ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵਿਖੇ ਹੋਏ ਇੱਕ ਸਮਾਗਮ ਦੌਰਾਨ ਸੂਬੇ ਦੇ ਸਿੱਖਿਆ ਮੰਤਰੀ ਨੇ ਸ਼ਿਰਕਤ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧੂਰੀ ਵਿਖੇ ਹੋਏ 4 ਸਾਲਾ ਬੱਚੀ ਨਾਲ ਬਲਾਤਕਾਰ ਦੇ ਮਾਮਲੇ ਸਬੰਧੀ ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਸੀ।
ਉਨ੍ਹਾਂ ਨੇ ਪ੍ਰਾਈਵੇਟ ਸਕੂਲਾਂ ਨੂੰ ਤਾੜਦਿਆਂ ਕਿਹਾ ਕਿ ਪ੍ਰਾਈਵੇਟ ਸਕੂਲ ਕਾਮਿਆਂ ਨੌਕਰੀ 'ਤੇ ਰੱਖਣ ਮੌਕੇ ਉਨ੍ਹਾਂ ਦੀ ਪੂਰੀ ਪੜਤਾਲ ਕਰ ਲੈਣ ਅਤੇ ਪੁਲਿਸ ਜਾਂਚ ਵੀ ਕਰਵਾ ਲੈਣ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਾਈਵੇਟ ਸਕੂਲਾਂ ਨੂੰ ਜਲਦ ਹੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ।
ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਦਾ ਨਤੀਜ਼ਾ ਸ਼ਾਨਦਾਰ ਆਉਣ 'ਤੇ ਉਨ੍ਹਾਂ ਪੰਜਾਬ ਬੋਰਡ ਨਾਲ ਸਬੰਧਤ ਸਾਰੇ ਅਧਿਆਪਕਾਂ, ਪ੍ਰਿੰਸੀਪਲਾਂ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ।