ETV Bharat / state

ਨਿਰਮਲ ਮਿਲਖਾ ਸਿੰਘ ਦੇ ਦੇਹਾਂਤ 'ਤੇ ਸਿਆਸੀ ਆਗੂਆਂ ਨੇ ਪ੍ਰਗਟਾਇਆ ਦੁੱਖ - ਬੀਬੀ ਹਰਸਿਮਰਤ ਕੌਰ ਬਾਦਲ

ਲੰਘੀ ਸ਼ਾਮ ਨੂੰ ਫਲਾਇੰਗ ਸਿੱਖ ਮਿਲਖਾ ਸਿੰਘ (Milkha Singh) ਦੀ ਧਰਮ ਪਤਨੀ ਨਿਰਮਲ ਮਿਲਖਾ ਸਿੰਘ (Nirmal Milkha singh) ਦਾ ਕੋਰੋਨਾ ਕਾਰਨ ਦੇਹਾਂਤ ਹੋ ਗਿਆ। ਮਿਲਖਾ ਸਿੰਘ ਦੀ ਪਤਨੀ ਨਿਰਮਲ ਮਿਲਖਾ ਸਿੰਘ ਦੇ ਦੇਹਾਂਤ ਉੱਤੇ ਪੰਜਾਬ ਦੇ ਕਈ ਸਿਆਸੀ ਆਗੂਆਂ ਨੇ ਦੁੱਖ ਪ੍ਰਗਟ ਕੀਤਾ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (capt. amrinder singh) ਨੇ ਟਵੀਟ ਕਰਕੇ ਦੁੱਖ ਜਤਾਇਆ।

ਫ਼ੋਟੋ
ਫ਼ੋਟੋ
author img

By

Published : Jun 14, 2021, 7:04 AM IST

ਚੰਡੀਗੜ੍ਹ: ਲੰਘੀ ਸ਼ਾਮ ਨੂੰ ਫਲਾਇੰਗ ਸਿੱਖ ਮਿਲਖਾ ਸਿੰਘ (Milkha Singh) ਦੀ ਧਰਮ ਪਤਨੀ ਨਿਰਮਲ ਮਿਲਖਾ ਸਿੰਘ (Nirmal Milkha singh) ਦਾ ਕੋਰੋਨਾ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਨੇ ਆਖਰੀ ਸਾਹ ਚੰਡੀਗੜ੍ਹ ਨੇੜਲੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਲਏ।

ਦੱਸ ਦਈਏ ਕਿ ਨਿਰਮਲ ਮਿਲਖਾ ਸਿੰਘ ਨੂੰ ਉਨ੍ਹਾਂ ਦੇ ਪਤੀ ਮਿਲਖਾ ਸਿੰਘ ਨਾਲ ਹੀ 20 ਮਈ ਨੂੰ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਮਗਰੋਂ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਨਿਰਮਲ ਮਿਲਖਾ ਸਿੰਘ ਦੀ ਉਮਰ 85 ਸਾਲ ਸੀ। ਇਹ ਵੀ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਪਿਛਲੇ 2-3 ਦਿਨਾਂ ਤੋਂ ਸਾਹ ਲੈਣ ਵਿੱਚ ਔਖ ਹੋ ਰਹੀ ਸੀ ਤੇ ਉਨ੍ਹਾਂ ਆਕਸੀਜਨ ਪੱਧਰ ਵੀ ਕਾਫੀ ਘੱਟ ਚੁੱਕਾ ਸੀ।

ਇਹ ਵੀ ਪੜੋ:Flying Sikh ਮਿਲਖਾ ਸਿੰਘ ਦੀ ਪਤਨੀ ਦਾ ਹੋਇਆ ਦੇਹਾਂਤ

ਮਿਲਖਾ ਸਿੰਘ ਦੀ ਪਤਨੀ ਨਿਰਮਲ ਮਿਲਖਾ ਦੇ ਦੇਹਾਂਤ ਉੱਤੇ ਪੰਜਾਬ ਦੇ ਕਈ ਸਿਆਸੀ ਆਗੂਆਂ ਨੇ ਦੁੱਖ ਪ੍ਰਗਟ ਕੀਤਾ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਦੁੱਖ ਜਤਾਇਆ।

