ਮੋਹਾਲੀ: ਸੂਬੇ ਦੀ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਆਪਣੀਆਂ ਮੰਗਾਂ ਨੂੰ ਲੈ ਕੇ ਸਿਹਤ ਮੰਤਰੀ ਬਲਵੀਰ ਸਿੱਧੂ ਨੂੰ ਘੇਰਾ ਪਾਵੇਗੀ। ਸੋਮਵਾਰ ਨੂੰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਡਿਪਟੀ ਕਮਿਸ਼ਨਰਾਂ ਰਾਹੀ ਮੰਗ ਪੱਤਰ ਭੇਜਣ ਮਗਰੋਂ ਮੋਹਾਲੀ ਚ ਸਿਹਤ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਗੇ।
ਯੂਨੀਅਨ ਦਾ ਕਹਿਣਾ ਹੈ ਕਿ ਸਿਹਤ ਮਹਿਕਮੇ ਵਿੱਚ ਖਾਲੀ ਪਈਆਂ ਸਾਰੀਆਂ ਅਸਾਮੀਆਂ ਉੱਪਰ ਵਰਕਰ ਭਰਤੀ ਕਰਨ ਦੀ ਮੰਗ ਨੂੰ ਲੈ ਕੇ ਸ਼ੰਘਰਸ਼ ਚੱਲ ਰਿਹਾ ਹੈ। ਇੱਕ ਪਾਸੇ ਹਜ਼ਾਰਾਂ ਅਸਾਮੀਆਂ ਖਾਲੀ ਪਈਆ ਹਨ ਅਤੇ ਦੂਜੇ ਪਾਸੇ 3800 ਦੇ ਕਰੀਬ ਬੇਰੁਜ਼ਗਾਰ ਹਨ।
ਕੀ ਹਨ ਮੰਗਾਂ?
ਸਰਕਾਰੀ ਹਸਪਤਾਲਾਂ 'ਚ ਖਾਲੀ ਮਲਟੀਪਰਪਜ਼ ਹੈਲਥ ਵਰਕਰਾਂ ਦੀਆਂ ਸਾਰੀਆਂ ਅਸਾਮੀਆਂ ਰੈਗੂਲਰ ਅਤੇ ਉਮਰ ਹੱਦ ਵਿੱਚ ਚਾਰ ਸਾਲ ਛੋਟ ਦੇ ਕੇ ਭਰੀਆਂ ਜਾਣ।
ਆਬਾਦੀ ਮੁਤਾਬਿਕ ਹੋਰ ਪੈਦਾ ਹੋਣ ਵਾਲੀਆਂ ਸਿਹਤ ਵਰਕਰ ਦੀਆਂ ਅਸਾਮੀਆਂ ਨੂੰ ਮਨਜੂਰੀ ਦਿੱਤੀ ਜਾਵੇ।
ਭਰਤੀ ਪ੍ਰਕਿਰਿਆ ਨੂੰ ਨਿਰਧਾਰਿਤ ਦਿਨਾਂ ਵਿਚ ਪੂਰਾ ਕੀਤਾ ਜਾਵੇ।
ਸਰਕਾਰੀ ਹਸਪਤਾਲਾਂ ਵਿੱਚ ਲੋੜੀਦੀਆਂ ਸਿਹਤ ਸਹੂਲਤਾਂ ਮੁਹੱਈਆ ਕੀਤੀਆਂ ਜਾਣ।
ਨਿੱਜੀਕਰਨ ਦੀ ਨੀਤੀ ਬੰਦ ਕੀਤੀ ਜਾਵੇ।