ਮੋਹਾਲੀ: ਪੰਜਾਬ ਦੇ ਦਿੱਗਜ਼ ਸਿਆਸਤਦਾਨ ਪ੍ਰਕਾਸ਼ ਸਿੰਘ ਬਾਦਲ ਹੁਣ ਬਜ਼ੁਰਗ ਹੋ ਗਏ ਹਨ ਜਿਸ ਕਾਰਨ ਉਨ੍ਹਾਂ ਦੀ ਸਿਹਤ ਠੀਕ ਨਹੀਂ ਰਹਿੰਦੀ ਜਿਸ ਕਾਰਨ ਵਾਰ-ਵਾਰ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਉਣਾ ਪੈਦਾਂ ਹੈ। ਸ਼ੁੱਕਰਵਾਰ ਵੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਸਾਹ ਲੈਣ 'ਚ ਤਕਲੀਫ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਡਾਕਟਰ ਉਨ੍ਹਾਂ ਦੀ ਸਿਹਤ 'ਤੇ ਲਗਾਤਾਰ ਨਜ਼ਰ ਰੱਖ ਰਹੇ ਹਨ।
ਪੰਜਾਬ ਦੇ ਦਿੱਗਜ ਸਿਆਸਤਦਾਨ: ਪ੍ਰਕਾਸ਼ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਨ, ਜਿਨ੍ਹਾਂ ਦੀ ਉਮਰ ਹੁਣ 95 ਸਾਲ ਹੋ ਗਈ ਹੈ। ਪ੍ਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਸੂਬੇ ਦੇ ਮੁੱਖ ਮੰਤਰੀ ਰਹੇ ਹਨ। ਅਕਸਰ ਹੀ ਪੰਜਾਬ ਦੇ ਸਿਆਸੀ ਗਲਿਆਰਿਆਂ ਤੇ ਪਿੰਡਾਂ ਦੀਆਂ ਸੱਥਾਂ ਵਿੱਚ ਪ੍ਰਕਾਸ਼ ਸਿੰਘ ਬਾਦਲ ਚਰਚਾ ਦਾ ਵਿਸ਼ਾ ਬਣੇ ਰਹਿੰਦੇ ਹਨ। ਵੱਡੀ ਗਿਣਤੀ ਵਿੱਚ ਸੂਬੇ ਦੇ ਲੋਕ ਉਨ੍ਹਾਂ ਨੂੰ ਪੰਜਾਬ ਦੀ ਸਿਆਸਤ ਦਾ ਤਜ਼ਰਬੇਕਾਰ ਖਿਡਾਰੀ ਮੰਨਦੇ ਹਨ। ਪਰ, ਹੁਣ ਜ਼ਿਆਦਾ ਬਜ਼ੁਰਗ ਹੋਣ ਕਾਰਨ ਸਿਆਸਤ ਵਿੱਚੋਂ ਗਾਇਬ ਹਨ। ਇਸ ਤੋਂ ਪਹਿਲਾਂ ਵੀ ਪ੍ਰਕਾਸ਼ ਸਿੰਘ ਬਾਦਲ ਦੀ ਕਈ ਵਾਰ ਸਿਹਤ ਵਿਗੜ ਚੁੱਕੀ ਹੈ। ਹਸਪਤਾਲ ਵਿੱਚ ਡਾਕਟਰ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਲਗਾਤਾਰ ਧਿਆਨ ਰੱਖ ਰਹੇ ਹਨ।
