ETV Bharat / state

NSUI ਵੱਲੋਂ ਤੇਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਖਿਲਾਫ਼ ਰੋਸ ਪ੍ਰਦਰਸ਼ਨ - ਰੋਸ ਮਾਰਚ

ਨੈਸ਼ਨਲ ਸਟੂਡੈਂਟ ਯੂਨੀਅਨ ਆਫ ਇੰਡੀਆ ਵੱਲੋਂ ਵਧ ਰਹੀ ਮਹਿੰਗਾਈ ਨੂੰ ਲੈਕੇ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੇ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਸਾੜ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

NSUI ਵੱਲੋਂ ਤੇਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਖਿਲਾਫ਼ ਰੋਸ ਪ੍ਰਦਰਸ਼ਨ

author img

By

Published : Jul 3, 2021, 7:23 PM IST

ਮੁਹਾਲੀ: ਨੈਸ਼ਨਲ ਸਟੂਡੈਂਟ ਯੂਨੀਅਨ ਆਫ ਇੰਡੀਆ ਵੱਲੋਂ ਮਹਿੰਗਾਈ ਦੇ ਖਿਲਾਫ਼ ਮੁਹਾਲੀ ਦੇ ਵਿੱਚ ਇੱਕ ਵਿਸ਼ਾਲ ਰੋਸ ਮਾਰਚ ਕੀਤਾ ਗਿਆ। ਇਸ ਦੌਰਾਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਰਾਜਕਰਨ ਸਿੰਘ ਬੈਦਵਾਣ ਸੋਹਾਣਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਨ ਐੱਸ ਯੂ ਆਈ ਦੇ ਸੂਬਾ ਜਨਰਲ ਸਕੱਤਰ ਰਾਜਕਰਨ ਬੈਦਵਾਨ ਸੋਹਾਣਾ ਨੇ ਕਿਹਾ ਕਿ ਤੇਲ ਦੀਆਂ ਕੀਮਤਾਂ ਲਗਾਤਾਰ ਤੇਜ਼ੀ ਨਾਲ ਪੜਾਅ ਦਰ ਪੜਾਅ ਵਧਦੀਆਂ ਜਾ ਰਹੀਆਂ ਹਨ ਜਿਸ ਕਾਰਨ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਿਨ ਬ ਦਿਨ ਵਧਦੀਆਂ ਜਾ ਰਹੀਆਂ ਹਨ।

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਆਮ ਲੋਕਾਂ ਪਹਿਲਾਂ ਹੀ ਕੋਰੋਨਾ ਕਾਰਨ ਮੁਸ਼ਕਿਲ ਹਾਲਾਤਾਂ ਦੇ ਵਿੱਚ ਗੁਜਾਰਾ ਕਰਨ ਦੇ ਲਈ ਮਜਬੂਰ ਹਨ ਪਰ ਇਸ ਦਿਨ ਬ ਦਿਨ ਵਧ ਰਹੀ ਮਹਿੰਗਾਈ ਦੇ ਕਾਰਨ ਉਨ੍ਹਾਂ ਦੀ ਮੁਸ਼ਕਿਲਾਂ ਹੋਰ ਵਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਰ ਵਰਗ ਇਸ ਮਹਿੰਗਾਈ ਨੂੰ ਲੈਕੇ ਸਰਕਾਰ ਖਿਲਾਫ਼ ਸੜਕਾਂ ਤੇ ਪ੍ਰਦਰਸ਼ਨ ਕਰਨ ਦੇ ਲਈ ਮਜਬੂਰ ਹੈ।

ਇਸ ਦੌਰਾਨ ਉਨ੍ਹਾਂ ਕੇਂਦਰ ਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਲਗਾਤਾਰ ਆਪਣੀਆਂ ਮਨਮਰਜੀਆਂ ਕਰ ਰਹੀਆਂ ਹੈ ਪਰ ਹੁਣ ਲੋਕ ਸਰਕਾਰ ਦੀਆਂ ਇਨ੍ਹਾਂ ਸਿਆਸਤਾਂ ਨੂੰ ਸਮਝ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਕੀਤੀ ਜਾ ਰਹੀ ਸਾਜਿਸ਼ ਦਾ ਖਮਿਆਜਾ ਕੇਂਦਰ ਸਰਕਾਰ ਨੂੰ ਝੱਲਣਾ ਪਵੇਗਾ। ਉਨ੍ਹਾਂ ਕਿਹਾ ਕਿ 2024 ਦੀਆਂ ਚੋਣਾਂ ਦੇ ਵਿੱਚ ਭਾਜਪਾ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਵੇਗਾ।

ਇਸ ਮੌਕੇ ਗੁੱਸੇ ਵਿੱਚ ਆਏ ਪ੍ਰਦਰਸ਼ਕਾਰੀਆਂ ਦੇ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਸਾੜ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਜਲਦ ਮਹਿੰਗਾਈ ਨੂੰ ਕੰਟਰੋਲ ਵਿੱਚ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨ੍ਹਾਂ ਦੇ ਵਿੱਚ ਉਨ੍ਹਾਂ ਦੇ ਵੱਲੋਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।

ਇਹ ਵੀ ਪੜ੍ਹੋ: ਮੋਦੀ ਬਦਲਣ ਨਾਲ ਸਾਰੀਆਂ ਸਮੱਸਿਆਵਾਂ ਦਾ ਹੋਵੇਗਾ ਹੱਲ-ਚੜੂਨੀ

ETV Bharat Logo

Copyright © 2024 Ushodaya Enterprises Pvt. Ltd., All Rights Reserved.