ਮੁਹਾਲੀ: ਪੰਜਾਬ ਦੇ ਪੰਜਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Punjab Panjayat Minister Kuldeep Singh Dhaliwal) ਨੇ ਗਰਾਮ ਸਭਾ ਦੇ ਸਾਉਣੀ ਆਮ ਇਜਲਾਸ ਤਹਿਤ ਮੇਰਾ ਪਿੰਡ ਮੇਰੀ ਰੂਹ ਮੁਹਿੰਮ ਦਾ ਆਗਾਜ਼ ਕਰਦਿਆਂ (The beginning of my village my soul campaign) ਕਿਹਾ ਕਿ ਪਿੰਡ ਵਾਸੀ ਤੇ ਚੁਣੇ ਹੋਏ ਨੁਮਾਇੰਦੇ ਇਹ ਖੁਦ ਤੈਅ ਕਰਨ ਕਿ ਉਨ੍ਹਾਂ ਨੇ ਆਪਣੇ ਪਿੰਡ ‘ਚ ਕੀ-ਕੀ ਵਿਕਾਸ ਕਰਨਾ ਹੈ।ਉਨ੍ਹਾਂ ਦੱਸਿਆ ਕਿ ਆਮ ਇਜਲਾਸ ਇੱਕ ਵਰ੍ਹੇ ਵਿੱਚ ਦੋ ਵਾਰ ਹਾੜ੍ਹੀ (ਜੂਨ) ਅਤੇ ਸਾਉਣੀ (ਦਸੰਬਰ) ਵਿੱਚ ਕਰਵਾਇਆ ਜਾਣਾ ਜ਼ਰੂਰੀ ਹੈ, ਜਿਸ ਵਿੱਚ ਗਰਾਮ ਸਭਾ ਆਪਣੀ ਗਰਾਮ ਪੰਚਾਇਤ ਦੀ ਅਗਲੇ ਵਿੱਤੀ ਸਾਲ ਲਈ ਆਮਦਨ ਅਤੇ ਖਰਚ ਸਬੰਧੀ ਬਜਟ ਅਨੁਮਾਨ ਅਤੇ ਅਗਲੇ ਸਾਲ ਵਿੱਤੀ ਸਾਲ ਲਈ ਵਿਕਾਸ ਪ੍ਰੋਗਰਾਮ ਦੀ ਸਲਾਨਾ ਯੋਜਨਾ ਪਾਸ ਕਰਦੀ ਹੈ।ਉਨ੍ਹਾਂ ਜਾਣਕਾਰੀ ਦਿੱਤੀ ਕਿ ਵਿਭਾਗ ਇੱਕ ਵਿਸ਼ੇਸ਼ ਕੰਟਰੋਲ ਰੂਮ ਵੀ ਸਥਾਪਿਤ ਕਰਨ ਜਾ ਰਿਹਾ ਹੈ, ਜਿਸ ਰਾਹੀਂ ਪੰਚਾਂ ਸਰਪੰਚਾਂ ਨੂੰ ਉਨ੍ਹਾਂ ਦੇ ਪਿੰਡ ਦੀ ਗਰਾਂਟ ਖਰਚਣ ਤੇ ਬਕਾਇਆ ਪਈ ਰਕਮ ਅਤੇ ਹੋਰ ਜਾਣਕਾਰੀਆਂ ਮੋਬਾਈਲ ਫੋਨ ਰਾਹੀਂ ਮੁਹੱਈਆ ਕਰਵਾਈਆਂ ਜਾਣਗੀਆਂ।
ਦੁੱਖ ਪ੍ਰਗਟ: ਧਾਲੀਵਾਲ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਆਮ ਇਜਲਾਸ ਦੀ ਮਹੱਤਤਾ ਨੂੰ ਪਿਛਲੀਆਂ ਸਰਕਾਰਾਂ ਨੇ ਨਹੀਂ ਸਮਝਿਆ ਅਤੇ ਗਰਾਮ ਸਭਾਵਾਂ ਨੂੰ ਤਬਾਹ ਕਰਨ ‘ਚ ਕੋਈ ਕਸਰ ਨਹੀਂ ਛੱਡੀ।ਉਨ੍ਹਾਂ ਕਿਹਾ ਕਿ ਸਰਪੰਚ ਭਾਵੇਂ ਕਿਸੇ ਵੀ ਰਾਜਨੀਤਕ ਧਿਰ ਨਾਲ ਜੁੜਿਆ ਹੋਵੇ, ਮਾਨ ਸਰਕਾਰ ਪਿੰਡਾਂ ਦਾ ਵਿਕਾਸ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਨੇ ਪਿਛਲੇ ਲਗਭੱਗ 8 ਮਹੀਨਿਆਂ ਦੌਰਾਨ 10 ਹਜ਼ਾਰ ਏਕੜ ਤੋਂ ਵੱਧ ਪੰਚਾਇਤੀ ਜ਼ਮੀਨਾਂ ‘ਤੇ ਕੀਤੇ ਨਾਜਾਇਜ ਕਬਜਿਆਂ ਨੂੰ ਮੁਕਤ ਕਰਵਾਇਆ (Illegal possessions freed) ਹੈ ਅਤੇ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗੀ ਅਤੇ ਪੰਚਾਇਤਾਂ ਵੱਲੋਂ ਖਰਚੇ ਜਾ ਰਹੀ ਰਾਸ਼ੀ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ।
