ਮੋਹਾਲੀ: ਕੰਪਿਊਟਰ ਅਧਿਆਪਕ ਆਪਣੀ ਸਿੱਖਿਆ ਵਿਭਾਗ ਵਿੱਚ ਮਰਜ਼ ਦੀ ਮੰਗ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਸਨ। ਪਰ ਪੰਜਾਬ ਸੂਬਾ ਸਰਕਾਰ ਤੇ ਅਫ਼ਸਰਸ਼ਾਹੀ ਵੱਲੋਂ ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਦਿਨੋਂ ਦਿਨ ਕੰਪਿਊਟਰ ਅਧਿਆਪਕਾਂ ਦਾ ਸੋਸ਼ਣ ਕੀਤਾ ਜਾ ਰਿਹਾ ਅਤੇ ਕੰਪਿਊਟਰ ਅਧਿਆਪਕਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।
ਕੰਪਿਊਟਰ ਅਧਿਆਪਕਾਂ ਦੇ ਨਿਯੁਕਤੀ ਪੱਤਰਾਂ ਵਿੱਚ ਦਰਜ ਪੰਜਾਬ ਸਿਵਲ ਸਰਵਿਸਿਜ਼ ਰੂਲਜ਼ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹੈ। ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਨੂੰ ਪੰਜਾਬ ਸਿਵਿਲ ਸਰਵਿਸ ਰੂਲ ਮੁਤਾਬਕ ਮਿਲਣ ਵਾਲੀਆਂ ਸਹੂਲਤਾਂ ਜਿਵੇਂ ਕਿ ਇਨਟਰਮ ਰਿਲੀਫ਼ ਏ.ਸੀ.ਪੀ ਲੀਫ ਮੈਡੀਕਲ ਦੀਆਂ ਛੁੱਟੀਆਂ ਸੀ.ਪੀ.ਐਫ਼ ਆਦਿ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ।
ਇਹੀ ਕਾਰਨ ਹੈ ਕਿ ਅਧਿਆਪਕਾਂ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਬੁੱਧਵਾਰ ਨੂੰ ਮੋਹਾਲੀ ਪਹੁੰਚੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਦੇਰ ਸ਼ਾਮ ਚੰਡੀਗੜ੍ਹ ਵੱਲ ਵੱਡੇ ਕਾਫ਼ਲੇ ਵਿੱਚ ਕੂਚ ਕੀਤਾ। ਜਿਨ੍ਹਾਂ ਨੂੰ ਮੋਹਾਲੀ ਪੁਲਿਸ ਵੱਲੋਂ ਜ਼ਬਰਦਸਤ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ ਉਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਪਾਣੀ ਦੀਆਂ ਬੁਛਾਰਾਂ ਮਾਰੀਆਂ । ਇਸ ਦੌਰਾਨ ਪੁਲਿਸ ਨੇ ਬੈਰੀਕੇਡ ਲਾ ਕੇ ਇੱਥੇ ਤੱਕ ਜ਼ੋਰ ਅਜ਼ਮਾਇਸ਼ ਕਰਦੀ ਹੋਏ, ਇਹ ਵੀ ਕਿਹਾ "ਆਓ ਦੇਖੇ ਕਿਸਮੇ ਕਿਤਨਾ ਹੈ 'ਦਮ' ਇਹ ਪੰਜਾਬ ਪੁਲਿਸ ਹੈ।
