ETV Bharat / state

ਦਲਜੀਤ ਗਿਲਜੀਆਂ ਨੂੰ 4 ਦਿਨ ਹੋਰ ਰਿੜਕੇਗੀ ਪੁਲਿਸ ! - ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਗਿਲਜੀਆਂ

ਸਾਬਕਾ ਕਾਂਗਰਸ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਗਿਲਜੀਆਂ ਦੇ ਰਿਮਾਂਡ ਵਿੱਚ ਅਦਾਲਤ ਨੇ ਵਾਧਾ ਕਰ ਦਿੱਤਾ ਹੈ। ਕੋਰਟ ਨੇ ਪੁਲਿਸ ਨੂੰ 4 ਦਿਨ ਦਾ ਹੋਰ ਰਿਮਾਂਡ ਦੇ ਦਿੱਤਾ ਹੈ।

ਦਲਜੀਤ ਗਿਲਜੀਆਂ ਦਾ 4 ਦਿਨਾਂ ਦਾ ਮਿਲਿਆ ਹੋਰ ਰਿਮਾਂਡ

author img

By

Published : Jul 17, 2022, 9:53 PM IST

Updated : Jul 17, 2022, 10:41 PM IST

ਮੁਹਾਲੀ: ਕਾਂਗਰਸ ਦੇ ਸਾਬਕਾ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਗਿਲਜੀਆਂ ਨੂੰ ਵਿਜੀਲੈਂਸ ਵੱਲੋਂ ਮੁਹਾਲੀ ਵਿਖੇ ਕੋਰਟ ਵਿੱਚ ਪੇਸ਼ ਕੀਤਾ ਗਿਆ ਹੈ। ਅਦਾਲਤ ਨੇ ਪੁਲਿਸ ਨੂੰ ਮੁਲਜ਼ਮ ਦਾ ਮੁੜ 4 ਦਿਨ ਦਾ ਰਿਮਾਂਡ ਦੇ ਦਿੱਤਾ ਹੈ। ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਹ ਫੈਸਲਾ ਸੁਣਾਇਆ ਹੈ। ਦੱਸ ਦਈਏ ਕਿ ਦਲਜੀਤ ਨੂੰ ਉਸ ਦੇ ਚਾਚੇ ਸਮੇਤ ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਸੀ ਜਿਸ ਤੋਂ ਬਾਅਦ ਉਸ ਨੂੰ ਚੰਡੀਗੜ੍ਹ ਤੋਂ ਗ੍ਰਿਫਤਾਰ ਕੀਤਾ ਗਿਆ ਸੀ।

ਵਿਜੀਲੈਂਸ ਵੱਲੋਂ ਅਦਾਲਤ ਵਿੱਚ ਜਾਣਕਾਰੀ ਦਿੱਤੀ ਗਈ ਸੀ ਕਿ ਮੁਲਜ਼ਮ ਕੋਲੋਂ ਮਾਮਲੇ ਵਿੱਚ ਰਿਕਵਰੀ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ ਡੇਅਰੀ ਬਰਾਮਦ ਹੋਈ ਹੈ। ਇਸਦੇ ਨਾਲ ਹੀ ਵਿਜੀਲੈਂਸ ਨੇ ਅਦਾਲਤ ਵਿੱਚ ਜਾਣਕਾਰੀ ਦਿੱਤੀ ਸੀ ਕਿ ਮੁਲਜ਼ਮ ਸੰਗਤ ਸਿੰਘ ਗਿਲਜ਼ੀਆਂ ਵੱਲੋਂ ਕਿੱਥੇ-ਕਿੱਥੇ ਪੈਸੇ ਨਿਵੇਸ਼ ਕੀਤੇ ਹਨ ਅਤੇ ਕਿਹੜੇ ਢੰਗ ਨਾਲ ਲੋਕਾਂ ਕੋਲੋਂ ਪੈਸੇ ਲਏ ਗਏ ਹਨ ਇੰਨ੍ਹਾਂ ਸਾਰੀਆਂ ਹੀ ਚੀਜ਼ਾਂ ਦੀ ਜਾਂਚ ਕੀਤੀ ਜਾਣੀ ਹੈ।

