ETV Bharat / state

ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ 2 ਖੁੰਖਾਰ ਗੈਂਗਸਟਰਾਂ ਨੂੰ ਕੀਤਾ ਗ੍ਰਿਫ਼ਤਾਰ

ਜ਼ਿਲ੍ਹਾ ਮੋਹਾਲੀ ਪੁਲਿਸ ਨੂੰ ਉਸ ਸਮੇਂ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਵਲੋਂ ਲਾਰੈਂਸ਼ ਬਿਸ਼ਨੋਈ ਗੈਂਗ ਦੇ ਦੋ ਐਕਟਿਵ ਗੈਂਗਸਟਰਾਂ ਨੂੰ ਕਾਬੂ ਕੀਤਾ। ਪੁਲਿਸ ਨੂੰ ਉਨ੍ਹਾਂ ਕੋਲੋਂ ਹਥਿਆਰ ਅਤੇ ਇੱਕ ਗੱਡੀ ਵੀ ਬਰਾਮਦ ਹੋਈ ਹੈ।

ਮੋਹਾਲੀ ਪੁਲਿਸ ਵੱਲੋ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਐਕਟਿਵ ਗੈਗਸਟਰ ਗ੍ਰਿਫ਼ਤਾਰ

author img

By

Published : Apr 8, 2022, 10:45 AM IST

ਮੋਹਾਲੀ: ਪੰਜਾਬ ਪੁਲਿਸ ਵਲੋਂ ਗੈਂਗਸਟਰਾਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ ਜ਼ਿਲ੍ਹਾ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਸਰਗਰਮ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹਨਾਂ ਗੈਂਗਸਟਰਾਂ ਕੋਲੋਂ ਦੋ ਪਿਸਤੌਲ ਸਮੇਤ ਸਫਾਰੀ ਗੱਡੀ ਵੀ ਬਰਾਮਦ ਕੀਤੀ ਗਈ ਹੈ।

ਇਹ ਜਾਣਕਾਰੀ ਦਿੰਦੇ ਹੋਏ ਮੋਹਾਲੀ ਦੇ ਐਸ.ਐਸ.ਪੀ ਵਿਵੇਕ ਸ਼ੀਲ ਸੋਨੀ ਨੇ ਪ੍ਰੈਸ ਨੋਟ ਰਾਹੀ ਦੱਸਿਆ ਕਿ ਮੋਹਾਲੀ ਪੁਲਿਸ ਵੱਲੋਂ ਐਕਟਿਵ ਗੈਂਗਸਟਰਾਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਜਿਸ ਦੇ ਚੱਲਦਿਆਂ ਮੋਹਾਲੀ ਪੁਲਿਸ ਨੂੰ ਉਸ ਸਮੇਂ ਵੱਡੀ ਪ੍ਰਾਪਤੀ ਹੋਈ ਜਦੋਂ ਕੇਨੈਡਾ ਬੈਠੇ ਵਿਦੇਸੀ ਹੈਂਡਲਰ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗੁਰੱਪ ਦੇ ਦੋ ਐਕਟਿਵ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ।

ਉਨ੍ਹਾਂ ਦੱਸਿਆ ਕਿ ਬਿਸ਼ਨੋਈ ਗਰੁੱਪ ਨੂੰ ਪੂਰੇ ਪੰਜਾਬ 'ਚ ਚਲਾ ਰਹੇ ਮਨਪ੍ਰੀਤ ਸਿੰਘ ਉਰਫ ਮੰਨਾ ਪੁੱਤਰ ਸੁਖਮੰਦਰ ਸਿੰਘ ਅਤੇ ਉਸਦੇ ਨੇੜਲੇ ਸਾਥੀ ਗੁਰਪ੍ਰੀਤ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਨੇੜੇ ਦਾਣਾ ਮੰਡੀ ਭੀਖੀ, ਜ਼ਿਲ੍ਹਾ ਮਾਨਸਾ ਨੂੰ ਬੀਤੀ ਰਾਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜੇ ਵਿੱਚੋਂ ਦੋ ਪਿਸਤੌਲ ਸਮੇਤ ਐਮੂਨੀਸ਼ਨ ਅਤੇ ਇਕ ਚਿੱਟੇ ਰੰਗ ਦੀ ਸਫਾਰੀ ਗੱਡੀ ਬਰਾਮਦ ਕੀਤੀ ਹੈ।