ਯੂਨੀਵਰਸਿਟੀ ਪੰਜਾਬੀ ਇਸ ਤਰ੍ਹਾਂ ਦਾ ਵੀ ਕੁਝ ਤਸਵੀਰਾਂ ਜਿਹੜੀਆਂ ਦੇਖਣ ਨੂੰ ਮਿਲੀਆਂ ਇਕ ਪਾਸੇ ਤਾਂ ਹਾਲਾਤ ਇਹ ਸਨ ਕਿ ਜਿਹੜੇ ਅਧਿਆਪਕ ਸਨ ਉਹ ਚੰਡੀਗੜ੍ਹ ਵੱਲ ਨੂੰ ਕੂਚ ਕਰਨ ਲਈ ਪੂਰੀ ਤਾਕਤ ਜ਼ੋਰ ਅਜ਼ਮਾਇਸ਼ ਕਰ ਰਹੇ ਸਨ। ਜਦਕਿ ਦੂਜੇ ਪਾਸੇ ਤੋਂ ਪੁਲਿਸ ਦੇ ਜਵਾਨ ਪੰਜਾਬ ਪੁਲਿਸ ਵੀ ਉਨ੍ਹਾਂ ਰੁੱਕਣ ਲਈ ਜੱਦੋ ਜਹਿਦ ਕਰ ਰਹੀ ਸੀ, ਪਰ ਜਦੋਂ ਨਹੀਂ ਰੁਕੇ ਤਾਂ ਪੁਲਿਸ ਨੂੰ ਮਜਬੂਰਨ ਬਸ ਪਾਣੀ ਦੀਆਂ ਬੁਛਾੜਾਂ ਮਾਰਨੀਆਂ ਪਈਆਂ।
ਕੰਪਿਊਟਰ ਅਧਿਆਪਕਾਂ ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਅਤੇ ਪਾਣੀ ਦੀਆਂ ਬੁਛਾਰਾਂ ਦਾ ਮਾਮਲੇ ਦੀ ਸਖ਼ਤ ਨਿੰਦਾ ਕਰਦੇ ਹੋਏ ਅਧਿਆਪਕ ਯੂਨੀਅਨ ਦੇ ਨੁਮਾਇੰਦੇ ਅਮਨ ਕੁਮਾਰ ਅੰਮ੍ਰਿਤਸਰ ਨੇ ਦੱਸਿਆ ਕਿ ਚੰਨੀ ਸਰਕਾਰ ਅੰਨ੍ਹੀ ਹੋ ਚੁੱਕੀ ਹੈ ਅਤੇ ਕਈ ਵਾਰ ਇਨ੍ਹਾਂ ਨਾਲ ਵਾਅਦਾ ਖ਼ਿਲਾਫ਼ੀ ਕਰ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਦੌਰਾਨ ਜਿਹੜੇ ਕੰਪਿਊਟਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ਤੋਂ ਰਵਿੰਦਰ ਮੰਡੇਰ ਰਾਕੇਸ਼ ਸਿੰਘ ਖ਼ਾਲਸਾ ਮੋਗਾ ਅਮਿਤ ਕੁਮਾਰ ਇਨ੍ਹਾਂ ਦੇ ਸੱਟਾਂ ਲੱਗੀਆਂ ਹਨ। ਪਰ ਉਹ ਆਪਣੇ ਧਰਨੇ ਤੋਂ ਹਾਰ ਨਹੀਂ ਮੰਨਣਗੇ ਤੇ ਅੱਗੇ ਵੀ ਇਸੇ ਤਰ੍ਹਾਂ ਦਾ ਆਪਣਾ ਧਰਨਾ ਪ੍ਰਦਰਸ਼ਨ ਜਾਰੀ ਰੱਖਣਗੇ। ਉਨ੍ਹਾਂ ਨੇ ਕਿਹਾ ਕਿ ਉਹ ਸਰਕਾਰ ਦੇ ਇਸ ਤਾਨਾਸ਼ਾਹ ਰਵੱਈਏ ਤੋਂ ਡਰਨ ਵਾਲੇ ਨਹੀਂ ਹੈ ਤੇ ਆਪਣੀ ਜਾਇਜ਼ ਮੰਗਾਂ ਖਾਤਿਰ ਇਸੇ ਤਰ੍ਹਾਂ ਅੱਗੇ ਵੀ ਸੰਘਰਸ਼ ਕਰਦੇ ਰਹਿਣਗੇ।
ਇਹ ਵੀ ਪੜੋ:- ਰੋਟੀ ਹੱਕ ਦੀ ਖਾਈਏ ਜੀ ਭਾਵੇਂ ਬੂਟ ਪਾਲਸ਼ਾਂ ਕਰੀਏ: ਚਰਨਜੀਤ ਚੰਨੀ