ਦਲਜੀਤ ਗਿਲਜੀਆਂ ਦਾ 4 ਦਿਨਾਂ ਦਾ ਮਿਲਿਆ ਹੋਰ ਰਿਮਾਂਡ

ਦਲਜੀਤ ਦੇ ਘਰ ’ਤੇ ਰੇਡ:
ਦੱਸ ਦਈਏ ਕਿ ਅਦਾਲਤ ਵਿੱਚ ਪੇਸ਼ ਕਰਨ ਤੋਂ ਪਹਿਲਾਂ ਵਿਜੀਲੈਂਸ ਵੱਲੋਂ ਦਲਜੀਤ ਦੇ ਚੰਡੀਗੜ੍ਹ ਸਥਿਤ ਘਰ ਵਿੱਚ ਛਾਪੇਮਾਰੀ ਕੀਤੀ ਗਈ ਸੀ ਜਿੱਥੇ ਪੁਲਿਸ ਹੱਥ ਕਈ ਚੀਜ਼ਾਂ ਲੱਗੀਆਂ ਹਨ। ਪੁਲਿਸ ਵੱਲੋਂ ਇੱਕ ਕਾਰ ਬਰਾਮਦ ਕੀਤੀ ਗਈ ਹੈ ਜਿਸ ਉੱਪਰ ਵਿਧਾਇਕ ਦਾ ਸਟਿੱਕਰ ਲੱਗਾ ਹੈ ਪਰ ਦਲਜੀਤ ਵਿਧਾਇਕ ਹੈ। ਸਟਿੱਕਰ ਮਿਲਣ ਤੋਂ ਬਾਅਦ ਵਿਜੀਲੈਂਸ ਨੇ ਜਾਂਚ ਹੋਰ ਤੇਜ਼ ਕਰ ਦਿੱਤੀ ਹੈ। ਇਸ ਤੋਂ ਇਲਾਵਾ ਵਿਜੀਲੈਂਸ ਵੱਲੋਂ ਮੁਲਜ਼ਮ ਦੇ ਘਰੋਂ ਲੈਪਟਾਪ ਅਤੇ ਪੈੱਨ ਡਰਾਈਵ ਵੀ ਜ਼ਬਤ ਕੀਤੀ ਹੈ।

ਸੰਗਤ ਗਿਲਜ਼ੀਆਂ 'ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ: ਇਸ ਦੇ ਨਾਲ ਹੀ ਗਿਲਜ਼ੀਆਂ 'ਤੇ ਵਿਜੀਲੈਂਸ ਦੀ ਗ੍ਰਿਫਤਾਰੀ ਦੀ ਤਲਵਾਰ ਲਟਕ ਰਹੀ ਹੈ। ਗਿਲਜ਼ੀਆਂ ਪਿਛਲੀ ਕਾਂਗਰਸ ਸਰਕਾਰ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੈਬਨਿਟ ਵਿੱਚ ਜੰਗਲਾਤ ਮੰਤਰੀ ਰਹਿ ਚੁੱਕੇ ਹਨ। ਉਨ੍ਹਾਂ ਨੇ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਦੀ ਮੰਗ ਵੀ ਕੀਤੀ ਸੀ ਪਰ ਪਟੀਸ਼ਨ ਰੱਦ ਕਰ ਦਿੱਤੀ ਗਈ ਸੀ।

ਮੁਹਾਲੀ 'ਚ ਮਾਮਲਾ ਦਰਜ: ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਖ਼ਿਲਾਫ਼ ਮੁਹਾਲੀ ਵਿੱਚ ਕੇਸ ਦਰਜ ਹੈ। ਗਿਲਜ਼ੀਆਂ ਦਾ ਨਾਮ ਜੇਲ੍ਹ ਵਿੱਚ ਬੰਦ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਨਾਲ ਨਾਮਜ਼ਦ ਕੀਤਾ ਗਿਆ ਸੀ। ਦਲਜੀਤ ਸਿੰਘ ਨੂੰ ਵੀ ਇਸੇ ਕੇਸ ਵਿੱਚ ਮੁਲਜ਼ਮ ਬਣਾਇਆ ਗਿਆ ਹੈ। ਵਿਜੀਲੈਂਸ ਸੂਤਰਾਂ ਅਨੁਸਾਰ ਸੰਗਤ ਸਿੰਘ ਗਿਲਜ਼ੀਆਂ ਦਾ ਸਾਰਾ ਕੰਮ ਦਲਜੀਤ ਸਿੰਘ ਗਿਲਜ਼ੀਆਂ ਹੀ ਦੇਖਦਾ ਸੀ। ਵਿਜੀਲੈਂਸ ਨੂੰ ਸ਼ੱਕ ਹੈ ਕਿ ਗਿਲਜ਼ੀਆਂ ਦੇ ਕਮਿਸ਼ਨ ਵਾਲੇ ਕੰਮ ਦਿਲਜੀਤ ਹੀ ਦੇਖਦਾ ਸੀ।