ਐਸ.ਐਸ.ਪੀ ਵਿਵੇਕ ਸ਼ੀਲ ਸੋਨੀ ਨੇ ਪੁਲਿਸ ਦੀ ਕਾਰਵਾਈ ਬਾਰੇ ਸੰਖੇਪ 'ਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 04 ਅਪ੍ਰੈਲ ਨੂੰ ਮੋਹਾਲੀ ਪੁਲਿਸ ਨੂੰ ਟੈਕਨੀਕਲ ਅਤੇ ਮੈਨੂਅਲ ਇਨਪੁੱਟ ਮਿਲੀ ਸੀ ਕਿ ਲਾਰੈਂਸ ਬਿਸ਼ਨੋਈ ਅਤੇ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ ਦਾ ਜੇਲ੍ਹ 'ਚ ਬੈਠਾ ਸਾਥੀ ਮਨਪ੍ਰੀਤ ਸਿੰਘ ਮੰਨਾ ਪੁੱਤਰ ਸੁਖਮੰਦਰ ਸਿੰਘ ਵਾਸੀ ਤਲਵੰਡੀ ਸਾਬੋ ਬਠਿੰਡਾ ਤੋਂ ਪੂਰੇ ਪੰਜਾਬ 'ਚ ਆਪਣਾ ਗੈਂਗ ਚਲਾ ਰਿਹਾ ਹੈ। ਜਿਸ ਦੇ ਸਾਥੀ ਟਰਾਈਸਿਟੀ ਏਰੀਆ ਵਿੱਚ ਟਿਕਾਣੇ ਬਣਾਉਣ ਲੱਗੇ ਹੋਏ ਹਨ।

ਪੁਲਿਸ ਨੇ ਦੱਸਿਆ ਕਿ ਇਸ 'ਤੇ ਸਥਾਨਕ ਪੁਲਿਸ ਨੇ ਮੁਕੱਦਮਾ ਨੰਬਰ 90/2021 ਅ/ਧ 25 ਅਸਲਾ ਐਕਟ ਥਾਣਾ ਸਦਰ ਕੁਰਾਲੀ ਵਿੱਚ ਲੋੜੀਂਦੇ ਗੈਂਗਸਟਰ ਮਨਪ੍ਰੀਤ ਸਿੰਘ ਉਰਫ ਮੰਨਾ ਨੂੰ ਜਦੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਪੁਲਿਸ ਰਿਮਾਂਡ ਦੌਰਾਨ ਡੂੰਘਾਈ ਨਾਲ ਪੁੱਛਗਿੱਛ ਕੀਤੀ ਗਈ ਤਾਂ ਮਨਪ੍ਰੀਤ ਸਿੰਘ ਮੰਨਾ ਨੇ ਪੁਲਿਸ ਨੂੰ ਉਸਦੇ ਗੁਰੱਪ ਦੀਆਂ ਕਰੀਮੀਨਲ ਯੋਜਨਾਵਾਂ ਬਾਰੇ ਦੱਸਿਆ ਅਤੇ ਇਹ ਵੀ ਦੱਸਿਆ ਕਿ ਕੈਨੇਡਾ ਵਿੱਚ ਬੈਠੇ ਗੋਲਡੀ ਬਰਾੜ ਨੇ ਉਸਨੂੰ ਅਤੇ ਉਸਦੇ ਸਾਥੀਆਂ ਨੂੰ ਗੁਰੂਗ੍ਰਾਮ ਦੇ ਨੇੜੇ ਤੋਂ 3 ਪਿਸਤੌਲ ਦਵਾਏ ਸਨ। ਜਿਹਨਾਂ ਵਿੱਚ ਇੱਕ 30 ਬੋਰ, ਇੱਕ 32 ਬੋਰ ਅਤੇ ਇੱਕ 315 ਬੋਰ ਦਾ ਸੀ ਅਤੇ ਮੰਨੇ ਨੇ ਇਸ ਦੌਰਾਨ ਪੁੱਛਗਿੱਛ 'ਚ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗਰੁੱਪ ਦੇ ਟਾਰਗੇਟਾਂ ਬਾਰੇ ਅਹਿਮ ਜਾਣਕਾਰੀ ਦਿੱਤੀ।