ਫ਼ੋਟੋ
ਫ਼ੋਟੋ

ਇਸ ਦੇ ਨਾਲ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬੀ ਹਰਸਿਮਰਤ ਕੌਰ ਬਾਦਲ ਨੇ ਵੀ ਟਵਿੱਟਰ ਉੱਤੇ ਟਵੀਟ ਕਰਕੇ ਦੁੱਖ ਪ੍ਰਗਟ ਕੀਤਾ।

ਫ਼ੋਟੋ
ਫ਼ੋਟੋ
ਫ਼ੋਟੋ
ਫ਼ੋਟੋ

ਇਸ ਦੇ ਨਾਲ ਹੀ ਬਿਕਰਮ ਮਜੀਠੀਆ ਨੇ ਵੀ ਟਵਿੱਟਰ ਉੱਤੇ ਟਵੀਟ ਕਰਕੇ ਦੁਖ ਪ੍ਰਗਟਿਆ।

ਫ਼ੋਟੋ
ਫ਼ੋਟੋ

ਫਲਾਇੰਗ ਸਿੱਖ ਮਿਲਖਾ ਸਿੰਘ (Milkha Singh) ਦੀ ਧਰਮ ਪਤਨੀ ਨਿਰਮਲ ਮਿਲਖਾ (Nirmal Milkha) ਦੇ ਦੇਹਾਂਤ ਉੱਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੁਖ ਦਾ ਪ੍ਰਗਟਾਵਾ ਕੀਤਾ। ਆਪਣੇ ਸੋਗ ਸੰਦੇਸ਼ ਵਿੱਚ ਖੇਡ ਮੰਤਰੀ ਨੇ ਕਿਹਾ ਕਿ ਨਿਰਮਲਾ ਮਿਲਖਾ (Nirmal Milkha) ਦੀ ਮੌਤ ਦੀ ਮੰਦਭਾਗੀ ਖਬਰ ਸੁਣ ਕੇ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ। ਰਾਣਾ ਸੋਢੀ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਲਈ ਪਰਿਵਾਰਕ ਮੈਂਬਰਾਂ ਅਤੇ ਸਕੇ ਸਬੰਧੀਆਂ ਨੂੰ ਬਲ ਅਤੇ ਵਿਛੜੀ ਰੂਹ ਨੂੰ ਸ਼ਾਂਤੀ ਅਤੇ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।

ਦੱਸ ਦਈਏ ਕਿ ਨਿਰਮਲ ਮਿਲਖਾ ਸਿੰਘ ਮਿਲਖਾ ਸਿੰਘ ਵਾਂਗ ਅੰਤਰਰਾਸ਼ਟਰੀ ਖਿਡਾਰੀ ਰਹੇ ਹਨ। ਉਹ ਭਾਰਤੀ ਮਹਿਲਾ ਵਾਲੀਵਾਲ ਟੀਮ ਦੀ ਕਪਤਾਨ ਵੀ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਪੰਜਾਬ ਦੀ ਮਹਿਲਾ ਖੇਡ ਵਿਭਾਗ ਦੀ ਨਿਰਦੇਸ਼ਕ ਵੀ ਰਹਿ ਚੁੱਕੇ ਹਨ।

ਜ਼ਿਕਰਯੋਗ ਹੈ ਕਿ ਐਤਵਾਰ ਸ਼ਾਮ ਨੂੰ ਹੀ ਨਿਰਮਲ ਮਿਲਖਾ ਸਿੰਘ ਦਾ ਅੰਤਮ ਸਸਕਾਰ ਵੀ ਕਰ ਦਿੱਤਾ ਗਿਆ। ਮਿਲਖਾ ਸਿੰਘ ਉਨ੍ਹਾਂ ਦੇ ਅੰਤਮ ਸਸਕਾਰ ਵਿੱਚ ਸ਼ਾਮਲ ਨਹੀਂ ਹੋ ਸਕੇ ਕਿਉਂਕਿ ਮਿਲਖਾ ਸਿੰਘ ਇਸ ਸਮੇਂ ਪੀਜੀਆਈ ਚੰਡੀਗੜ੍ਹ ਵਿੱਚ ਇਲਾਜ ਅਧੀਨ ਹਨ। ਜਿੱਥੇ ਸੀਨੀਅਰ ਡਾਕਟਰਾਂ ਦੀ ਟੀਮ ਉਨ੍ਹਾਂ ਦਾ ਧਿਆਨ ਰੱਖ ਰਹੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.