ETV Bharat / state

ਪੈਦਲ ਜਾ ਰਿਹਾ ਵਿਅਕਤੀ ਸੜਕ ਹਾਦਸੇ 'ਚ ਜ਼ਖ਼ਮੀ, ਇਲਾਜ ਦੌਰਾਨ ਮੌਤ - ਸੜਕ ਹਾਦਸੇ

ਪਿੰਡ ਪਡਿਆਲੇ ਦੇ ਹਾਲੀਵੁੱਡ ਫਲੈਟਾਂ ਦੇ ਨੇੜੇ ਪੈਂਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਪੈਦਲ ਜਾ ਰਹੇ ਇਕ 85 ਸਾਲਾ ਬਜ਼ੁਰਗ ਨੂੰ ਅਚਾਨਕ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ। ਇਲਾਜ ਦੌਰਾਨ ਬਜ਼ੁਰਗ ਦੀ ਮੌਤ ਹੋ ਗਈ।

ਪੈਦਲ ਜਾ ਰਿਹਾ ਵਿਅਕਤੀ ਸੜਕ ਹਾਦਸੇ 'ਚ ਜ਼ਖ਼ਮੀ
ਪੈਦਲ ਜਾ ਰਿਹਾ ਵਿਅਕਤੀ ਸੜਕ ਹਾਦਸੇ 'ਚ ਜ਼ਖ਼ਮੀ
author img

By

Published : Nov 25, 2020, 10:00 AM IST

ਮੁਹਾਲੀ: ਬੀਤੇ ਦਿਨੀਂ ਪਿੰਡ ਪਡਿਆਲੇ ਦੇ ਹਾਲੀਵੁੱਡ ਫਲੈਟਾਂ ਦੇ ਨੇੜੇ ਪੈਂਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਪੈਦਲ ਜਾ ਰਹੇ ਇਕ 85 ਸਾਲਾ ਬਜ਼ੁਰਗ ਨੂੰ ਅਚਾਨਕ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ।

ਉਕਤ ਵਿਅਕਤੀ ਦੀ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਦੌਰਾਨ ਮੌਤ ਹੋ ਗਈ ਹੈ। ਮ੍ਰਿਤਕ ਦੀ ਨੂੰਹ ਬਲਜੀਤ ਕੌਰ ਵਾਸੀ ਪਿੰਡ ਮੁੱਲਾਪੁਰ ਸੋਢੀਆਂ ਦੇ ਬਿਆਨਾਂ 'ਤੇ ਸਥਾਨਕ ਸਿਟੀ ਥਾਣੇ ਦੀ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ਼ ਪਰਚਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ ਬਲਜੀਤ ਕੌਰ ਨੇ ਸਥਾਨਕ ਸਦਰ ਥਾਣੇ ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁੱਝ ਦਿਨ ਪਹਿਲਾਂ ਉਹ ਆਪਣੇ ਸਹੁਰੇ ਅਜੀਤ ਸਿੰਘ ਨਾਲ ਪਿੰਡ ਪਡਿਆਲੇ ਦੇ ਗੁਰਦੁਆਰਾ ਸਾਹਿਬ ਵਿਖੇ ਸਵੇਰੇ ਮੱਥਾ ਟੇਕਣ ਲਈ ਪੈਦਲ ਤੁਰੇ ਜਾ ਰਹੇ ਹਨ। ਜਦੋਂ ਉਹ ਹਾਲੀਵੁੱਡ ਫਲੈਟਾਂ ਨੇੜੇ ਮੌੜ ਮੁੜਨ ਲੱਗੇ ਤਾਂ ਉਨ੍ਹਾਂ ਦੇ ਪਿੱਛੇ ਤੇਜ਼ ਰਫ਼ਤਾਰ ਨਾਲ ਆ ਰਹੇ ਇੱਕ ਮੋਟਰਸਾਈਕਲ ਸਵਾਰ ਨੇ ਉਸ ਦੇ ਸੁਹਰੇ ਅਜੀਤ ਸਿੰਘ ਦੇ ਟੱਕਰ ਮਾਰੀ ਜਿਸ ਦੌਰਾਨ ਉਸ ਦਾ ਸੁਹਰਾ ਥੱਲੇ ਡਿੱਗ ਪਿਆ।

ਅਜੀਤ ਸਿੰਘ ਦੇ ਸੱਟਾਂ ਲੱਗਣ ਦੌਰਾਨ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਪੀਜੀਆਈ ਚੰਡੀਗੜ੍ਹ ਵਿਖੇ ਭਰਤੀ ਕਰਵਾਇਆ ਗਿਆ। ਬਲਜੀਤ ਨੇ ਦੱਸਿਆ ਕਿ ਪੀਜੀਆਈ ਵਿਖੇ ਇਲਾਜ ਦੌਰਾਨ ਉਸ ਦੇ ਸਹੁਰੇ ਦੀ ਮੌਤ ਹੋ ਗਈ ਹੈ। ਇਸੇ ਦੌਰਾਨ ਬਲਜੀਤ ਕੌਰ ਨੇ ਪੁਲਿਸ ਪ੍ਰਸ਼ਾਸ਼ਨ ਤੋਂ ਉਕਤ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕਾਨੂੰਨੀ ਕਰਵਾਈ ਕਰਨ ਦੀ ਮੰਗ ਕੀਤੀ ਹੈ।

ਏਐੱਸਆਈ ਲਖਬੀਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮ੍ਰਿਤਕ ਅਜੀਤ ਸਿੰਘ ਦੀ ਨੂੰਹ ਬਲਜੀਤ ਕੌਰ ਦੀ ਸ਼ਿਕਾਇਤ ਦੇ ਅਧਾਰ 'ਤੇ ਅਣਪਛਾਤੇ ਮੋਟਰਸਾਇਕਲ ਚਾਲਕ ਖ਼ਿਲਾਫ਼ ਪਰਚਾ ਦਰਜ਼ ਕਰ ਲਿਆ ਗਿਆ ਹੈ। ਏ.ਐਸ.ਆਈ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਅਣਪਛਾਤੇ ਵਾਹਨ ਚਾਲਕ ਦੀ ਜਲਦ ਹੀ ਭਾਲ ਕਰਕੇ ਉਸ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.