ਕੁਰਾਲੀ: ਸਾਂਸਦ ਮਨੀਸ਼ ਤਿਵਾੜੀ ਵੱਲੋਂ ਸ਼ਹਿਰ ਦੇ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਸ਼ਹਿਰ ਦੇ ਲੋਕਾਂ ਵੱਲੋਂ ਮਨੀਸ਼ ਤਿਵਾੜੀ ਨੂੰ ਮੰਗ ਪੱਤਰ ਦਿੰਦਿਆਂ ਉਨ੍ਹਾਂ ਨੂੰ ਹਸਪਤਾਲ ਨੂੰ ਅਪਗਰੇਡ ਕਰਨ ਅਤੇ ਹੋਰਨਾਂ ਮੁਸ਼ਕਿਲਾਂ ਸਬੰਧੀ ਜਾਣੂ ਕਰਵਾਇਆ।
ਸ਼ਹਿਰ ਵਾਸੀਆਂ ਵੱਲੋਂ ਲੰਮੇ ਸਮੇਂ ਤੋਂ ਇਸ ਹਸਪਤਾਲ ਨੂੰ ਅੱਪਗ੍ਰੇਡ ਕਰਨ ਸਬੰਧੀ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਪਰ ਇਸ ਦੇ ਉਲਟ ਇਸ ਹਸਪਤਾਲ ਨੇ ਅੱਪਗ੍ਰੇਡ ਤਾਂ ਕੀ ਹੋਣਾ ਸੀ ਸਗੋਂ ਇਸ ਦੇ ਹਾਲਾਤਾਂ ਵਿੱਚ ਗਿਰਾਵਟ ਆਉਂਦੀ ਗਈ। ਇਸੇ ਕਰਕੇ ਇੱਥੋਂ ਦੇ ਨੇੜਲੇ 160 ਪਿੰਡਾਂ ਦੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਮੁਸ਼ਕਿਲਾਂ ਨੂੰ ਦੇਖਦਿਆਂ ਸ਼ਹਿਰ ਦੇ ਲੋਕਾਂ ਨੇ ਮਨੀਸ਼ ਤਿਵਾੜੀ ਨੂੰ ਇੱਕ ਮੰਗ ਪੱਤਰ ਦਿੱਤਾ।
ਇਹ ਵੀ ਪੜ੍ਹੋ: ਓਨਾਵ ਰੇਪ ਕੇਸ ਵਿੱਚ ਕੁਲਦੀਪ ਸੇਂਗਰ ਨੂੰ ਉਮਰ ਕੈਦ ਦੀ ਸਜ਼ਾ, 25 ਲੱਖ ਜ਼ੁਰਮਾਨਾ, ਜਾਵੇਗੀ ਵਿਧਾਇਕੀ
ਇਸ ਮੰਗ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਇਸ ਸੀ.ਐੱਸ.ਸੀ ਨੂੰ ਅਪਗ੍ਰੇਡ ਕਰ ਕੇ 100 ਬੈੱਡਾ ਦੇ ਆਧੁਨਿਕ ਹਸਪਤਾਲ ਵਿੱਚ ਤਬਦੀਲ ਕੀਤਾ ਜਾਵੇ। ਇਸ ਦੇ ਨਾਲ ਹੀ ਲੋਕਾਂ ਨੇ ਮੰਗ ਕੀਤੀ ਕਿ ਇਸ ਹਸਪਤਾਲ ਵਿੱਚ ਅਲਟਰਾਸਾਊਂਡ ਦੀ ਆਧੁਨਿਕ ਮਸ਼ੀਨ, ਨਵੀਂ ਐਕਸਰੇ ਮਸ਼ੀਨ, ਪ੍ਰਯੋਗਸ਼ਾਲਾ ਵਿੱਚ ਫੁੱਲਆਟੋ ਐਨਾਲਾਈਜ਼ਰ ਦਾ ਪ੍ਰਬੰਧ, ਅਤੇ ਡੇਂਗੂ ਟੈਸਟ ਕਰਨ ਵਾਲੀ ਸੀਬੀਸੀ ਮਸ਼ੀਨ ਦਾ ਪਹਿਲ ਦੇ ਆਧਾਰ ਤੇ ਪ੍ਰਬੰਧ ਕੀਤਾ ਜਾਵੇ।
ਮਨੀਸ਼ ਤਿਵਾੜੀ ਵੱਲੋਂ ਸ਼ਹਿਰ ਦੇ ਲੋਕਾਂ ਵੱਲੋਂ ਕੀਤੀਆਂ ਜਾ ਰਹੀਆਂ ਇਨ੍ਹਾਂ ਮੰਗਾਂ ਨੂੰ ਸਰਕਾਰ ਅੱਗੇ ਪੇਸ਼ ਕਰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ।