ਮੋਹਾਲੀ: ਸਥਾਨਕ ਵਸਨੀਕ ਡਾ. ਦਰਪਨ ਆਹਲੂਵਾਲੀਆ ਨੇ ਯੂਪੀਐਸਸੀ ਦੀ ਪ੍ਰੀਖਿਆ 'ਚ 80ਵਾਂ ਸਥਾਨ ਹਾਸਲ ਕਰ ਜ਼ਿਲ੍ਹੇ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ।
ਦੱਸਣਯੋਗ ਹੈ ਕਿ ਡਾ. ਦਰਪਨ ਨੇ ਪਟਿਆਲਾ ਦੇ ਰਜਿੰਦਰਾ ਮੈਡੀਕਲ ਕਾਲਜ ਤੋਂ ਐਮਬੀਬੀਐਸ ਦੀ ਪੜ੍ਹਾਈ ਕੀਤੀ ਹੈ ਅਤੇ ਬੀਤੇ 2 ਵਰ੍ਹਿਆਂ ਤੋਂ ਉਹ ਸਿਵਲ ਸਰਵਿਸਿਜ਼ ਦੀ ਤਿਆਰੀ ਕਰ ਰਹੀ ਸੀ।
ਈਟੀਵੀ ਭਾਰਤ ਨਾਲ ਗੱਲਬਾਤ ਦੌਰਾਨ ਡਾ. ਦਰਪਨ ਆਹਲੂਵਾਲੀਆ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਸ ਨੇ ਯੂਪੀਐਸਸੀ ਦੀ ਪ੍ਰੀਖਿਆ ਦਿੱਤੀ ਸੀ, ਜਿਸ ਵਿੱਚ ਉਹ ਸਫ਼ਲ ਨਾ ਹੋ ਸਕੀ। ਉਸ ਤੋਂ ਬਾਅਦ ਉਸ ਨੇ ਹੋਰ ਮਿਹਨਤ ਕਰਕੇ ਹੁਣ 80ਵਾਂ ਰੈਂਕ ਹਾਸਲ ਕਰ ਲਿਆ।
ਬਾਲ ਤੇ ਮਹਿਲਾ ਵਿਕਾਸ ਅਤੇ ਵਾਤਾਵਰਣ ਦੇ ਖੇਤਰ ਵਿੱਚ ਕੰਮ ਕਰਨ ਦੀ ਇੱਛਾ ਰੱਖਣ ਵਾਲੀ ਡਾ. ਦਰਪਨ ਨੇ ਦੱਸਿਆ ਕਿ ਯੂਪੀਐਸਈ ਦੀ ਤਿਆਰੀ ਤੋਂ ਲੈ ਕੇ ਪ੍ਰੀਖਿਆ ਪਾਸ ਕਰਨ ਦੇ ਸਫ਼ਰ ਵਿੱਚ ਉਸ ਦੇ ਪਰਿਵਾਰ ਦਾ ਬਹੁਤ ਸਹਿਯੋਗ ਰਿਹਾ ਹੈ।