ਪ੍ਰਕਾਸ਼ ਸਿੰਘ ਬਾਦਲ ਦਾ ਸਿਆਸੀ ਕਰੀਅਰ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਾਲ 1947 ਵਿੱਚ ਰਾਜਨੀਤੀ ਦੇ ਖੇਤਰ ਵਿੱਚ ਆਪਣੀ ਸ਼ੁਰੂਆਤ ਕੀਤੀ, ਪਰ ਉਨ੍ਹਾਂ ਨੇ ਸਾਲ 1957 ਵਿੱਚ ਆਪਣੀ ਪਹਿਲੀ ਵਿਧਾਨ ਸਭਾ ਚੋਣ ਜਿੱਤੀ। 1969 ਵਿੱਚ ਉਹ ਮੁੜ ਵਿਧਾਨ ਸਭਾ ਚੋਣਾਂ ਜਿੱਤ ਗਏ। 1969-1970 ਤੱਕ, ਉਨ੍ਹਾਂ ਨੇ ਭਾਈਚਾਰਕ ਵਿਕਾਸ, ਪੰਚਾਇਤੀ ਰਾਜ, ਪਸ਼ੂ ਪਾਲਣ, ਡੇਅਰੀ ਆਦਿ ਨਾਲ ਸਬੰਧਤ ਮੰਤਰਾਲਿਆਂ ਵਿੱਚ ਕਾਰਜਕਾਰੀ ਮੰਤਰੀ ਵਜੋਂ ਕੰਮ ਕੀਤਾ। ਪ੍ਰਕਾਸ਼ ਸਿੰਘ ਬਾਦਲ 1970-71, 1977-80, 1997-2002 ਵਿੱਚ ਪੰਜਾਬ ਦੇ ਮੁੱਖ ਮੰਤਰੀ ਅਤੇ 1972, 1980 ਅਤੇ 2002 ਵਿੱਚ ਵਿਰੋਧੀ ਧਿਰ ਦੇ ਨੇਤਾ ਰਹੇ ਹਨ। ਉਹ ਮੋਰਾਰਜੀ ਦੇਸਾਈ ਦੇ ਸ਼ਾਸਨਕਾਲ ਦੌਰਾਨ ਸੰਸਦ ਮੈਂਬਰ ਵੀ ਬਣੇ।
ਪ੍ਰਕਾਸ਼ ਬਾਦਲ ਨੂੰ ਕੇਂਦਰੀ ਮੰਤਰੀ ਵਜੋਂ ਖੇਤੀਬਾੜੀ ਅਤੇ ਸਿੰਚਾਈ ਮੰਤਰਾਲੇ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਇਸ ਵੇਲੇ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ 30ਵੇਂ ਮੁੱਖ ਮੰਤਰੀ ਸਨ। ਉਨ੍ਹਾਂ ਦਾ ਕਾਰਜਕਾਲ 1 ਮਾਰਚ 2007 ਤੋਂ 2017 ਤੱਕ ਰਿਹਾ ਹੈ। ਇਸ ਤੋਂ ਇਲਾਵਾ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੀ ਵੱਕਾਰੀ ਸਿੱਖੀ 'ਤੇ ਆਧਾਰਿਤ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੀ ਹਨ। ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ, ਪੰਜਾਬੀਅਤ ਅਤੇ ਪੰਜਾਬੀਆਂ ਦੀ ਰਾਖੀ ਅਤੇ ਉਨ੍ਹਾਂ ਦੇ ਹਿੱਤਾਂ ਲਈ ਆਵਾਜ਼ ਬੁਲੰਦ ਕਰਨ ਲਈ ਆਪਣੀ ਜ਼ਿੰਦਗੀ ਦੇ ਤਕਰੀਬਨ ਸਤਾਰਾਂ ਸਾਲ ਜੇਲ੍ਹਾਂ ਵਿਚ ਕੱਟੇ।
ਇਹ ਵੀ ਪੜ੍ਹੋ :-Sidhu Tweets On AAP: ਨਵਜੋਤ ਸਿੰਘ ਸਿੱਧੂ ਦੀ ਟਵਿੱਟਰ ਜੰਗ ਫਿਰ ਸ਼ੁਰੂ, ਲਪੇਟੇ 'ਚ ਲਈ 'ਆਪ' ਸਰਕਾਰ