ਗਿਲਜੀਆਂ ਕੁਝ ਸਮਾਂ ਰਹੇ ਮੰਤਰੀ: ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਵਿੱਚ ਸਾਧੂ ਸਿੰਘ ਧਰਮਸੋਤ ਕੈਪਟਨ ਅਮਰਿੰਦਰ ਸਿੰਘ ਦੀ ਕੈਬਨਿਟ ਵਿੱਚ ਜੰਗਲਾਤ ਮੰਤਰੀ ਸਨ। ਇਸ ਤੋਂ ਬਾਅਦ ਜਦੋਂ ਕੈਪਟਨ ਨੂੰ ਹਟਾਇਆ ਗਿਆ ਤਾਂ ਧਰਮਸੋਤ ਦੀ ਵੀ ਛੁੱਟੀ ਕਰ ਦਿੱਤੀ ਗਈ। ਉਨ੍ਹਾਂ ਦੀ ਥਾਂ ਸੰਗਤ ਗਿਲਜ਼ੀਆਂ ਨੂੰ ਜੰਗਲਾਤ ਮੰਤਰੀ ਬਣਾਇਆ ਗਿਆ। ਉਹ ਕਰੀਬ ਸਵਾ ਤਿੰਨ ਮਹੀਨੇ ਪੰਜਾਬ ਦੇ ਜੰਗਲਾਤ ਮੰਤਰੀ ਰਹੇ।

ਹਾਈਕੋਰਟ 'ਚ ਪਾਈ ਸੀ ਪਟੀਸ਼ਨ: ਜ਼ਿਕਦਯੋਗ ਹੈ ਕਿ ਸੰਗਤ ਸਿੰਘ ਗਿਲਜ਼ੀਆਂ ਦੀ ਜ਼ਮਾਨਤ ਅਰਜ਼ੀ ਸੋਮਵਾਰ ਨੂੰ ਹੀ ਮੁਹਾਲੀ ਅਦਾਲਤ ਵਲੋਂ ਰੱਦ ਕੀਤੀ ਗਈ ਸੀ। ਦੱਸ ਦਈਏ ਕਿ ਗਿਲਜ਼ੀਆਂ ਨੇ ਆਪਣੇ ਖਿਲਾਫ਼ ਮਾਮਲਾ ਰੱਦ ਕਰਵਾਉਣ ਲਈ ਹਾਈਕੋਰਟ ਦਾ ਰੁਖ਼ ਕੀਤਾ ਸੀ ਪਰ ਹਾਈਕੋਰਟ ਨੇ ਇਹ ਕਹਿੰਦਿਆਂ ਪਟੀਸ਼ਨ ਰੱਦ ਕਰ ਦਿੱਤੀ ਕਿ ਉਨ੍ਹਾਂ ਨੂੰ ਪਹਿਲਾਂ ਹੇਠਲੀ ਅਦਾਲਤ 'ਚ ਜ਼ਮਾਨਤ ਲੈਣੀ ਚਾਹੀਦੀ ਹੈ। ਜਿਸ ਤੋਂ ਬਾਅਦ ਸੰਗਤ ਸਿੰਘ ਗਿਲਜ਼ੀਆਂ ਨੇ ਹਾਈਕੋਰਟ ਦੇ ਹੁਕਮਾਂ 'ਤੇ ਮੁਹਾਲੀ ਅਦਾਲਤ 'ਚ ਜ਼ਮਾਨਤ ਅਰਜ਼ੀ ਲਗਾਈ ਸੀ, ਜੋ ਰੱਦ ਹੋ ਗਈ ਸੀ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲ ਮਾਮਲਾ: ਅਦਾਲਤ ਨੇ ਪ੍ਰਿਆਵਰਤ ਫੌਜੀ ਸਣੇ 4 ਮੁਲਜ਼ਮਾਂ ਨੂੰ ਨਿਆਇਕ ਹਿਰਾਸਤ ’ਚ ਭੇਜਿਆ

Last Updated : Jul 17, 2022, 10:41 PM IST

For All Latest Updates

ETV Bharat Logo

Copyright © 2024 Ushodaya Enterprises Pvt. Ltd., All Rights Reserved.