕ ਸ਼ੋਅਰੂਮ ਸੀ। ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਹਾਲਾਂਕਿ ਇਸ ਘਟਨਾ ਵਿੱਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ, ਪਰ ਮਾਲੀ ਨੁਕਸਾਨ ਕਾਫ਼ੀ ਵੱਡੇ ਪੱਧਰ ‘ਤੇ ਹੋ ਗਿਆ।
ਇਸ ਸੰਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਲਖਵਿੰਦਰ ਸਿੰਘ ਨੇ ਦੱਸਿਆ, ਕਿ ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 2 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਜਿਨ੍ਹਾਂ ਨੇ ਸਮੇਂ ਰਹਿੰਦੇ ਅੱਗ ‘ਤੇ ਕਾਬੂ ਪਾ ਲਿਆ।
ਉਨ੍ਹਾਂ ਨੇ ਕਿਹਾ, ਕਿ ਰਾਤ ਦਾ ਸਮਾਂ ਹੋਣ ਕਰਕੇ ਘਟਨਾ ਵਾਲੀ ਥਾਂ ‘ਤੇ ਪਹੁੰਚਣ ਨੂੰ ਲੈਕੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਕਾਫ਼ੀ ਮੁਸ਼ਕਲਾ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ, ਕਿ ਧੂੰਆ ਜ਼ਿਆਦਾ ਹੋਣ ਕਰਨ ਅੱਗ ਬਝਾਉਣ ਵਿੱਚ ਥੋੜ੍ਹੀ ਦੇਰੀ ਵੀ ਹੋ ਗਈ।
ਉਧਰ ਇਸ ਦੌਰਾਨ ਸ਼ੋਅਰੂਮ ਦੇ ਮੈਨੇਜਰ ਸੰਜੀਵ ਕੋਹਲੀ ਨੇ ਦੱਸਿਆ, ਕਿ ਉਨ੍ਹਾਂ ਦੇ ਸ਼ੋਅਰੂਮ ਵਿੱਚ ਅੱਗ ਲੱਗਣ ਦੇ ਕਾਰਨ ਦਾ ਅਜੇ ਤੱਕ ਪਤਾ ਨਹੀਂ ਲੱਗਿਆ, ਪਰ ਅੱਗ ਲੱਗਣ ਕਾਰਨ ਲਗਪਗ
2 ਤੋਂ 3 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾ ਨੇ ਕਿਹਾ ਕਿ ਇੱਕ ਤਾਂ ਕੋਰੋਨਾ ਕਾਰਨ ਪਹਿਲਾਂ ਵੀ ਮਾਰਕੀਟ ਵਿੱਚ ਕੰਮ ਨਹੀਂ ਹੈ, ਦੂਜੇ ਪਾਸੇ ਇਸ ਘਟਨਾ ਤੋਂ ਬਾਅਦ ਸਾਡੇ ਹਾਲਤ ਕਾਫ਼ੀ ਖ਼ਰਾਬ ਹੋ ਚੁੱਕੀ ਹੈ।
ਇਹ ਵੀ ਪੜ੍ਹੋ:ਉਸਾਰੀ ਅਧੀਨ ਚੌਕ ‘ਤੇ ਲੱਗੀਆਂ ਕਿਸਾਨ ਚੌਕ ਦੀਆਂ ਫਲੈਕਸਾਂ, ਛਿੜੀ ਨਵੀਂ ਚਰਚਾ