ਮੋਹਾਲੀ: ਹਲਕਾ ਸ੍ਰੀ ਅਨੰਦਪੁਰ ਸਾਹਿਬ ਦੀ ਸਥਾਨਕ ਅਨਾਜ ਮੰਡੀ ਦਾ ਦੌਰਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਲੋਕ ਸਭਾ ਮੈਂਬਰ ਮਨੀਸ਼ ਤਿਵਾਰੀ ਨੇ ਪ੍ਰਗਟਾਵਾ ਕੀਤਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਦੇਣ ਲਈ ਉਨ੍ਹਾਂ ਦੇ ਪੱਖ 'ਚ ਖੜ੍ਹ ਕੇ ਦੇਸ਼ ਦੀ ਕਿਸਾਨੀ ਨੂੰ ਤਬਾਹ ਕਰਨ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਕਿਸਾਨਾਂ ਦੀ ਅਸਲ ਹਤੈਸ਼ੀ ਹੈ ਅਤੇ ਸੂਬੇ ਵਿੱਚ ਜਦੋਂ ਵੀ ਕਾਂਗਰਸ ਸਰਕਾਰ ਆਈ ਹੈ ਉਸ ਸਮੇਂ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਸਹੀ ਮੁੱਲ ਮਿਲਿਆ ਹੈ।
ਇਸੇ ਦੌਰਾਨ ਉਨ੍ਹਾਂ ਨੇ ਝੋਨੇ ਦੀ ਫ਼ਸਲ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਥਾਨਕ ਬਡਾਲੀ ਰੋਡ ਦੀ ਕੱਚੇ ਫੜਾਂ ਵਾਲੀ ਅਨਾਜ ਮੰਡੀ ਦਾ ਮੌਕਾ ਦੇਖਦਿਆਂ ਕਿਸਾਨਾਂ, ਆੜਤੀਆਂ ਅਤੇ ਸ਼ਹਿਰੀਆਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਝੋਨੇ ਦੀ ਖ਼ਰੀਦ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