ਐਸ.ਐਸ.ਪੀ ਸੋਨੀ ਨੇ ਅੱਗੇ ਦੱਸਿਆ ਕਿ ਪੁਲਿਸ ਨੇ ਇਨਪੁੱਟਸ ਅਤੇ ਮਨਪ੍ਰੀਤ ਸਿੰਘ ਵੱਲੋਂ ਦਿੱਤੀ ਸੂਚਨਾਵਾਂ ਦੇ ਅਧਾਰ 'ਤੇ ਬਰੀਕੀ ਨਾਲ ਜਾਂਚ ਨੂੰ ਅੱਗੇ ਵਧਾਇਆ ਤਾਂ 6 ਅਪ੍ਰੈਲ ਨੂੰ ਇਸ ਗਿਰੋਹ ਵਿਰੁੱਧ ਇਨਪੁੱਟਸ ਦੇ ਅਧਾਰ ਪਰ ਮੁਕੱਦਮਾ ਨੰਬਰ 74/2022 ਅਧੀਨ ਧਾਰਾਵਾਂ 25 ਸਬ ਸੈਕਸਨ 7 ਤੇ 8 ਅਸਲਾ ਐਕਟ ਥਾਣਾ ਸਦਰ ਖਰੜ ਦਰਜ ਕਰਕੇ ਜਲਵਾਯੂ ਟਾਵਰ ਨੇੜੇ ਨਾਕਾਬੰਦੀ ਦੌਰਾਨ ਬਿਸ਼ਨੋਈ ਗਰੁੱਪ ਦੇ ਮਨਪ੍ਰੀਤ ਸਿੰਘ ਮੰਨਾ ਦੇ ਨੇੜਲੇ ਸਾਥੀ ਗੁਰਪ੍ਰੀਤ ਸਿੰਘ ਵਾਸੀ ਦਾਣਾ ਮੰਡੀ ਭੀਖੀ ਜ਼ਿਲ੍ਹਾ ਮਾਨਸਾ ਨੂੰ ਚਿੱਟੇ ਰੰਗ ਦੀ ਇੱਕ ਟਾਟਾ ਸਫਾਰੀ ਗੱਡੀ ਨੰਬਰ ਪੀ.ਬੀ.10ਸੀ.ਡੀ. 0705 ਸਮੇਤ ਗ੍ਰਿਫ਼ਤਾਰ ਕਰਕੇ ਉਸ ਪਾਸੋਂ 7.62 ਐਮ.ਐਮ. (32ਬੋਰ) ਸਮੇਤ 6 ਕਾਰਤੂਸ ਅਤੇ 315 ਬੋਰ ਦੇ ਪਿਸਤੌਲ ਸਮੇਤ 02 ਕਾਰਤੂਸ ਬਰਾਮਦ ਕਰਕੇ ਉਸ ਨੂੰ ਮੁਕੱਦਮਾ ਨੰਬਰ 74/2022 ਥਾਣਾ ਖਰੜ ਵਿੱਚ ਗ੍ਰਿਫਤਾਰ ਕਰ ਲਿਆ ਹੈ।

ਐਸ.ਐਸ.ਪੀ ਸੋਨੀ ਦਾ ਕਹਿਣਾ ਕਿ ਤਫਤੀਸ਼ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਗੁਰਪ੍ਰੀਤ ਸਿੰਘ ਪਹਿਲਾਂ ਵੀ ਇੱਕ ਕਤਲ ਕੇਸ ਨੰਬਰ 116,ਜੋ 28 ਨਵੰਬਰ 2014, ਅਧੀਨ ਧਾਰਾ 302, 427, 148, 149 ਆਈ.ਪੀ.ਸੀ., ਥਾਣਾ ਭੀਖੀ, ਜ਼ਿਲ੍ਹਾ ਮਾਨਸਾ ਵਿੱਚ 2014 ਤੋਂ 2020 ਤੱਕ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਰਿਹਾ ਹੈ, ਇਸ ਸਮੇਂ ਦੌਰਾਨ ਇਸਨੇ ਲਾਰੈਂਸ ਬਿਸ਼ਨੋਈ ਗਰੁੱਪ ਦੇ ਗੈਂਗਸਟਰਾਂ ਨਾਲ ਰਾਬਤਾ ਕਾਇਮ ਕਰ ਲਿਆ ਹੈ। ਜਿਸ ਪਾਸੋਂ ਅੱਗੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੂੰ ਹੋਰ ਵੀ ਅਹਿਮ ਜਾਣਕਾਰੀ ਮਿਲਣ ਦੀ ਉਮੀਦ ਹੈ।

ਇਹ ਵੀ ਪੜ੍ਹੋ: ਜੇਲ੍ਹ ਅੰਦਰ ਨਸ਼ਾਂ ਸਪਲਾਈ ਕਰਨ ਵਾਲਾ ਜੇਲ੍ਹ ਗਾਰਡ ਕਾਬੂ, ਦੇਖੋ ਵੀਡੀਓ

ETV Bharat Logo

Copyright © 2024 Ushodaya Enterprises Pvt. Ltd., All Rights Reserved.