ਪੰਚਾਇਤੀ ਰਾਜ: ਧਾਲੀਵਾਲ ਨੇ ਇਸ ਮੌਕੇ ਪੰਚਾਇਤੀ ਰਾਜ ਦੇ ਚੁਣੇ ਹੋਏ ਨੁਮਾਇੰਦਿਆਂ, ਅਧਿਕਾਰੀਆਂ ਤੇ ਕਰਮਚਾਰੀਆਂ, ਲਾਈਨ ਵਿਭਾਗਾਂ ਦੇ ਕਰਮਚਾਰੀਆਂ, ਐਸ.ਐੱਚ.ਜੀ. ਦੇ ਮੈਂਬਰਾਂ, ਆਂਗਨਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਲਈ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਦਾ ਆਗਾਜ਼ (Two day training program begins) ਵੀ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਟਿਕਾਊ ਵਿਕਾਸ ਟੀਚਿਆਂ ਨੂੰ 9 ਥੀਮੈਟਿਕ ਖੇਤਰਾਂ ਵਿੱਚ ਵੰਡ ਕੇ ਪਿੰਡਾਂ ਦੇ ਵਿਕਾਸ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ 9 ਥੀਮਾਂ ਵਿੱਚ ਗ਼ਰੀਬੀ ਮੁਕਤ ਅਤੇ ਉੱਨਤ ਆਜੀਵਿਕਾ ਵਾਲਾ ਪਿੰਡ, ਸਿਹਤਮੰਦ ਪਿੰਡ, ਬਾਲ ਮਿੱਤਰ ਪਿੰਡ, ਪਾਣੀ ਭਰਪੂਰ ਪਿੰਡ, ਸਵੱਛ ਅਤੇ ਹਰਿਆ ਭਰਿਆ ਪਿੰਡ, ਸਵੈ-ਨਿਰਭਰ ਬੁਨਿਆਦੀ ਢਾਂਚੇ ਵਾਲਾ ਪਿੰਡ, ਸਮਾਜਿਕ ਨਿਆਂ ਅਤੇ ਸਮਾਜਿਕ ਤੌਰ ‘ਤੇ ਸੁਰੱਖਿਅਤ ਪਿੰਡ, ਚੰਗੇ ਪ੍ਰਸ਼ਾਸਨ ਵਾਲਾ ਪਿੰਡ ਅਤੇ ਮਹਿਲਾਵਾਂ ਦੇ ਅਨਕੁਲ ਪਿੰਡ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸੂਬੇ ਭਰ ‘ਚ ਬਲਾਕ ਪੱਧਰ 'ਤੇ ਵੱਖ-ਵੱਖ ਦਿਨਾਂ ਦੌਰਾਨ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ, ਜਿਸ ਵਿੱਚ ਸਰਪੰਚਾਂ ਤੇ ਪੰਚਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ, ਵਿਕਾਸ ਲਈ ਵੱਖ-ਵੱਖ ਸਕੀਮਾਂ ਬਾਰੇ ਦੱਸਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਿਖਲਾਈ ਪ੍ਰੋਗਰਾਮ ਦੌਰਾਨ ਪਿੰਡਾਂ ਦੇ ਵਿਕਾਸ ਲਈ ਵੱਖ-ਵੱਖ ਸਕੀਮਾਂ ਬਾਰੇ ਵਿਸਥਾਰ ‘ਚ ਜਾਣਕਾਰੀ ਦਿੱਤੀ ਜਾਵੇਗੀ, ਜਿਸ ਨਾਲ ਸਰਪੰਚ ਤੇ ਪੰਚ ਆਪਣੇ ਪਿੰਡਾਂ ‘ਚ ਵਿਕਾਸ ਦੀ ਨਵੀਂ ਇਬਾਰਤ ਲਿਖ ਸਕਣਗੇ।
ਇਹ ਵੀ ਪੜ੍ਹੋ: ਪੁਲਿਸ ਤੇ ਗੈਂਗਸਟਰਾਂ ਵਿਚਕਾਰ ਚੱਲੀਆਂ ਗੋਲੀਆਂ, 2 ਗੈਂਗਸਟਰ ਕਾਬੂ