ਚੰਡੀਗੜ੍ਹ: ਲੰਬੇ ਸਮੇਂ ਤੋਂ ਟੀ.ਡੀ.ਆਈ. ਸੁਸਾਇਟੀ (TDI Society) ਦੇ ਵਾਸੀ ਸੀਵਰੇਜ ਦੀ ਸਮੱਸਿਆ ਤੋਂ ਪ੍ਰੇਸ਼ਾਨ ਸਨ। ਅੱਜ ਟੀ.ਡੀ.ਆਈ. ਸੁਸਾਇਟੀ (TDI Society) ਦੇ ਸਮੂਹ ਮਕਾਨ ਮਾਲਕਾਂ ਨੇ ਸੀਵਰੇਜ ਦੀ ਗੱਡੀ ਮੰਗਵਾ ਕੇ ਸੀਵਰੇਜ ਦਾ ਪਾਣੀ ਇਕੱਠਾ ਕਰਕੇ ਟੀ.ਡੀ.ਆਈ. ਸੁਸਾਇਟੀ ਦੇ ਦਫ਼ਤਰ (TDI Office of the Society) ਵਿੱਚ ਜਾ ਕੇ ਸਹਾਰਾ ਦਾ ਗੰਦਾ ਪਾਣੀ ਆਪਣੇ ਦਫ਼ਤਰ ਵਿੱਚ ਛੱਡ ਦਿੱਤਾ। ਜਿਸ ਤੋਂ ਬਾਅਦ ਕੰਪਨੀ ਦੇ ਉੱਚ ਅਧਿਕਾਰੀ ਹਰਕਤ 'ਚ ਆਏ।
ਇਸ ਮੌਕੇ ਸੁਸਾਇਟੀ ਦੇ ਲੋਕਾਂ ਅਤੇ ਦਫ਼ਤਰ (Office) ਦੇ ਮੁਲਜ਼ਮਾਂ ਵਿਚਾਲੇ ਕਾਫ਼ੀ ਤਕਰਾਰ ਵੀ ਹੋਇਆ। ਇਸ ਮੌਕੇ ਸੁਸਾਇਟੀ ਦੇ ਲੋਕਾਂ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਗੰਦੀ ਪਾਣੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਹਨ, ਜਿਸ ਬਾਰੇ ਉਨ੍ਹਾਂ ਨੇ ਕਈ ਵਾਰ ਸੁਸਾਇਟੀ ਦੇ ਦਫ਼ਤਰ ਵਿੱਚ ਸ਼ਿਕਾਇਤ ਵੀ ਦਰਜ ਕਰਵਾਈ, ਪਰ ਕਦੇ ਵੀ ਸੁਸਾਇਟੀ ਦੇ ਦਫ਼ਤਰ ਵੱਲੋਂ ਉਨ੍ਹਾਂ ਦੀ ਸਮੱਸਿਆ ਦੇ ਹੱਲ ਲਈ ਕੋਈ ਵੀ ਕਦਮ ਨਹੀਂ ਚੁੱਕਿਆ ਗਿਆ।
ਇਹ ਵੀ ਪੜ੍ਹੋ: ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਤੋਂ ਪਰੇਸ਼ਾਨ ਕਿਸਾਨ ਨੇ ਵਾਹੀ 30 ਏਕੜ ਨਰਮੇ ਦੀ ਫਸਲ
ਇਸ ਮੌਕੇ ਸੁਸਾਇਟੀ ਦੇ ਲੋਕਾਂ ਨੇ ਕਿਹਾ ਕਿ ਗੰਦੇ ਪਾਣੀ ਕਰਕੇ ਜਿੱਥੇ ਉਨ੍ਹਾਂ ਦਾ ਆਰਥਿਕ ਪੱਖ ਤੋਂ ਲੱਖਾਂ ਦਾ ਨੁਕਸਾਨ ਹੋਇਆ ਹੈ, ਉੱਥੇ ਹੀ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਉਹ ਕਾਫ਼ੀ ਬਿਮਾਰੀਆਂ ਦੇ ਸ਼ਿਕਾਰ ਵੀ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਗੰਦੇ ਪਾਣੀ ਕਰਕੇ ਉਨ੍ਹਾਂ ਦੀ ਜ਼ਿੰਦਗੀ ਨਰਕ ਬਣੀ ਹੋਈ ਹੈ। ਉਸ ਮੌਕੇ ਉਨ੍ਹਾਂ ਨੇ ਸੁਸਾਇਟੀ ਦੇ ਦਫ਼ਤਰ ਦੇ ਉੱਚ ਅਧਿਕਾਰੀਆਂ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਜਲਦ ਹੀ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਹੀਂ ਕੀਤਾ ਗਿਆ, ਤਾਂ ਆਉਣ ਵਾਲੇ ਸਮੇਂ ਅੰਦਰ ਉਨ੍ਹਾਂ ਵੱਲੋਂ ਇਸ ਤੋਂ ਵੱਡਾ ਕਦਮ ਚੁੱਕਿਆ ਜਾਵੇਗਾ, ਜਿਸ ਦੀ ਜ਼ਿੰਮਵਾਰੀ ਸੁਸਾਇਟੀ ਦੇ ਦਫ਼ਤਰ ਦੇ ਉੱਚ ਅਧਿਕਾਰੀਆਂ ਦੀ ਹੋਵੇਗੀ।
ਇਹ ਵੀ ਪੜ੍ਹੋ: 15 ਅਗਸਤ ਤੋਂ ਸ਼ੁਰੂ ਹੋਣਗੇ 'ਆਮ ਆਦਮੀ ਕਲੀਨਿਕ', ਤਸਵੀਰ ਆਈ ਸਾਹਮਣੇ